ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ

Thursday, Oct 01, 2026 - 11:04 AM (IST)

ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ

ਫਿਰੋਜ਼ਪੁਰ (ਕੁਮਾਰ, ਪਰਮਜੀਤ, ਮਲਹੋਤਰਾ, ਖੁੱਲਰ) : ਜ਼ਿਲ੍ਹਾ ਫਿਰੋਜ਼ਪੁਰ ’ਚ ਥਾਣਾ ਕੁਲਗੜ੍ਹੀ ਅਤੇ ਥਾਣਾ ਮੱਲਾਂਵਾਲਾ ਦੀ ਪੁਲਸ ਨੇ 3 ਮੁਲਜ਼ਮਾਂ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਖ਼ਿਲਾਫ਼ ਮਾਮਲੇ ਦਰਜ ਕੀਤੇ ਗਏ ਹਨ ਅਤੇ ਉਨ੍ਹਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਥਾਣਾ ਕੁਲਗੜ੍ਹੀ ਦੇ ਹੈੱਡ ਕਾਂਸਟੇਬਲ ਲਵਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਫਿਰੋਜ਼ਪੁਰ-ਫਰੀਦਕੋਟ ਰੋਡ ’ਤੇ ਦਾਣਾ ਮੰਡੀ ’ਚ ਇਕ ਸ਼ੱਕੀ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ।

ਉਸ ਨੇ ਪੁੱਛ-ਗਿੱਛ ਕਰਨ ’ਤੇ ਪੁਲਸ ਨੂੰ ਆਪਣਾ ਨਾਂ ਅਰਮਾਨ ਸਿੰਘ ਉਰਫ਼ ਅਰਮਾਨ ਪੁੱਤਰ ਮੰਗਾ ਦੱਸਿਆ ਜਿਸ ਦੀ ਤਲਾਸ਼ੀ ਲੈਣ ’ਤੇ 04.72 ਗ੍ਰਾਮ ਹੈਰੋਇਨ ਬਰਾਮਦ ਹੋਈ। ਉੱਥੇ ਹੀ ਥਾਣਾ ਮੱਲਾਂਵਾਲਾ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਇਕ ਸ਼ੱਕੀ ਨੌਜਵਾਨ ਨੂੰ ਸ਼ਮਸ਼ਾਨਘਾਟ ਮੱਲਾਂਵਾਲਾ ਦੇ ਨੇੜੇ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਫੜ੍ਹੇ ਗਏ ਮੁਲਜ਼ਮਾਂ ਖ਼ਿਲਾਫ਼ ਪੁਲਸ ਵੱਲੋਂ ਅਗਲੇਰੀ ਕਾਰਵਾਈ ਜਾਰੀ ਹੈ।
 


author

Babita

Content Editor

Related News