ਹੈਰੋਇਨ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ 5 ਲੋਕ ਗ੍ਰਿਫ਼ਤਾਰ
Monday, Jun 30, 2025 - 10:57 AM (IST)

ਬਠਿੰਡਾ (ਸੁਖਵਿੰਦਰ) : ਪੁਲਸ ਨੇ ਵੱਖ-ਵੱਖ ਥਾਵਾ ਤੋਂ 5 ਮੁਲਜ਼ਮਾਂ ਨੂੰ ਹੈਰੋਇਨ ਅਤੇ ਨਸ਼ੇ ਵਾਲੇ ਪਦਾਰਥਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਸਿਵਲ ਲਾਈਨ ਪੁਲਸ ਨੇ ਹਨੂੰਮਾਨ ਚੌਂਕ ਨੇੜੇ ਇਕ ਹੋਟਲ ਤੋਂ ਇਕ ਮੁਲਜ਼ਮ ਬੰਟੀ ਵਾਸੀ ਗੋਨਿਆਣਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਦੇ ਕਬਜ਼ੇ ’ਚੋਂ 6.26 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਇਸੇ ਤਰ੍ਹਾਂ ਕੈਂਟ ਪੁਲਸ ਨੇ ਬੀਬੀ ਵਾਲਾ ਚੌਂਕ ਨੇੜੇ ਇਕ ਮੁਲਜ਼ਮ ਅਭਿਸ਼ੇਕ ਵਾਸੀ ਬਠਿੰਡਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਤੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇੱਥੇ ਕੋਟਫੱਤਾ ਪੁਲਸ ਨੇ ਮੁਲਜ਼ਮ ਮਨਪ੍ਰੀਤ ਸਿੰਘ ਵਾਸੀ ਰਾਮਗੜ੍ਹ ਭੂੰਦੜ ਅਤੇ ਹਰਜੀਤ ਸਿੰਘ ਵਾਸੀ ਖੋਖਰ ਖੁਰਦ ਨੂੰ ਪਿੰਡ ਭਾਈ ਬਖਤੌਰ ਤੋਂ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਕੋਲੋਂ ਅਲਪ੍ਰਾਜ਼ੋਲਮ ਦੀਆਂ 70 ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਸੰਗਤ ਪੁਲਸ ਨੇ ਮੁਲਜ਼ਮ ਪਰਮਜੀਤ ਸਿੰਘ ਵਾਸੀ ਪੱਕਾ ਕਲਾਂ ਨੂੰ ਪਥਰਾਲਾ ਤੋਂ ਗ੍ਰਿਫ਼ਤਾਰ ਕਰ ਕੇ ਉਸ ਤੋਂ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।