ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ 43.75 ਲੱਖ ਦੀ ਠੱਗੀ

Sunday, Jul 28, 2019 - 11:31 PM (IST)

ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ 43.75 ਲੱਖ ਦੀ ਠੱਗੀ

ਲੁਧਿਆਣਾ (ਬੇਰੀ)-ਵਿਦੇਸ਼ ਭੇਜਣ ਦੇ ਨਾਂ 'ਤੇ 43 ਲੱਖ 75 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਡੇਹਲੋਂ ਦੀ ਪੁਲਸ ਨੇ ਧੋਖਾਦੇਹੀ ਸਮੇਤ ਵੱਖ-ਵੱਖ ਧਾਰਾਵਾਂ 'ਚ ਜੋੜੇ ਖਿਲਾਫ ਕੇਸ ਦਰਜ ਕੀਤਾ ਹੈ। ਦੋਸ਼ੀਆਂ ਦੀ ਪਛਾਣ ਗਗਨਦੀਪ ਸਿੰਘ ਅਤੇ ਗਗਨਦੀਪ ਕੌਰ ਨਿਵਾਸੀ ਕਪੂਰਥਲਾ ਵਜੋਂ ਹੋਈ ਹੈ। ਜਾਂਚ ਅਧਿਕਾਰੀ ਪ੍ਰੀਤਪਾਲ ਸਿੰਘ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ 28 ਜਨਵਰੀ 2019 ਨੂੰ ਦੱਸਿਆ ਕਿ ਉਕਤ ਦੋਸ਼ੀਆਂ ਨੇ ਵਿਦੇਸ਼ ਭੇਜਣ ਦੇ ਨਾਂ 'ਤੇ ਉਕਤ ਨਕਦੀ ਲਈ ਸੀ ਪਰ ਨਾ ਤਾਂ ਵਿਦੇਸ਼ ਭੇਜਿਆ ਅਤੇ ਨਾ ਪੈਸੇ ਵਾਪਸ ਕੀਤੇ।


author

Karan Kumar

Content Editor

Related News