ਕਾਂਗਰਸ ਅਤੇ ਅਕਾਲੀ ਦਲ ਦੇ 48 ਵਰਕਰ ਤੇ ਆਗੂ ‘ਆਪ’ ’ਚ ਸ਼ਾਮਲ

10/23/2023 2:04:50 PM

ਪਟਿਆਲਾ/ਰੱਖੜਾ (ਰਾਣਾ) : ਸੂਬੇ ਅੰਦਰ ਪਿਛਲੇ 70 ਸਾਲਾਂ ਤੋਂ ਗੁੰਮਰਾਹ ਕਰਨ ਵਾਲੀਆਂ ਰਵਾਇਤੀ ਪਾਰਟੀਆਂ ਕਾਂਗਰਸ ਤੇ ਅਕਾਲੀ ਦਲ ਤੋਂ ਲੋਕ ਹੁਣ ਆਪ ਮੁਹਾਰੇ ਕਿਨਾਰਾ ਕਰ ਰਹੇ ਹਨ ਕਿਉਂਕਿ ਇਨ੍ਹਾਂ ਨੇ ਸੂਬੇ ਅੰਦਰ ਲੰਮਾਂ ਸਮਾਂ ਰਾਜ ਕਰਨ ਦੇ ਬਾਵਜੂਦ ਪੰਜਾਬ ਦੇ ਲੋਕਾਂ ਦਾ ਕੁਝ ਨਹੀਂ ਸੰਵਾਰਿਆ ਅਤੇ ਨਾ ਹੀ ਬੇਰੋਜ਼ਗਾਰੀ ਨੂੰ ਠੱਲ੍ਹ ਪਾਈ ਹੈ, ਉਲਟਾ ਪੰਜਾਬ ਦੇ ਖਜ਼ਾਨੇ ਅਤੇ ਆਮ ਲੋਕਾਂ ਦੀ ਲੁੱਟ-ਖਸੁੱਟ ਕਰਨ ਤੋਂ ਇਲਾਵਾ ਕੁਝ ਨਹੀਂ ਕੀਤਾ ਤਾਂ ਹੀ ਹੁਣ ਲੋਕ ਰਵਾਇਤੀ ਪਾਰਟੀਆਂ ਦਾ ਕਿਨਾਰਾ ਕਰ ਕੇ ‘ਆਪ’ ਵਿਚ ਸ਼ਾਮਲ ਹੋਣ ਲੱਗ ਪਏ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪਿੰਡ ਮਿਆਲਕਲਾਂ ਦੇ ਕਾਂਗਰਸ ਅਤੇ ਅਕਾਲੀ ਦਲ ਦੇ 48 ਵਰਕਰਾਂ ਤੇ ਆਗੂਆਂ ਨੂੰ ‘ਆਪ’ ਵਿਚ ਸ਼ਾਮਲ ਕਰਨ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

