ਪੰਜਾਬ 'ਚ ਫਿਰ ਕੋਰੋਨਾ ਧਮਾਕਾ: ਇਸ ਯੂਨੀਵਰਸਿਟੀ ਦੇ 46 ਵਿਦਿਆਰਥੀ ਨਿਕਲੇ ਪਾਜ਼ੇਟਿਵ

05/04/2022 11:19:38 PM

ਪਟਿਆਲਾ (ਪਰਮੀਤ) : ਕੋਰੋਨਾ ਨੇ ਪਟਿਆਲਾ ਸ਼ਹਿਰ 'ਚ ਇਕ ਵਾਰ ਫਿਰ ਆਪਣੀ ਰਫ਼ਤਾਰ ਵਧਾ ਦਿੱਤੀ ਹੈ। ਬੀਤੀ ਰਾਤ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ 'ਚ 46 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਪਾਏ ਗਏ, ਜਿਸ ਤੋਂ ਬਾਅਦ ਕੈਂਪਸ ਵਿੱਚ ਹੜਕੰਪ ਮਚ ਗਿਆ। ਇਸ ਤੋਂ ਪਹਿਲਾਂ ਯੂਨੀਵਰਸਿਟੀ 'ਚ 7 ਵਿਦਿਆਰਥੀ ਕੋਰੋਨਾ ਪਾਜ਼ੇਟਿਵ ਮਿਲੇ ਸਨ। ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ. ਸੁਮਿਤ ਨੇ ਦੱਸਿਆ ਕਿ ਅਸੀਂ ਅੱਜ ਹੋਰ ਸੈਂਪਲ ਲਏ ਹਨ, ਜਿਨ੍ਹਾਂ ਦੀ ਰਿਪੋਰਟ ਅੱਜ ਰਾਤ ਆ ਜਾਵੇਗੀ, ਜਿਸ ਦੀ ਜਾਣਕਾਰੀ ਭਲਕੇ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਦਿਨ-ਦਿਹਾੜੇ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਇਲਾਕੇ 'ਚ ਫੈਲੀ ਸਨਸਨੀ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News