ਸੁਨਿਆਰੇ ਦੀ ਦੁਕਾਨ ''ਤੇ ਚੋਰਾਂ ਨੇ ਕੀਤਾ ਹੱਥ ਸਾਫ਼, ਸੋਨੇ-ਚਾਂਦੀ ਦੇ ਗਹਿਣੇ ਸਮੇਤ 5 ਮੁਲਜ਼ਮ ਗ੍ਰਿਫ਼ਤਾਰ

Tuesday, Apr 22, 2025 - 05:38 PM (IST)

ਸੁਨਿਆਰੇ ਦੀ ਦੁਕਾਨ ''ਤੇ ਚੋਰਾਂ ਨੇ ਕੀਤਾ ਹੱਥ ਸਾਫ਼, ਸੋਨੇ-ਚਾਂਦੀ ਦੇ ਗਹਿਣੇ ਸਮੇਤ 5 ਮੁਲਜ਼ਮ ਗ੍ਰਿਫ਼ਤਾਰ

ਗੁਰਦਾਸਪੁਰ (ਗੁਰਪ੍ਰੀਤ)- ਪੁਲਸ ਜ਼ਿਲ੍ਹਾ ਬਟਾਲਾ ਦੇ ਤਹਿਤ ਪੈਂਦੇ ਪਿੰਡ ਦਾਲਮ 'ਚ ਬੀਤੇ ਦਿਨੀਂ ਕੁਝ ਅਣਪਛਾਤੇ ਲੋਕਾਂ ਵਲੋਂ ਇਕ ਸੁਨਿਆਰੇ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਪੁਲਸ ਵਲੋਂ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ 5 ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗ੍ਰਿਫ਼ਤਾਰ ਨੌਜਵਾਨਾਂ ਕੋਲੋ 45 ਗ੍ਰਾਮ ਸੋਨਾ ਅਤੇ 6 ਕਿਲੋ ਚਾਂਦੀ ਤੇ 20 ਹਜ਼ਾਰ ਰੁਪਏ ਨਕਦੀ ਬਰਾਮਦ ਕੀਤੀ ਗਈ ਹੈ। ਇਸ ਦੌਰਾਨ ਵਾਰਦਾਤ ਨੂੰ ਅੰਜਾਮ ਦੇਣ ਵੇਲੇ ਜਿਸ ਮੋਟਰਸਾਈਕਲ ਅਤੇ ਕਾਰ 'ਤੇ ਇਹ ਚੋਰ ਆਏ ਸਨ ਉਨ੍ਹਾਂ ਨੂੰ ਵੀ ਪੁਲਸ ਨੇ ਜ਼ਬਤ ਕਰ ਲਿਆ ਹੈ। 

ਇਹ ਵੀ ਪੜ੍ਹੋ- ਅਮਰੀਕਾ 'ਚੋਂ ਮਿਲਦੀ ਕਮਾਂਡ ਤੇ ਪੰਜਾਬ 'ਚ ਹੁੰਦੀ ਤਸਕਰੀ, ਵੱਡੇ ਹਥਿਆਰਾਂ ਸਮੇਤ ਫੜਿਆ ਗਿਆ ਗੁਰਵਿੰਦਰ

PunjabKesari

ਡੀ. ਐੱਸ. ਪੀ. ਫਤਿਹਗੜ੍ਹ ਚੂੜੀਆ ਵਿਪਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਚੋਰੀ ਦੀ ਵਾਰਦਾਤ ਹੋਣ ਤੋਂ ਬਾਅਦ ਵੱਖ-ਵੱਖ ਪਹਿਲੂਆਂ ਦੇ ਆਧਾਰ 'ਤੇ ਜਾਂਚ ਕਰ 5 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦਾ ਇਕ ਹੋਰ ਵੀ ਸਾਥੀ ਸੀ ਜੋ ਅਜੇ ਫਰਾਰ ਹੈ ਜਦਕਿ ਇਨ੍ਹਾਂ ਵੱਲੋਂ ਦੁਕਾਨ ਦਾ ਸ਼ਟਰ ਤੋੜ ਕੇ 100 ਗ੍ਰਾਮ ਸੋਨਾ, 7 ਕਿੱਲੋ ਚਾਂਦੀ ਅਤੇ 1 ਲੱਖ 20 ਹਜ਼ਾਰ ਰੁਪਏ ਨਕਦੀ ਚੋਰੀ ਕੀਤੀ ਗਈ ਸੀ ਪਰ ਗ੍ਰਿਫਤਾਰ ਮੁਲਜ਼ਮਾਂ ਕੋਲੋਂ ਹੁਣ ਤੱਕ 45 ਗ੍ਰਾਮ ਸੋਨਾ, 6 ਕਿਲੋ ਚਾਂਦੀ ਅਤੇ 20 ਹਜ਼ਾਰ ਨਕਦੀ ਵੀ ਬਰਾਮਦ ਕੀਤੀ ਗਈ ਹੈ ਜਦਕਿ ਬਾਕੀ ਬਰਾਮਦਗੀ ਹਾਲੇ ਬਾਕੀ ਹੈ। ਦੂਜੇ ਪਾਸੇ ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਵਾਰਦਾਤ ਨੂੰ ਅੰਜਾਮ ਦੇਣ ਲਈ ਜੋ ਮੋਟਰਸਾਈਕਲ ਅਤੇ ਕਾਰ ਵਰਤੀ ਗਈ ਸੀ ਉਹ ਵੀ ਜ਼ਬਤ ਕੀਤੀ ਜਾ ਚੁੱਕੀ ਹੈ । 

ਇਹ ਵੀ ਪੜ੍ਹੋ- ਤਰਨਤਾਰਨ 'ਚ ਅੰਮ੍ਰਿਤਧਾਰੀ ਔਰਤ ਦੇ ਕਤਲ ਕਾਂਡ 'ਚ ਨਵਾਂ ਮੋੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News