ਮੋਹਾਲੀ ''ਚ ਪਰਾਲੀ ਸਾੜਨ ''ਤੇ ਸਖਤ ਕਾਰਵਾਈ, 43 ਕਿਸਾਨਾਂ ਨੂੰ ਲੱਗਾ ਜ਼ੁਰਮਾਨਾ

11/01/2019 5:48:08 PM

ਮੋਹਾਲੀ (ਨਿਆਮੀਆਂ) : ਪ੍ਰਦੂਸ਼ਣ ਕੰਟਰੋਲ ਬੋਰਡ ਮੋਹਾਲੀ ਵਲੋਂ ਪਰਾਲੀ ਸਾੜਨ ਦੇ ਦੋਸ਼ 'ਚ ਮੋਹਾਲੀ ਦੇ 43 ਕਿਸਾਨਾਂ ਨੂੰ ਇਕ ਲੱਖ, 40 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਗਿਆ ਹੈ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਜਿਹੜੇ ਕਿਸਾਨ ਪਰਾਲੀ ਸਾੜਦੇ ਹਨ, ਉਨ੍ਹਾਂ ਨੂੰ 2 ਏਕੜ ਤੱਕ 2500 ਤੋਂ 5000 ਰੁਪਏ ਅਤੇ 5 ਏਕੜ ਤੋਂ ਵੱਧ ਲਈ 15 ਹਜ਼ਾਰ ਰੁਪਏ ਜ਼ੁਰਮਾਨਾ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਮੋਹਾਲੀ ਦੇ 43 ਕਿਸਾਨਾਂ ਨੂੰ ਜ਼ੁਰਮਾਨਾ ਕੀਤਾ ਗਿਆ ਹੈ।

ਇਸੇ ਤਰ੍ਹਾਂ ਜ਼ਿਲਾ ਰੂਪਨਗਰ ਦੇ 10 ਕਿਸਾਨਾਂ ਨੂੰ ਜ਼ੁਰਮਾਨਾ ਕੀਤਾ ਗਿਆ ਹੈ ਅਤੇ ਜ਼ੁਰਮਾਨੇ ਦੀ ਰਾਸ਼ੀ 27,500 ਹੈ। ਦੱਸ ਦੇਈਏ ਕਿ ਪੰਜਾਬ ਅਤੇ ਹਰਿਆਣਾ 'ਚ ਪਰਾਲੀ ਸਾੜਨ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਅਤੇ ਪਰਾਲੀ ਸਾੜਨ ਕਾਰਨ ਜਾਨਲੇਵਾ ਪ੍ਰਦੂਸ਼ਣ ਲੋਕਾਂ ਦੀ ਵੱਡੀ ਮੁਸੀਬਤ ਬਣਿਆ ਹੋਇਆ ਹੈ।

Babita

This news is Content Editor Babita