ਗਊ ਮਾਸ ਦੀ ਤਸਕਰੀ ਦੇ ਦੋਸ਼ ’ਚ 5 ਵਿਅਕਤੀ ਕਾਬੂ, ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ

Sunday, Aug 27, 2023 - 11:40 PM (IST)

ਗਊ ਮਾਸ ਦੀ ਤਸਕਰੀ ਦੇ ਦੋਸ਼ ’ਚ 5 ਵਿਅਕਤੀ ਕਾਬੂ, ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ

ਗੁਰਾਇਆ (ਮੁਨੀਸ਼) : ਪੰਜਾਬ 'ਚ ਗਊ ਮਾਸ ਦੀ ਤਸਕਰੀ ਨੂੰ ਲੈ ਕੇ ਹਿੰਦੂ ਜਥੇਬੰਦੀਆਂ ਲਗਾਤਾਰ ਖੁਲਾਸੇ ਕਰ ਰਹੀਆਂ ਹਨ ਅਤੇ ਪੰਜਾਬ ਪੁਲਸ ਵੱਲੋਂ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਤਾਜ਼ਾ ਮਾਮਲਾ ਥਾਣਾ ਗੁਰਾਇਆ ਦੀ ਪੁਲਸ ਚੌਕੀ ਦੁਸਾਂਝ ਕਲਾਂ ਤੋਂ ਸਾਹਮਣੇ ਆਇਆ ਹੈ, ਜਿੱਥੇ ਸ਼ਿਵ ਸੈਨਾ ਬਾਲ ਠਾਕਰੇ ਦੇ ਆਗੂ ਰੋਹਿਤ ਜੋਸ਼ੀ ਸਮੇਤ ਹੋਰ ਹਿੰਦੂ ਸੰਗਠਨਾਂ ਦੇ ਆਗੂਆਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੂੰ ਸ਼ਿਕਾਇਤ ਕੀਤੀ, ਜਿਸ ਤੋਂ ਬਾਅਦ ਪੁਲਸ ਪਾਰਟੀ ਨੇ ਹੱਡਾ ਰੋਡੀ ਗਈ। ਛਾਪੇਮਾਰੀ ਦੌਰਾਨ ਦੇਖਿਆ ਗਿਆ ਕਿ ਭਾਰੀ ਮਾਤਰਾ 'ਚ ਗਊ ਮਾਸ ਇਕੱਠਾ ਕਰਕੇ ਬਰਫ 'ਚ ਰੱਖਿਆ ਗਿਆ ਹੈ।

ਇਹ ਵੀ ਪੜ੍ਹੋ : ਬੇਕਾਬੂ ਟਿੱਪਰ ਦਾ ਕਹਿਰ, ਹਾਦਸੇ 'ਚ ਜ਼ਖ਼ਮੀ ਤੀਸਰੇ ਵਿਅਕਤੀ ਨੇ ਵੀ ਤੋੜਿਆ ਦਮ

ਇਸ ਮੌਕੇ ਰੋਹਿਤ ਜੋਸ਼ੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਉਨ੍ਹਾਂ ਨੂੰ ਇਸ ਖੇਤਰ 'ਚ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਤੋਂ ਬਾਅਦ ਉਨ੍ਹਾਂ ਕਰੀਬ ਇਕ ਮਹੀਨਾ ਪਹਿਲਾਂ ਵੀ ਇੱਥੇ ਛਾਪੇਮਾਰੀ ਕੀਤੀ ਸੀ ਅਤੇ ਪੁਲਸ ਪਾਰਟੀ ਵੱਲੋਂ ਗਊ ਮਾਸ ਸਮੇਤ ਫੜਿਆ ਗਿਆ ਸੀ। ਇਸ 'ਤੇ ਪੁਲਸ ਨੇ ਕਾਰਵਾਈ ਨਹੀਂ ਕੀਤੀ ਸੀ ਤੇ ਮਾਸ ਨੂੰ ਜਾਂਚ ਲਈ ਭੋਪਾਲ ਭੇਜ ਦਿੱਤਾ ਸੀ। ਉਸ ਸਮੇਂ ਵੀ ਇਨ੍ਹਾਂ ਲੋਕਾਂ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ ਸੀ ਪਰ ਇਸ ਦੇ ਬਾਵਜੂਦ ਇਹ ਗਊ ਮਾਸ ਦੀ ਤਸਕਰੀ ਕਰਨ ਤੋਂ ਬਾਜ਼ ਨਹੀਂ ਆਏ। ਅੱਜ ਫਿਰ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਪੁਲਸ ਪਾਰਟੀ ਸਮੇਤ ਛਾਪਾ ਮਾਰਿਆ, ਜਿੱਥੋਂ ਪੁਲਸ ਨੇ ਮਾਸ ਬਰਾਮਦ ਕਰਕੇ ਆਪਣੇ ਕਬਜ਼ੇ 'ਚ ਲੈ ਲਿਆ।

PunjabKesari

ਜਾਣਕਾਰੀ ਦਿੰਦੇ ਹੋਏ ਰੋਹਿਤ ਜੋਸ਼ੀ ਤੇ ਹੋਰ।

ਇਹ ਵੀ ਪੜ੍ਹੋ : ਕੱਲ੍ਹ 51,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ PM ਮੋਦੀ, 45 ਥਾਵਾਂ 'ਤੇ ਲਗਾਏ ਜਾਣਗੇ ਰੁਜ਼ਗਾਰ ਮੇਲੇ

ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਡੀਐੱਸਪੀ ਫਿਲੌਰ ਸਿਮਰਨਜੀਤ ਸਿੰਘ ਵੀ ਮੌਕੇ 'ਤੇ ਪਹੁੰਚੇ, ਜਿਨ੍ਹਾਂ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ | ਇਸ ਮੌਕੇ ਇੰਚਾਰਜ ਦੁਸਾਂਝ ਕਲਾਂ ਗੁਰਸ਼ਰਨ ਸਿੰਘ ਨੇ ਦੱਸਿਆ ਕਿ ਰੋਹਿਤ ਜੋਸ਼ੀ ਅਤੇ ਉਸ ਦੇ ਸਾਥੀਆਂ ਦੇ ਬਿਆਨਾਂ ਦੇ ਆਧਾਰ 'ਤੇ 5 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਨ੍ਹਾਂ ਦੀ ਪਛਾਣ ਅਵਤਾਰ ਚੰਦ, ਸੁਰਿੰਦਰ ਪਾਲ, ਕਲੇਮ ਮੀਆਂ ਮੋਹਨ, ਜੋਰਕਮੀਆਂ ਵਜੋਂ ਹੋਈ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News