ਯੁੱਧ ਨਸ਼ਿਆਂ ਵਿਰੁੱਧ ਤਹਿਤ 10 ਮਹੀਨਿਆਂ ’ਚ 1849 ਕਿੱਲੋ ਹੈਰੋਇਨ ਸਮੇਤ 42,000 ਨਸ਼ਾ ਸਮੱਗਲਰ ਗ੍ਰਿਫ਼ਤਾਰ

Friday, Jan 02, 2026 - 11:04 AM (IST)

ਯੁੱਧ ਨਸ਼ਿਆਂ ਵਿਰੁੱਧ ਤਹਿਤ 10 ਮਹੀਨਿਆਂ ’ਚ 1849 ਕਿੱਲੋ ਹੈਰੋਇਨ ਸਮੇਤ 42,000 ਨਸ਼ਾ ਸਮੱਗਲਰ ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 10 ਮਹੀਨਿਆਂ ’ਚ ਪੰਜਾਬ ਪੁਲਸ ਨੇ 1849 ਕਿੱਲੋ ਹੈਰੋਇਨ ਸਮੇਤ 42,622 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ 29,351 ਐੱਫ਼. ਆਈ. ਆਰਜ਼. ਦਰਜ ਕੀਤੀਆਂ ਹਨ। ਇਸ ਤੋਂ ਇਲਾਵਾ ਪੁਲਸ ਨੇ ਹੁਣ ਤੱਕ 599 ਕਿੱਲੋ ਅਫ਼ੀਮ, 272 ਕੁਇੰਟਲ ਭੁੱਕੀ, 51 ਕਿੱਲੋ ਚਰਸ, 624 ਕਿੱਲੋ ਗਾਂਜਾ, 28 ਕਿੱਲੋ ਆਈਸ , 46 ਲੱਖ ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 15.26 ਕਰੋੜ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ-ਫਗਵਾੜਾ NH 'ਤੇ Eastwood Village 'ਚ ਨਵੇਂ ਸਾਲ ਦੇ ਜਸ਼ਨ ਦੌਰਾਨ ਹੰਗਾਮਾ! ਬਾਉਸਰਾਂ ਨੇ ਕੁੱਟੇ ਮੁੰਡੇ

ਮੁਹਿੰਮ ਦੇ 306ਵੇਂ ਦਿਨ ਪੰਜਾਬ ਪੁਲਸ ਨੇ 49 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ 468 ਗ੍ਰਾਮ ਹੈਰੋਇਨ, 202 ਨਸ਼ੀਲੀਆਂ ਗੋਲ਼ੀਆਂ ਅਤੇ 2,500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ। ਇਸ ਕਾਰਵਾਈ ਦੌਰਾਨ 61 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 700 ਤੋਂ ਵੱਧ ਪੁਲਸ ਮੁਲਾਜ਼ਮਾਂ ਵਾਲੀਆਂ 100 ਤੋਂ ਵੱਧ ਟੀਮਾਂ ਨੇ ਸੂਬੇ ਭਰ ਵਿਚ 257 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਨਤੀਜੇ ਵਜੋਂ 38 ਐੱਫ਼. ਆਈ. ਆਰਜ਼ ਦਰਜ ਕੀਤੀਆਂ ਗਈਆਂ। ਦਿਨ ਭਰ ਚੱਲੀ ਮੁਹਿੰਮ ਦੌਰਾਨ ਪੁਲਸ ਟੀਮਾਂ ਨੇ 271 ਸ਼ੱਕੀਆਂ ਤੋਂ ਪੁੱਛਗਿੱਛ ਕੀਤੀ। ਇਸ ਦੌਰਾਨ ਪੁਲਸ ਨੇ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਦਾ ਇਲਾਜ ਕਰਵਾਉਣ ਲਈ ਵੀ ਉਤਸ਼ਾਹਤ ਕੀਤਾ।

ਇਹ ਵੀ ਪੜ੍ਹੋ: ਨਵੇਂ ਸਾਲ ਦੇ ਪਹਿਲੇ ਦਿਨ ਪੰਜਾਬ 'ਚ ਵੱਡਾ ਹਾਦਸਾ! 3 ਨੌਜਵਾਨਾਂ ਦੀ ਭਿਆਨਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News