ਜ਼ਿਮਨੀ ਚੋਣਾਂ 2019 : ਆਖਰੀ ਦਿਨ ਦਾਖਲ ਹੋਈਆਂ 48 ਨਾਮਜ਼ਦਗੀਆਂ

Tuesday, Oct 01, 2019 - 08:48 AM (IST)

ਜ਼ਿਮਨੀ ਚੋਣਾਂ 2019 : ਆਖਰੀ ਦਿਨ ਦਾਖਲ ਹੋਈਆਂ 48 ਨਾਮਜ਼ਦਗੀਆਂ

ਚੰਡੀਗੜ੍ਹ : ਵਿਧਾਨ ਸਭਾ ਹਲਕਾ ਫਗਵਾੜਾ (ਐਸ. ਸੀ), ਮੁਕੇਰੀਆਂ, ਦਾਖਾ ਅਤੇ ਜਲਾਲਾਬਾਦ ਲਈ ਹੋ ਰਹੀਆਂ ਜ਼ਿਮਨੀ ਚੋਣਾਂ ਲਈ ਨਾਮਜ਼ਦਗੀ ਦਾਖਲ ਕਰਨ ਦੇ ਆਖਰੀ ਦਿਨ 48 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਗੱਲ ਦੀ ਜਾਣਕਾਰੀ ਇਥੇ ਮੁੱਖ ਚੋਣ ਅਧਿਕਾਰੀ ਪੰਜਾਬ ਦੇ ਇਕ ਬੁਲਾਰੇ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਬੁਲਾਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ 29 ਫਗਵਾੜਾ ਲਈ 16 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ, ਜਦੋਂ ਕਿ ਵਿਧਾਨ ਸਭਾ ਹਲਕਾ ਨੰਬਰ 39 ਮੁਕੇਰੀਆਂ ਲਈ 11 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖਲ ਕੀਤੇ।

ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਵਿਧਾਨ ਸਭਾ ਹਲਕਾ ਨੰਬਰ 68 ਦਾਖਾ ਲਈ 11 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ, ਜਦੋਂ ਕਿ ਇਸ ਵਿਧਾਨ ਸਭਾ ਹਲਕੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨਾਂ ਦੌਰਾਨ 5 ਨਾਮਜ਼ਦਗੀ ਪੱਤਰ ਦਾਖਲ ਹੋਏ ਸਨ, ਇਸ ਤਰ੍ਹਾ ਦਾਖਾ ਹਲਕੇ ਲਈ ਕੁੱਲ 16 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਵਿਧਾਨ ਸਭਾ ਹਲਕਾ ਨੰਬਰ 79 ਜਲਾਲਾਬਾਦ ਲਈ  10 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ, ਜਦਕਿ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਪਹਿਲੇ ਦਿਨਾਂ ਦੌਰਾਨ 1 ਨਾਮਜ਼ਦਗੀ ਪੱਤਰ ਪਹਿਲ਼ਾਂ ਦਾਖਲ ਹੋਇਆ ਸੀ। ਇਸ ਤਰ੍ਹਾ ਚਾਰ ਵਿਧਾਨ ਸਭਾ ਹਲਕਿਆ ਲਈ ਕੁਲ 54 ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਹਨ।


author

Babita

Content Editor

Related News