ਪੰਜਾਬ ਪੁਲਸ ਦੀ ਵੱਡੀ ਕਾਰਵਾਈ, 13 ਪਿਸਤੌਲਾਂ ਤੇ ਕਰੋੜਾਂ ਦੀ ਹੈਰੋਇਨ ਸਣੇ 5 ਗ੍ਰਿਫ਼ਤਾਰ

Tuesday, Dec 12, 2023 - 06:12 PM (IST)

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 13 ਪਿਸਤੌਲਾਂ ਤੇ ਕਰੋੜਾਂ ਦੀ ਹੈਰੋਇਨ ਸਣੇ 5 ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ : ਸਰਹੱਦ ’ਤੇ ਤਸਕਰੀ ਕਰਨ ਵਾਲਿਆਂ ਨੂੰ ਪੰਜਾਬ ਪੁਲਸ ਨੇ ਵੱਡਾ ਝਟਕਾ ਦਿੰਦਿਆਂ 4 ਨਸ਼ਾ ਤਸਕਰਾਂ ਅਤੇ ਇਕ ਅਸਲਾ ਸਪਲਾਇਰ ਨੂੰ ਗ੍ਰਿਫਤਾਰ ਕੀਤਾ ਹੈ। ਇਸ ਮੌਕੇ ਪੁਲਸ ਨੇ 3 ਕਿੱਲੋ ਹੈਰੋਇਨ (ਜਿਸ ਦੀ ਕੀਮਤ ਕਰੋੜਾਂ ਵਿਚ ਹੈ), 9 ਲੱਖ ਦੀ ਡਰੱਗ ਮਨੀ ਅਤੇ 13 ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਇਸ ਦੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸਰਹੱਦੀ ਤਸਕਰੀ ਨੈੱਟਵਰਕ ਅਤੇ ਅੰਤਰਰਾਜੀ ਹਥਿਆਰ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਅੰਮ੍ਰਿਤਸਰ ਪੁਲਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ 4 ਨਸ਼ਾ ਤਸਕਰਾਂ, 1 ਹਥਿਆਰਾਂ ਦੇ ਤਸਕਰ ਨੂੰ ਗ੍ਰਿਫ਼ਤਾਰ ਕਰਕੇ 3 ਕਿਲੋ ਹੈਰੋਇਨ, 9 ਲੱਖ ਰੁਪਏ ਡਰੱਗ ਮਨੀ ਅਤੇ ਵੱਡੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਹਨ। ਮੱਧ ਪ੍ਰਦੇਸ਼ ਤੋਂ ਚੱਲਣ ਵਾਲੇ ਨਾਜਾਇਜ਼ ਹਥਿਆਰ ਤਸਕਰੀ ਦੇ ਮਡਿਊਲ ਦਾ ਪਰਦਾਫਾਸ਼ ਕਰਦਿਆਂ 13 ਪਿਸਤੌਲਾਂ ਬਰਾਮਦ ਕੀਤੀਆਂ ਗਈਆਂ ਹਨ। 

ਇਹ ਵੀ ਪੜ੍ਹੋ : ਬਿਜਲੀ-ਪਾਣੀ ਦੀ ਬਰਬਾਦੀ ਰੋਕਣ ਲਈ ਵੱਡਾ ਕਦਮ ਚੁੱਕਣ ਦੀ ਤਿਆਰੀ, ਟਿਊਬਵੈੱਲ ’ਤੇ ਲੱਗਣਗੇ ਟਾਈਮਰ

ਡੀ. ਜੀ. ਪੀ. ਨੇ ਦੱਸਿਆ ਕਿ ਫਿਲਹਾਲ ਪੁਲਸ ਵਲੋਂ ਸਾਰੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਦਾ ਪਿੱਛੋਂ ਲਿੰਕ ਕਿਹੜੇ ਲੋਕਾਂ ਨਾਲ ਹਨ ਅਤੇ ਅੱਗੇ ਹਥਿਆਰਾਂ ਦੀ ਸਪਲਾਈ ਕਿੱਥੇ ਕੀਤੀ ਜਾਣੀ ਸੀ। 

ਇਹ ਵੀ ਪੜ੍ਹੋ : ਪੰਜਾਬ ਵਿਚ 107 ਕਰੋੜ ਦੀ ਤਿਰਪਾਲ ਖਰੀਦ ਵਿਵਾਦਾਂ ’ਚ, ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News