ਤਰਨਤਾਰਨ ''ਚ ਵੱਡਾ ''ਕੋਰੋਨਾ'' ਬਲਾਸਟ, 47 ਪਾਜ਼ੇਟਿਵ ਮਾਮਲੇ ਆਏ ਸਾਹਮਣੇ

Tuesday, May 05, 2020 - 07:41 PM (IST)

ਤਰਨਤਾਰਨ ''ਚ ਵੱਡਾ ''ਕੋਰੋਨਾ'' ਬਲਾਸਟ, 47 ਪਾਜ਼ੇਟਿਵ ਮਾਮਲੇ ਆਏ ਸਾਹਮਣੇ

ਤਰਨਤਾਰਨ (ਰਮਨ) : ਹਜ਼ੂਰ ਸਾਹਿਬ ਤੋਂ ਪਰਤ ਰਹੇ ਸ਼ਰਧਾਲੂਆਂ ਦੇ ਕੋਰੋਨਾ ਟੈਸਟ ਹੋਣ ਤੋਂ ਬਾਅਦ ਲਗਾਤਾਰ ਉਨ੍ਹਾਂ 'ਚ ਇਸ ਬੀਮਾਰੀ ਤੋਂ ਪੀੜਤ ਮਾਮਲੇ ਦੇਖਣ ਨੂੰ ਮਿਲ ਰਹੇ ਹਨ। ਤਾਜ਼ਾ ਮਾਮਲੇ 'ਚ ਤਰਨਤਾਰਨ ਦੇ 47 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆ ਡੀ. ਸੀ. ਪਰਦੀਪ ਸਭਰਵਾਲ ਨੇ ਦੱਸਿਆ ਕਿ ਕੁੱਲ 279 ਸ਼ੱਕੀ ਮਰੀਜ਼ਾਂ ਦੇ ਸੈਂਪਲ ਭੇਜੇ ਗਏ ਸਨ, ਜਿਨ੍ਹਾਂ ਦੀ ਅੱਜ ਰਿਪੋਰਟ ਆਈ ਹੈ। ਇਨ੍ਹਾਂ 'ਚੋਂ 47 ਮਰੀਜ਼ ਪਾਜ਼ੇਟਿਵ ਪਾਏ ਗਏ ਹਨ ਜਦੋਂਕਿ 232 ਦੀ ਰਿਪੋਰਟ ਨੈਗੇਟਿਵ ਆਈ ਹੈ। ਦੱਸਣਯੋਗ ਹੈ ਕਿ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਨੂੰ ਜ਼ਿਲ੍ਹੇ ਅੰਦਰ ਹੀ ਏਕਾਂਤਵਾਸ ਕੀਤਾ ਗਿਆ ਸੀ। ਮਾਮਲੇ ਨੂੰ ਧਿਆਨ ਨਾਲ ਦੇਖਦੇ ਹੋਏ ਸਾਰੇ ਮਰੀਜ਼ਾਂ ਨੂੰ ਏਕਾਂਤਵਾਸ ਸੈਂਟਰ ਤੋਂ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਸ਼ਿਫਟ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ ► Breaking : ਸੰਗਰੂਰ 'ਚ 'ਕੋਰੋਨਾ' ਦਾ ਕਹਿਰ ਜਾਰੀ, 22 ਨਵੇਂ ਮਾਮਲੇ ਆਏ ਸਾਹਮਣੇ 

