ਪੁਰਤਗਾਲ ਭੇਜਣ ਦੇ ਨਾਂ ’ਤੇ 5.70 ਲੱਖ ਦੀ ਠੱਗੀ
Friday, Nov 22, 2024 - 05:36 AM (IST)

ਅੰਮ੍ਰਿਤਸਰ (ਜਸ਼ਨ) - ਥਾਣਾ ਏ ਡਵੀਜ਼ਨ ਦੀ ਪੁਲਸ ਨੇ ਇਕ ਨੌਜਵਾਨ ਨੂੰ ਵਿਦੇਸ਼ (ਪੁਰਤਗਾਲ) ਵਿਚ ਭੇਜਣ ਦੇ ਨਾਂ ’ਤੇ 5 ਲੱਖ 70 ਹਜ਼ਾਰ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਗੁਰਬਚਨ ਸਿੰਘ ਵਾਸੀ ਨਿਊ ਕਪੂਰ ਨਗਰ, ਸੁਲਤਾਨਵਿੰਡ ਰੋਡ ਅਤੇ ਮਨਪ੍ਰੀਤ ਕੌਰ ਵਾਸੀ ਨਵਾਂ ਕਪੂਰ, ਸੁਲਤਾਨਵਿੰਡ ਰੋਡ ਵਜੋਂ ਹੋਈ ਹੈ।
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਜਸ਼ਨਪ੍ਰੀਤ ਸਿੰਘ ਵਾਸੀ ਬਲਾਕ ਵੇਰਕਾ, ਪਿੰਡ ਖਾਨਕੋਟ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੇ ਉਸ ਨੂੰ ਵਿਦੇਸ਼ (ਪੁਰਤਗਾਲ) ਭੇਜਣ ਦੇ ਨਾਂ ’ਤੇ ਉਸ ਕੋਲੋਂ 5 ਲੱਖ 70 ਹਜ਼ਾਰ ਰੁਪਏ ਹੜੱਪ ਲਏ। ਇਸ ਦੌਰਾਨ ਮੁਲਜ਼ਮਾਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੁਲਸ ਨੇ ਜਾਂਚ ਤੋਂ ਬਾਅਦ ਮਾਮਲਾ ਦਰਜ ਕਰ ਕੇ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਯਤਨ ਸ਼ੁਰੂ ਕਰ ਦਿੱਤੇ ਹਨ।