ਫਿਰੋਜ਼ਪੁਰ ''ਚ 44.5 ਕਿੱਲੋ ਹੈਰੋਇਨ ਤੇ 3 ਕਿੱਲੋ ਆਈਸ ਡਰੱਗ ਬਰਾਮਦ
Wednesday, Aug 26, 2026 - 01:09 PM (IST)
ਫਿਰੋਜ਼ਪੁਰ (ਸੰਨੀ ਚੋਪੜਾ) : ਫਿਰੋਜ਼ਪੁਰ ਦੇ ਸਰਹੱਦੀ ਪਿੰਡ ਗਜਨੀਵਾਲਾ 'ਚ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਅਤੇ ਬੀ. ਐੱਸ. ਐੱਫ. ਨੇ ਸਾਂਝੇ ਆਪਰੇਸ਼ਨ ਦੌਰਾਨ ਵੱਡੀ ਕਾਰਵਾਈ ਕਰਦਿਆਂ 44.5 ਕਿੱਲੋ ਹੈਰੋਇਨ ਅਤੇ 3 ਕਿੱਲੋ ਮੈਥਾਮਫੇਟਾਮਾਈਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਇਹ ਨਸ਼ੀਲੇ ਪਦਾਰਥ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗਏ ਸਨ।
ਡਰੋਨ ਦੀ ਗਤੀਵਿਧੀ ਬਾਰੇ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਅਤੇ ਬੀ. ਐੱਸ. ਐੱਫ. ਵੱਲੋਂ ਗਜਨੀਵਾਲਾ ਇਲਾਕੇ 'ਚ ਸਾਂਝੀ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਇਹ ਖ਼ੇਪ ਬਰਾਮਦ ਹੋਈ। ਪੁਲਸ ਵੱਲੋਂ ਹੁਣ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਇਹ ਖ਼ੇਪ ਕਿਸਨੇ ਭੇਜੀ ਅਤੇ ਭਾਰਤ 'ਚ ਇਸ ਨੂੰ ਪ੍ਰਾਪਤ ਕਰਨ ਵਾਲੇ ਕੌਣ ਸਨ। ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
