''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਦੇ 216ਵੇਂ ਦਿਨ 47 ਨਸ਼ਾ ਤਸਕਰ ਗ੍ਰਿਫ਼ਤਾਰ

Friday, Oct 03, 2025 - 05:55 PM (IST)

''ਯੁੱਧ ਨਸ਼ਿਆਂ ਵਿਰੁੱਧ'' ਮੁਹਿੰਮ ਦੇ 216ਵੇਂ ਦਿਨ 47 ਨਸ਼ਾ ਤਸਕਰ ਗ੍ਰਿਫ਼ਤਾਰ

ਜਲੰਧਰ/ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ 'ਯੁੱਧ ਨਸ਼ਿਆਂ ਵਿਰੁੱਧ' ਨੂੰ ਲਗਾਤਾਰ 216ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਸ ਨੇ ਅੱਜ 328 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 45 ਐੱਫ਼. ਆਈ. ਆਰਜ਼. ਦਰਜ ਕਰਕੇ 47 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਦੇ ਨਾਲ ਹੀ 216 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਤਸਕਰਾਂ ਦੀ ਗਿਣਤੀ 31,684 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 2.3 ਕਿਲੋ ਹੈਰੋਇਨ, 3.1 ਕਿਲੋ ਅਫ਼ੀਮ, 25 ਕਿਲੋ ਭੁੱਕੀ, 1584 ਨਸ਼ੀਲੀਆਂ ਗੋਲ਼ੀਆਂ/ਕੈਪਸੂਲ ਅਤੇ 3250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜਲੰਧਰ ਦੀ PPR ਮਾਰਕਿਟ 'ਚ ਹੰਗਾਮਾ, ਮੁੰਡੇ ਦੀ ਲਾਹ ਦਿੱਤੀ 'ਪੱਗ', ਵੀਡੀਓ ਵਾਇਰਲ

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਵੀ ਗਠਨ ਕੀਤਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਮਹਿਲਾ ਨਾਲ ਤਹਿਖਾਨੇ 'ਚੋਂ ਫੜਿਆ ਗਿਆ 'ਡੇਰਾ ਮੁਖੀ' ! ਅੰਦਰ ਪਿਆ ਸਾਮਾਨ ਵੇਖ ਉੱਡੇ ਹੋਸ਼

ਇਸ ਆਪਰੇਸ਼ਨ ਦੌਰਾਨ 67 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1000 ਤੋਂ ਵੱਧ ਪੁਲਿਸ ਮੁਲਾਜ਼ਮਾਂ ਵਾਲੀਆਂ 120 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ 328 ਛਾਪੇ ਮਾਰੇ ਹਨ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 351 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ। ਸੂਬਾ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਤਿੰਨ-ਪੱਖੀ ਰਣਨੀਤੀ ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਸ ਨੇ 'ਡੀ-ਅਡਿਕਸ਼ਨ' ਹਿੱਸੇ ਵਜੋਂ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਇਹ ਵੀ ਪੜ੍ਹੋ: 'ਡੌਂਕੀ' ਰਸਤੇ ਅਮਰੀਕਾ ਭੇਜਣ ਵਾਲੇ ਏਜੰਟਾਂ ਖ਼ਿਲਾਫ਼ NIA ਦਾ ਵੱਡਾ ਐਕਸ਼ਨ, ਹੈਰਾਨ ਕਰੇਗਾ ਪੂਰਾ ਮਾਮਲਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News