5 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 2 ਗ੍ਰਿਫਤਾਰ

Friday, Sep 08, 2017 - 06:43 AM (IST)

5 ਪੇਟੀਆਂ ਨਾਜਾਇਜ਼ ਸ਼ਰਾਬ ਸਣੇ 2 ਗ੍ਰਿਫਤਾਰ

ਮਾਹਿਲਪੁਰ, (ਜ.ਬ.)- ਮਾਹਿਲਪੁਰ ਪੁਲਸ ਨੇ ਗਸ਼ਤ ਦੌਰਾਨ ਮਿਲੀ ਗੁਪਤ ਸੂਚਨਾ ਦੇ ਆਧਾਰ 'ਤੇ 2 ਵਿਅਕਤੀਆਂ ਨੂੰ 5 ਪੇਟੀਆਂ ਸ਼ਰਾਬ ਸਮੇਤ ਕਾਬੂ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਏ. ਐੱਸ. ਆਈ. ਅਜੇ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਸ਼ਰਾਰਤੀ ਅਨਸਰਾਂ ਨੂੰ ਨੱਥ ਪਾਉਣ ਸਬੰਧੀ ਸ਼ੁਰੂ ਕੀਤੀ ਮੁਹਿੰਮ ਤਹਿਤ ਵਾਹਨਾਂ ਦੀ ਚੈਕਿੰਗ ਦੌਰਾਨ ਫਗਵਾੜਾ ਰੋਡ ਮਾਹਿਲਪੁਰ 'ਤੇ ਕਰਮ ਹੋਟਲ ਦੇ ਸਾਹਮਣੇ ਪੁਲਸ ਪਾਰਟੀ ਵੱਲੋਂ ਇਕ ਵੈਨ ਨੰਬਰ ਪੀ. ਬੀ. 12-ਈ-4037 ਦੀ ਤਲਾਸ਼ੀ ਦੌਰਾਨ ਉਸ ਵਿਚੋਂ 3 ਪੇਟੀਆਂ ਇੰਪੀਰੀਅਲ ਬਲਿਯੂ ਵ੍ਹਿਸਕੀ ਅਤੇ 2 ਪੇਟੀਆਂ ਮੈਕਡਾਵਲ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਗੌਰਵ ਸ਼ਰਮਾ ਪੁੱਤਰ ਬਾਲ ਕਿਸ਼ਨ ਵਾਸੀ ਵਾਰਡ ਨੰਬਰ 4 ਅਤੇ ਵਿੱਕੀ ਪੁੱਤਰ ਕੇਵਲ ਵਾਸੀ ਵਾਰਡ ਨੰਬਰ 10 ਮਾਹਿਲਪੁਰ ਵਜੋਂ ਹੋਈ ਹੈ। ਪੁਲਸ ਨੇ ਦੋਵੇਂ ਵਿਅਕਤੀਆਂ ਵਿਰੁੱਧ ਬਿਨਾਂ ਪਰਮਿਟ ਤੋਂ ਸ਼ਰਾਬ ਰੱਖਣ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News