PunjabKesari

ਕੋਰੋਨਾ ਪੀੜਤ ਮਰੀਜ਼ਾਂ ਦੀ ਸਿਹਤ 'ਚ ਹੋ ਰਿਹੈ ਸੁਧਾਰ
ਜ਼ਿਲ੍ਹਾ ਤਰਨਤਾਰਨ 'ਚ ਬਣਾਏ ਗਏ ਕੁੱਲ 6 ਇਕਾਂਤਵਾਸ ਕੇਂਦਰਾਂ 'ਚ ਰੱਥੇ ਹੋਏ ਯਾਤਰੀਆਂ ਅਤੇ ਕੋਰੋਨਾ ਪੀੜਤ ਮਰੀਜ਼ਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ।ਵੱਖ-ਵੱਖ ਇਲਾਕਿਆਂ ਨਾਲ ਸਬੰਧਤ ਵਿਅਕਤੀਆਂ ਜਿਨ੍ਹਾਂ 'ਚ 3 ਸਾਲ ਤੋਂ ਲੈ ਕੇ 70 ਸਾਲ ਤੱਕ ਦੇ ਕੋਰੋਨਾ ਪੀੜਤ ਮਰੀਜ਼ ਸ਼ਾਮਲ ਹਨ, ਨੂੰ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਖੇ ਇਲਾਜ ਲਈ ਦਾਖਲ ਕੀਤਾ ਗਿਆ ਹੈ। ਇਨ੍ਹਾਂ ਦਾਖਲ ਕੀਤੇ ਗਏ ਮਰੀਜ਼ਾਂ ਦੀ ਸਿਹਤ 'ਚ ਦਿਨ-ਬ-ਦਿਨ ਸੁਧਾਰ ਹੁੰਦਾ ਨਜ਼ਰ ਆ ਰਿਹਾ ਹੈ। ਇਸ ਸਬੰਧੀ ਡਾ. ਇੰਦਰ ਮੋਹਨ ਗੁਪਤਾ ਨੇ ਦੱਸਿਆ ਕਿ ਆਈਸੋਲੇਸ਼ਨ ਵਾਰਡ ਅੰਦਰ ਦਾਖਲ ਕੀਤੇ ਗਏ ਮਰੀਜ਼ਾਂ ਨੂੰ ਸਹੀ ਸਮੇਂ 'ਤੇ ਪੌਸ਼ਟਿਕ ਖੁਰਾਕ ਅਤੇ ਹੋਰ ਜ਼ਰੂਰੀ ਵਸਤੂਆਂ ਮਹੁੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਮਾਈ ਭਾਗੋ ਕਾਲਜ ਵਿਖੇ ਇਕਾਂਤਵਾਸ ਕੀਤੀ ਗਈ ਇਕ ਬਜ਼ੁਰਗ ਔਰਤ ਨੂੰ ਸਾਹ ਦੀ ਮੁੱਸ਼ਕਲ ਆਉਣ ਕਾਰਨ ਦਾਖਲ ਕੀਤਾ ਗਿਆ ਹੈ, ਜਿਸ ਦੀ ਸਿਹਤ 'ਚ ਕਾਫੀ ਜ਼ਿਆਦਾ ਸੁਧਾਰ ਹੈ।

ਇਹ ਵੀ ਪੜ੍ਹੋ ► ਗੁਰਦਾਸਪੁਰ 'ਚ ਕੋਰੋਨਾ ਦਾ ਵੱਡਾ 'ਧਮਾਕਾ',  39 ਸ਼ਰਧਾਲੂਆਂ ਸਣੇ 42 ਦੀ ਰਿਪੋਰਟ ਆਈ ਪਾਜ਼ੇਟਿਵ 

ਪ੍ਰਸ਼ਾਸਨ ਵੱਲੋਂ ਯਾਤਰੀਆਂ ਦਾ ਰੱਖਿਆ ਜਾ ਰਿਹੈ ਪੂਰਾ ਖਿਆਲ
ਐੱਸ. ਡੀ. ਐੱਮ. ਰਜਨੀਸ਼ ਅਰੋੜਾ ਨੇ ਦੱਸਿਆ ਕਿ ਮਾਈ ਭਾਗੋ ਕਾਲਜ ਵਿਖੇ ਇਸ ਵੇਲੇ ਇਕਾਂਤਵਾਸ 185 ਅਤੇ ਮਮਤਾ ਨਿਕੇਤਨ ਸਕੂਲ ਵਿਖੇ 53 ਯਾਤਰੀਆਂ ਦਾ ਪੂਰਾ ਧਿਆਨ ਰਖਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਇਕਾਂਤਵਾਸ ਕੀਤੇ ਗਏ ਯਾਤਰੀਆਂ ਨੂੰ ਰੋਜ਼ਾਨਾਂ ਨਵੇਂ ਤੋਲੀਏ, ਸਾਫ ਫਿਲਟਰ ਪੈਕੱਡ ਪਾਣੀ, ਤਿੰਨ ਟਾਈਮ ਪੌਸ਼ਟਿਕ ਖਾਣਾ ਦੇਣ ਤੋਂ ਇਲਾਵਾ ਉਨ੍ਹਾਂ ਦੀ ਜ਼ਰੂਰੀ ਲੋੜ ਨੂੰ ਧਿਆਨ 'ਚ ਰੱਖਦੇ ਹੋਏ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਕਾਂਤਵਾਸ ਕੀਤੇ ਗਏ ਯਾਤਰੀਆਂ ਨੂੰ ਕਿਸੇ ਕਿਸਮ ਦੀ ਮੁੱਸ਼ਕਲ ਨਹੀਂ ਆਉਣ ਦਿੱਤੀ ਜਾ ਰਹੀ ਹੈ।
 


author

Anuradha

Content Editor

Related News