135 ਗ੍ਰਾਮ ਹੈਰੋਇਨ ਸਮੇਤ 5 ਦੋਸ਼ੀ ਕੀਤੇ ਗ੍ਰਿਫ਼ਤਾਰ
Wednesday, Jan 28, 2026 - 10:21 AM (IST)
ਫਿਰੋਜ਼ਪੁਰ (ਮਲਹੋਤਰਾ) : ਜ਼ਿਲ੍ਹਾ ਪੁਲਸ ਨੇ ਹੈਰੋਇਨ ਸਮੇਤ ਪੰਜ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਸ. ਪੀ. ਭੁਪਿੰਦਰ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਕੋਲੋਂ 135 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ, ਜਿਸਦੀ ਕੀਮਤ ਕਰੀਬ 67.50 ਲੱਖ ਰੁਪਏ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸਿਟੀ ਫਿਰੋਜ਼ਪੁਰ ਦੇ ਏ. ਐੱਸ. ਆਈ. ਸੁਖਬੀਰ ਸਿੰਘ ਨੇ ਟੇਕ ਚੰਦ ਟੇਕਾ ਵਾਸੀ ਬਸਤੀ ਸ਼ੇਖਾਂਵਾਲੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ।
ਇਸੇ ਤਰ੍ਹਾਂ ਥਾਣਾ ਸਿਟੀ ਜ਼ੀਰਾ ਦੇ ਹੈਡ ਕਾਂਸਟੇਬਲ ਗੁਰਲਾਲ ਸਿੰਘ ਨੇ ਰਾਹੁਲ ਅਤੇ ਬੋਬੀ ਵਾਸੀ ਜ਼ੀਰਾ ਨੂੰ 30 ਗ੍ਰਾਮ ਹੈਰੋਇਨ ਸਮੇਤ, ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਦਰਸ਼ਨ ਸਿੰਘ ਨੇ ਨਿਸ਼ਾਨ ਸਿੰਘ ਨੂੰ 5 ਗ੍ਰਾਮ ਹੈਰੋਇਨ ਸਮੇਤ ਅਤੇ ਥਾਣਾ ਗੁਰੂਹਰਸਹਾਏ ਦੇ ਏ. ਐੱਸ. ਆਈ. ਮਹੇਸ਼ ਕੁਮਾਰ ਨੇ ਸੁਰਜੀਤ ਸਿੰਘ ਪਿੰਡ ਬੀੜ ਹਰਬੰਸਪੁਰਾ ਨੂੰ 90 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਸਾਰੇ ਦੋਸ਼ੀਆਂ ਦੇ ਖ਼ਿਲਾਫ਼ ਸਬੰਧਿਤ ਪੁਲਸ ਥਾਣਿਆਂ ਵਿਚ ਪਰਚੇ ਦਰਜ ਕਰ ਲਏ ਗਏ ਹਨ।