ਜੌੜਾਮਾਜਰਾ ਨੇ ਸ਼ਾਮਲ ਹੋਣ ਵਾਲੇ ਆਗੂਆਂ ਨੂੰ ਸਨਮਾਨਿਤ ਵੀ ਕੀਤਾ ਅਤੇ ਪਾਰਟੀ ’ਚ ਬਣਦਾ ਮਾਣ-ਸਨਮਾਨ ਦੇਣ ਦਾ ਵੀ ਵਾਅਦਾ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ, ਜਿਸ ’ਚ ਕੋਈ ਵੀ ਵਿਅਕਤੀ ਸ਼ਾਮਲ ਹੋ ਕੇ ਪੰਜਾਬ ਦੇ ਭਲੇ ਦੀ ਗੱਲ ਕਰ ਸਕਦਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਵਿਕਾਸ ਕਾਰਜਾਂ ’ਚ ਤੇਜ਼ੀ ਲਿਆਂਦੀ ਹੋਈ ਹੈ, ਉੱਥੇ ਹੀ ਪੜ੍ਹੇ ਲਿਖੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਅੰਦਰ ਮੈਰਿਟ ਦੇ ਆਧਾਰ ’ਤੇ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ‘ਆਪ’ ਵਿਚ ਸ਼ਾਮਲ ਹੋਣ ਵਾਲੇ ਪਿੰਡ ਮਿਆਲਕਲਾਂ ਤੋਂ ਕਾਂਗਰਸੀ ਤੇ ਅਕਾਲੀ ਵਰਕਰ ਤੇ ਆਗੂਆਂ ’ਚ ਰਸਪਾਲ ਸਿੰਘ ਮੰਡ, ਮਾਲਕ ਸਿੰਘ ਮੰਡ, ਸੁਖਵਿੰਦਰ ਸਿੰਘ ਮੰਡ, ਅਵਤਾਰ ਸਿੰਘ ਮੰਡ, ਸਾਧਾ ਸਿੰਘ ਮੰਡ, ਕੁਲਦੀਪ ਸਿੰਘ ਮੰਡ, ਗੁਰਪ੍ਰੀਤ ਸਿੰਘ ਮੈਂਬਰ, ਰਣਧੀਰ ਸਿੰਘ ਫੌਜੀ, ਬਲਦੇਵ ਸਿੰਘ ਮੰਡ, ਗੁਰਬਖਸ਼ ਸਿੰਘ ਮੰਡ, ਸ਼ਮਸ਼ੇਰ ਸਿੰਘ ਮੰਡ, ਦਲੇਰ ਸਿੰਘ ਮੰਡ, ਜਸਬੀਰ ਸਿੰਘ ਮੰਡ, ਭੁਪਿੰਦਰ ਸਿੰਘ ਮੰਡ, ਦਵਿੰਦਰ ਸਿੰਘ ਮੰਡ, ਕੰਵਲਜੀਤ ਸਿੰਘ ਮੰਡ, ਜਸਵਿੰਦਰ ਸਿੰਘ ਮੰਡ, ਰਣਜੀਤ ਸਿੰਘ ਮੰਡ, ਰਣਜੀਤ ਸਿੰਘ ਮੰਡ, ਗੁਰਬਾਜ ਸਿੰਘ ਮੰਡ, ਗੁਰਬਾਜ ਸਿੰਘ ਮੰਡ, ਬਲਬੀਰ ਸਿੰਘ ਫੌਜੀ, ਦਲਜੀਤ ਸਿੰਘ ਮੰਡ, ਅਮਰਿੰਦਰ ਸਿੰਘ ਮੰਡ, ਸਹਿਜਪਾਲ ਸਿੰਘ ਮੰਡ, ਅਮਰੀਕ ਸਿੰਘ ਮੰਡ, ਗੁਰਮੀਤ ਸਿੰਘ ਮੰਡ, ਅਤਰ ਸਿੰਘ ਮੰਡ, ਗੁਰਵਿੰਦਰ ਸਿੰਘ ਮੰਡ, ਪੰਜਾਬ ਸਿੰਘ ਮੰਡ, ਸਰਵਨ ਸਿੰਘ ਮੰਡ, ਸੁਬੇਗ ਸਿੰਘ ਮੰਡ, ਦਰਸ਼ਨ ਸਿੰਘ, ਸੁਖਵਿੰਦਰ ਸਿੰਘ, ਜਸਪਾਲ ਸਿੰਘ, ਨਿਸ਼ਾਨ ਸਿੰਘ, ਮੋਹਨ ਸਿੰਘ, ਮਹਿੰਦਰ ਸਿੰਘ ਸਾਬਕਾ ਸਰਪੰਚ, ਦਲੇਰ ਸਿੰਘ ਢੋਡਾ, ਰਾਜ ਸਿੰਘ, ਡਾਕਟਰ ਬਲਬੀਰ ਸਿੰਘ, ਮਨਜੀਤ ਸਿੰਘ ਫੌਜੀ, ਰਣਜੀਤ ਸਿੰਘ ਮੈਂਬਰ, ਬਲਜੀਤ ਸਿੰਘ, ਬਲਵਿੰਦਰ ਸਿੰਘ ਢੋਡਾ, ਸੁਖਜੀਤ ਸਿੰਘ ਚੀਮਾ, ਜੋਗਾ ਸਿੰਘ ਢੋਡਾ, ਬਲਵਿੰਦਰ ਸਿੰਘ ਢੋਡਾ, ਰਸਪਾਲ ਸਿੰਘ ਸੁਸੇਤਾ, ਤਲਵਿੰਦਰ ਸਿੰਘ ਵਿਰਕ ਸ਼ਾਮਲ ਹੋ ਕੇ ‘ਆਪ’ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਕੇ ਕੰਮ ਕਰਨ ਲਈ ਵਚਨਬੱਧਤਾ ਪ੍ਰਗਟਾਈ।


Gurminder Singh

Content Editor

Related News