ਹੈਰੋਇਨ, ਡੋਡੇ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ
Wednesday, Mar 04, 2026 - 03:02 PM (IST)
ਮੋਗਾ (ਆਜ਼ਾਦ) : ਨਸ਼ਿਆਂ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਗਾ ਪੁਲਸ ਨੇ ਹੈਰੋਇਨ, ਡੋਡੇ ਪੋਸਤ ਅਤੇ ਨਾਜਾਇਜ਼ ਸ਼ਰਾਬ ਸਮੇਤ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਇਸ ਸਬੰਧ ਵਿਚ ਜਾਣਕਾਰੀ ਦਿਦਿਆਂ ਥਾਣਾ ਚੜਿੱਕ ਦੇ ਮੁੱਖ ਅਫ਼ਸਰ ਗੁਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਸਹਾਇਕ ਥਾਣੇਦਾਰ ਸਰਤਾਜ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਮੱਲੀਆਂ ਵਾਲਾ ਕਬਰਸਤਾਨ ਕੋਲ ਜਾ ਰਹੇ ਸੀ ਤਾਂ ਗੁਪਤ ਸੂਚਨਾ ਦੇ ਆਧਾਰ ’ਤੇ ਰਾਜਵਿੰਦਰ ਸਿੰਘ ਉਰਫ਼ ਰਾਜਾ ਨਿਵਾਸੀ ਮੁੱਲਾਪੁਰ ਹਾਲ ਅਬਾਦ ਨਿਊ ਟਾਊਨ ਮੋਗਾ ਨੂੰ ਕਾਬੂ ਕਰ ਕੇ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਤਰ੍ਹਾਂ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫ਼ਸਰ ਜਨਕ ਰਾਜ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਬੂਟਾ ਸਿੰਘ ਚੌਂਕੀ ਬਲਖੰਡੀ ਨੇ ਗਸ਼ਤ ਦੌਰਾਨ ਕਰਮਜੀਤ ਸਿੰਘ ਉਰਫ਼ ਪੰਮਾ ਨਿਵਾਸੀ ਦੋਲੇਵਾਲਾ ਨੂੰ ਕਾਬੂ ਕਰ ਕੇ ਉਸ ਕੋਲੋਂ 9 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਪੁਲਸ ਚੌਂਕੀ ਦੋਲੇਵਾਲਾ ਦੇ ਇੰਚਾਰਜ ਸਹਾਇਕ ਥਾਣੇਦਾਰ ਜਗਮੋਹਨ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਮੱਸਾ ਸਿੰਘ ਨਿਵਾਸੀ ਪਿੰਡ ਦੋਲੇਵਾਲਾ ਨੂੰ ਕਾਬੂ ਕਰ ਕੇ ਦੋ ਕਿੱਲੋ ਡੋਡੇ ਚੂਰਾ ਪੋਸਤ ਬਰਾਮਦ ਕੀਤੇ। ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਗੁਰਵਿੰਦਰ ਸਿੰਘ ਨੇ ਗਸ਼ਤ ਦੌਰਾਨ ਗੁਪਤ ਸੂਚਨਾ ਦੇ ਆਧਾਰ ’ਤੇ ਨਿਰਵੈਰ ਸਿੰਘ ਗੋਪੀ ਨਿਵਾਸੀ ਨੂਰਪੁਰ ਹਕੀਮਾਂ ਨੂੰ ਕਾਬੂ ਕਰ ਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਸਾਰੇ ਕਥਿਤ ਮੁਲਜ਼ਮਾਂ ਦੇ ਖ਼ਿਲਾਫ ਵੱਖ-ਵੱਖ ਥਾਣਿਆਂ ਵਿਚ ਮਾਮਲੇ ਦਰਜ ਕੀਤੇ ਗਏ ਹਨ, ਜਿਨ੍ਹਾਂ ਨੂੰ ਪੁੱਛ-ਗਿੱਛ ਦੇ ਬਾਅਦ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਇਸ ਤਰ੍ਹਾਂ ਥਾਣਾ ਧਰਮਕੋਟ ਦੇ ਸਹਾਇਕ ਥਾਣੇਦਾਰ ਜਸਵੰਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਗੁਪਤ ਸੂਚਨਾਂ ਦੇ ਆਧਾਰ ’ਤੇ ਬਲਵਿੰਦਰ ਸਿੰਘ ਉਰਫ਼ ਮੁੱਖਾ ਨਿਵਾਸੀ ਪਿੰਡ ਸ਼ੇਰਪੁਰ ਤਾਇਬਾਂ ਨੂੰ ਕਾਬੂ ਕਰ ਕੇ ਉਸ ਕੋਲੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ, ਜਿਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।
