ਹੈਰੋਇਨ, ਲਾਹਣ, ਨਾਜਾਇਜ਼ ਸ਼ਰਾਬ ਸਮੇਤ 5 ਕਾਬੂ, ਇਕ ਫਰਾਰ

Monday, Nov 09, 2020 - 11:17 PM (IST)

ਮੋਗਾ,(ਆਜ਼ਾਦ)- ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦ ਮੋਗਾ ਪੁਲਸ ਨੇ ਹੈਰੋਇਨ, ਲਾਹਣ ਅਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਜਦਕਿ ਇਕ ਪੁਲਸ ਦੇ ਕਾਬੂ ਨਹੀਂ ਆ ਸਕਿਆ। ਥਾਣਾ ਧਰਮਕੋਟ ਦੇ ਥਾਣੇਦਾਰ ਮੇਜਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਇਕ ਬੇਕਾਬੂ ਫਾਰਚੂਨਰ ਗੱਡੀ ਜਲੰਧਰ ਰੋਡ ’ਤੇ ਇੰਦਰਜੀਤ ਸਿੰਘ ਦੇ ਘਰ ਵਿਚ ਦਾਖਲ ਹੋ ਗਈ ਸੀ। ਪੁਲਸ ਨੇ ਕਾਰ ਸਵਾਰ ਦੋਨੋਂ ਵਿਅਕਤੀਆਂ ਪਰਮੀਤ ਸਿੰਘ ਨਿਵਾਸੀ ਚੰਡੀਗੜ੍ਹ ਅਤੇ ਨੇਹਲ ਸਚਦੇਵਾ ਨਿਵਾਸੀ ਗਿੱਲ ਰੋਡ ਮੋਗਾ ਨੂੰ ਕਾਬੂ ਕਰ ਲਿਆ ਸੀ, ਜਿਨ੍ਹਾਂ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ 128 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰ ਕੇ ਦੋਵਾਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਉਨ੍ਹਾਂ ਦਾ ਪੰਜ ਦਿਨ ਦਾ ਪੁਲਸ ਰਿਮਾਂਡ ਦਿੱਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਦੋਸ਼ੀ ਲੜਕੇ ਦਿੱਲੀ ਤੋਂ ਹੈਰੋਇਨ ਲੈ ਕੇ ਆਏ ਸਨ, ਦਾ ਪਤਾ ਲੱਗਾ ਹੈ। ਪੁੱਛਗਿਛ ਜ਼ਾਰੀ ਹੈ।

ਇਸ ਤਰ੍ਹਾਂ ਥਾਣਾ ਸਦਰ ਮੋਗਾ ਦੇ ਸਹਾਇਕ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਜਦ ਉਹ ਪੁਲਸ ਪਾਰਟੀ ਸਮੇਤ ਪਿੰਡ ਘੱਲ ਕਲਾਂ ਕੋਲ ਜਾ ਰਹੇ ਸੀ ਤਾਂ ਧਰਮਿੰਦਰ ਸਿੰਘ ਨਿਵਾਸੀ ਪਿੰਡ ਹਰੀਕੇ (ਤਰਨਤਾਰਨ) ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ ਅਤੇ ਤਲਾਸ਼ੀ ਲੈਣ ’ਤੇ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ, ਜਿਸ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਥਾਣਾ ਕੋਟ ਈਸੇ ਖਾਂ ਦੇ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਗੁਪਤ ਸੁਚਨਾ ਮਿਲਣ ’ਤੇ ਗੁਰਪ੍ਰੀਤ ਸਿੰਘ ਉਰਫ ਗੋਪੀ ਨਿਵਾਸੀ ਪਿੰਡ ਦੋਲੇਵਾਲਾ ਤੋਂ 70 ਲਿਟਰ ਲਾਹਣ ਬਰਾਮਦ ਕੀਤੀ ਗਈ। ਇਸ ਤਰ੍ਹਾਂ ਫਤਿਹਗੜ੍ਹ ਪੰਜਤੂਰ ਦੇ ਹੌਲਦਾਰ ਮਨਜਿੰਦਰ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ਨਿਵਾਸੀ ਪਿੰਡ ਭੈਣੀ ਨੂੰ ਕਾਬੂ ਕਰ ਕੇ ਸਵਾ 7 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਥਾਣਾ ਧਰਮਕੋਟ ਦੇ ਹੌਲਦਾਰ ਮੰਗਲ ਰਾਮ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਲਖਵਿੰਦਰ ਸਿੰਘ ਉਰਫ ਲੱਖਾ ਨਿਵਾਸੀ ਸੈਦ ਮੁਹੰਮਦ ਸ਼ਾਹ ਵਾਲਾ ਤੋਂ ਸਵਾ 9 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ, ਪਰ ਦੋਸ਼ੀ ਭੱਜਣ ਵਿਚ ਸਫਲ ਹੋ ਗਏ। ਸਾਰੇ ਦੋਸ਼ੀਆਂ ਖਿਲਾਫ਼ ਮਾਮਲੇ ਦਰਜ ਕੀਤੇ ਗਏ ਹਨ।


Bharat Thapa

Content Editor

Related News