ਐੱਨ. ਆਈ. ਏ. ਦੀ ਵੱਡੀ ਕਾਰਵਾਈ, ਲਖਵੀਰ ਸਿੰਘ ਰੋਡੇ ਦੀ 43 ਕਨਾਲ ਜ਼ਮੀਨ ਜ਼ਬਤ
Wednesday, Oct 11, 2023 - 06:56 PM (IST)
ਸਮਾਲਸਰ (ਸੁਰਿੰਦਰ) : ਕੇਂਦਰੀ ਜਾਂਚ ਏਜੰਸੀ ਐੱਨ. ਆਈ. ਏ ਦੀ ਟੀਮ ਮੋਗਾ ਜ਼ਿਲ੍ਹੇ ਦੇ ਪਿੰਡ ਕੋਠੇ ਗੁਰੂਪੁਰਾ ਪਹੁੰਚੀ। ਟੀਮ ਨੇ ਖਾਲਿਸਤਾਨੀ ਸਮਰਥਕ ਲਖਵੀਰ ਸਿੰਘ ਰੋਡੇ ਖ਼ਿਲਾਫ਼ ਸਖ਼ਤ ਐਕਸ਼ਨ ਕਰਦਿਆਂ ਉਸ ਦੀ 43 ਕਨਾਲ 3 ਮਰਲੇ ਜ਼ਮੀਨ ਨੂੰ ਜ਼ਬਤ ਕਰ ਲਿਆ ਅਤੇ ਬਕਾਇਦਾ ਜ਼ਮੀਨ ’ਤੇ ਜ਼ਬਤੀ ਦਾ ਬੋਰਡ ਵੀ ਲਗਾ ਦਿੱਤਾ ਹੈ। ਦੱਸ ਦਈਏ ਕਿ ਭਾਰਤ ਖ਼ਿਲਾਫ਼ ਜ਼ਹਿਰ ਉਗਲਣ ਵਾਲੇ ਖ਼ਾਲਿਸਤਾਨੀ ਸਮਰਥਕਾਂ ਖ਼ਿਲਾਫ਼ ਐੱਨ. ਆਈ. ਏ ਵੱਲੋਂ ਲਗਾਤਾਰ ਐਕਸ਼ਨ ਲਿਆ ਜਾ ਰਿਹਾ ਹੈ ਅਤੇ ਇਸ ਦੇ ਤਹਿਤ ਹੀ ਐੱਨ.ਆਈ.ਏ ਦੀ ਟੀਮ ਨੇ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਪਿੰਡ ਕੋਠੇ ਗੁਰੂਪੁਰਾ ਵਿਚ ਖਾਲਿਸਤਾਨੀ ਲਖਵੀਰ ਸਿੰਘ ਰੋਡੇ ਦੀ 43 ਕਨਾਲ 3 ਮਰਲੇ ਜ਼ਮੀਨ ਨੂੰ ਜ਼ਬਤ ਕਰਨ ਲਈ ਬੋਰਡ ਲਗਾ ਦਿੱਤਾ।
ਇਹ ਵੀ ਪੜ੍ਹੋ : ਮੂਸੇਵਾਲਾ ਕਤਲ ਕਾਂਡ ’ਚ ਹੁਣ ਤਕ ਦਾ ਸਭ ਤੋਂ ਵੱਡਾ ਖ਼ੁਲਾਸਾ, ਸਾਹਮਣੇ ਆਈ ਵਜ੍ਹਾ ਜਿਸ ਲਈ ਕੀਤਾ ਗਿਆ ਕਤਲ
ਦੱਸ ਦੇਈਏ ਕਿ ਜਾਂਚ ਏਜੰਸੀ ਦਾ ਕਹਿਣਾ ਹੈ ਕਿ ਖਾਲਿਸਤਾਨੀ ਸਮਰਥਕ ਲਖਵੀਰ ਸਿੰਘ ਰੋਡੇ ਪਾਕਿਸਤਾਨ ਵਿਚ ਪਨਾਹ ਲੈ ਕੇ ਬੈਠਾ ਹੈ ਅਤੇ ਲਗਾਤਾਰ ਪੰਜਾਬ ਖ਼ਿਲਾਫ਼ ਗਤੀਵਿਧੀਆਂ ਕਰ ਰਿਹਾ ਹੈ। ਇਸ ਤੋਂ ਬਾਅਦ ਬੀਤੇ ਦਿਨੀਂ ਐੱਨ. ਆਈ. ਏ. ਨੇ ਆਪਣੀ ਜਾਂਚ ਦੌਰਾਨ ਪਾਇਆ ਸੀ ਕਿ ਲਖਵੀਰ ਸਿੰਘ ਰੋਡੇ ਸਮੇਤ ਪੰਜਾਬ ਦੇ 6 ਖਾਲਿਸਤਾਨੀ ਵਿਦੇਸ਼ ਵਿਚ ਪਨਾਹ ਲੈ ਕੇ ਅੱਤਵਾਦੀ ਸਾਜ਼ਿਸ਼ ਨੂੰ ਭਾਰਤ ਵਿਚ ਅੰਜਾਮ ਦੇਣ ’ਚ ਅਹਿਮ ਭੂਮਿਕਾ ਨਿਭਾਅ ਰਹੇ ਸਨ। ਖੁਲਾਸਾ ਹੋਇਆ ਸੀ ਕਿ ਉਹ ਹਥਿਆਰ, ਗੋਲਾ ਬਾਰੂਦ, ਵਿਸਫੋਟਕ ਅਤੇ ਆਈ. ਈ. ਡੀਜ਼ ਪੰਜਾਬ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਪਹੁੰਚਾ ਚੁੱਕੇ ਹਨ ਅਤੇ ਨੌਜਵਾਨਾਂ ਨੂੰ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਕਰਕੇ ਅੱਤਵਾਦ ਨੂੰ ਵਧਾਉਣ ਦਾ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ’ਚ ਵਾਪਰੇ ਭਿਆਨਕ ਹਾਦਸੇ ਨੇ ਘਰ ’ਚ ਵਿਛਾਏ ਸੱਥਰ, ਜੀਜਾ-ਸਾਲੇ ਦੀ ਇਕੱਠਿਆਂ ਹੋਈ ਮੌਤ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8