ਅੰਮ੍ਰਿਤਸਰ ਤੋਂ ਆ ਰਹੀ ਬੱਸ ’ਚੋਂ 5.6 ਕਿਲੋ ਹੈਰੋਇਨ ਬਰਾਮਦ, 4 ਸਮੱਗਲਰ ਗ੍ਰਿਫ਼ਤਾਰ
Saturday, Oct 24, 2026 - 09:15 AM (IST)
ਲੁਧਿਆਣਾ (ਸੇਠੀ) : ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ.) ਜ਼ੋਨਲ ਯੂਨਿਟ ਲੁਧਿਆਣਾ ਨੇ ਫਗਵਾੜਾ ਨੇੜੇ ਇਕ ਗੁਪਤ ਸੂਚਨਾ ਦੇ ਆਧਾਰ ’ਤੇ ਵੱਡੀ ਕਾਰਵਾਈ ਕਰਦਿਆਂ ਨਸ਼ਾ ਸਮੱਗਲਰਾਂ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਡੀ. ਆਰ. ਆਈ. ਦੀ ਟੀਮ ਨੇ ਅੰਮ੍ਰਿਤਸਰ ਵਲੋਂ ਆ ਰਹੀ ਇਕ ਬੱਸ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ 4 ਵਿਅਕਤੀਆਂ ਕੋਲੋਂ 5.6 ਕਿੱਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 11.2 ਕਰੋੜ ਰੁਪਏ ਦੱਸੀ ਜਾ ਰਹੀ ਹੈ।
ਇਹ ਵੀ ਪੜ੍ਹੋ : ਸਬਜ਼ੀ ਮੰਡੀ ਤੋਂ ਵਾਪਸ ਆ ਰਹੀ ਬਾਈਕ ਸਵਾਰ ਔਰਤ ਨੂੰ ਅਣਪਛਾਤੇ ਵਾਹਨ ਨੇ ਕੁਚਲਿਆ, ਮੌਤ
ਮੌਕੇ ’ਤੇ ਹੀ ਚਾਰੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ, 1985 ਤਹਿਤ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕੀਤਾ, ਜਿਥੋਂ ਉਨ੍ਹਾਂ ਨੂੰ 2 ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
