ਫੌਜ ''ਚ ਭਰਤੀ ਕਰਵਾਉਣ ਦੇ ਨਾਂ ''ਤੇ 5.50 ਲੱਖ ਠੱਗੇ
Monday, Feb 19, 2018 - 07:29 AM (IST)

ਤਰਨਤਾਰਨ, (ਰਾਜੂ)- ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ ਫੌਜ 'ਚ ਭਰਤੀ ਕਰਵਾਉਣ ਦੇ ਨਾਂ 'ਤੇ 5.50 ਲੱਖ ਦੀ ਠੱਗੀ ਮਾਰਨ ਦੇ ਦੋਸ਼
ਹੇਠ ਪਤੀ-ਪਤਨੀ ਸਣੇ 3 ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਸਤਵਿੰਦਰ ਸਿੰਘ ਨੇ ਐੱਸ. ਐੱਸ. ਪੀ. ਸਾਹਿਬ ਨੂੰ ਦਰਖਾਸਤ ਦਿੰਦੇ ਹੋਏ ਦੱਸਿਆ ਕਿ ਉਸ ਦੇ ਲੜਕੇ ਅਤੇ ਭਤੀਜੇ ਨੂੰ ਫੌਜ 'ਚ ਭਰਤੀ ਕਰਵਾਉਣ ਦੇ ਨਾਂ 'ਤੇ ਮੁਲਜ਼ਮ ਕੁਲਦੀਪ ਸਿੰਘ ਪੁੱਤਰ ਅਜੈਬ ਸਿੰਘ, ਉਸ ਦੀ ਪਤਨੀ ਬਲਜਿੰਦਰ ਕੌਰ ਤੇ ਧਰਮਿੰਦਰ ਸਿੰਘ ਵਾਸੀਆਨ ਢੰਢੀਆ ਜ਼ਿਲਾ ਪਟਿਆਲਾ ਨੇ 5.50 ਲੱਖ ਰੁਪਏ ਲਏ। ਉਨ੍ਹਾਂ ਨਾ ਤਾਂ ਮੇਰੇ ਲੜਕੇ ਤੇ ਭਤੀਜੇ ਨੂੰ ਭਰਤੀ ਕਰਵਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਐੱਸ. ਐੱਸ. ਪੀ. ਸਾਹਿਬ ਵੱਲੋਂ ਇਸ ਮਾਮਲੇ ਦੀ ਜਾਂਚ ਸ਼ਾਖਾ ਇੰਚਾਰਜ ਆਰਥਿਕ ਅਪਰਾਧ ਤਰਨਤਾਰਨ ਨੂੰ ਸੌਂਪੀ ਗਈ। ਜਾਂਚ ਤੋਂ ਬਾਅਦ ਉਕਤ ਮੁਲਜ਼ਮ ਦੋਸ਼ੀ ਪਾਏ ਗਏ। ਉਪਰੰਤ ਐੱਸ. ਐੱਸ. ਪੀ. ਦੇ ਹੁਕਮਾਂ 'ਤੇ ਉਕਤ ਮੁਲਜ਼ਮਾਂ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ।