48 ਬੋਤਲਾਂ ਸ਼ਰਾਬ ਸਣੇ ਕਾਬੂ

Friday, Oct 06, 2017 - 06:28 AM (IST)

48 ਬੋਤਲਾਂ ਸ਼ਰਾਬ ਸਣੇ ਕਾਬੂ

ਪਟਿਆਲਾ, (ਬਲਜਿੰਦਰ)- ਥਾਣਾ ਸਦਰ ਦੀ ਪੁਲਸ ਨੇ ਐੈੱਸ. ਐੈੱਚ. ਓ. ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 48 ਬੋਤਲਾਂ ਸ਼ਰਾਬ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦਾ ਨਾਂ ਗੋਗੀ ਵਾਸੀ ਪੀਰ ਕਾਲੋਨੀ ਬਹਾਦਰਗੜ੍ਹ ਹੈ। ਪੁਲਸ ਅਨੁਸਾਰ ਹੌਲਦਾਰ ਹਰਦੀਪ ਸਿੰਘ ਪੁਲਸ ਪਾਰਟੀ ਸਮੇਤ ਪਿੰਡ ਸਮਸ਼ਪੁਰਾ ਕੋਲ ਮੌਜੂਦ ਸਨ। ਗੋਗੀ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਚੈੱਕ ਕਰਨ 'ਤੇ ਸ਼ਰਾਬ ਦੀਆਂ 48 ਬੋਤਲਾਂ ਬਰਾਮਦ ਹੋਈਆਂ। ਉਸ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।


Related News