ਜਲੰਧਰ ''ਚ ਕਰੋੜਾਂ ਰੁਪਏ ਦੀ ਹੈਰੋਇਨ, 2 ਕਿਲੋ ਅਫ਼ੀਮ ਤੇ ਗੈਰ-ਕਾਨੂੰਨੀ ਹਥਿਆਰਾਂ ਸਣੇ 5 ਗ੍ਰਿਫ਼ਤਾਰ

Thursday, Jul 03, 2025 - 05:01 PM (IST)

ਜਲੰਧਰ ''ਚ ਕਰੋੜਾਂ ਰੁਪਏ ਦੀ ਹੈਰੋਇਨ, 2 ਕਿਲੋ ਅਫ਼ੀਮ ਤੇ ਗੈਰ-ਕਾਨੂੰਨੀ ਹਥਿਆਰਾਂ ਸਣੇ 5 ਗ੍ਰਿਫ਼ਤਾਰ

ਜਲੰਧਰ (ਕੁੰਦਨ, ਪੰਕਜ)- ਨਸ਼ੇ ਦੀ ਤਸਕਰੀ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਇਕ ਮਹੱਤਵਪੂਰਨ ਕਾਰਵਾਈ ਵਿੱਚ ਕਮਿਸ਼ਨਰੇਟ ਪੁਲਸ ਜਲੰਧਰ ਨੇ ਸ਼ਹਿਰ ਨੂੰ ਅਪਰਾਧ ਮੁਕਤ ਬਣਾਉਣ ਦੀ ਆਪਣੀ ਨਿਰੰਤਰ ਮੁਹਿੰਮ ਦੇ ਹਿੱਸੇ ਵਜੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਸ ਵੱਲੋਂ 5 ਕਿਲੋ 314 ਗ੍ਰਾਮ ਹੈਰੋਇਨ, 2 ਕਿਲੋ ਅਫ਼ੀਮ, 1 ਦੇਸੀ ਪਿਸਤੌਲ (.32 ਬੋਰ) ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ ।

ਇਹ ਵੀ ਪੜ੍ਹੋ: ਜਲੰਧਰ ਤੋਂ ਦਿਲ-ਦਹਿਲਾ ਦੇਣ ਵਾਲੀ ਖ਼ਬਰ, ਪਰਿਵਾਰਕ ਝਗੜੇ ਨੇ ਲੈ ਲਈ ਮਾਸੂਮ ਦੀ ਜਾਨ

ਜਾਣਕਾਰੀ ਦਿੰਦੇ ਹੋਏ ਪੁਲਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ 1 ਜੁਲਾਈ 2025 ਨੂੰ ਕਰਾਈਮ ਬ੍ਰਾਂਚ ਦੀ ਇਕ ਟੀਮ ਨਾਖਾਂ ਵਾਲਾ ਬਾਗ ਚੌਂਕ ਭਾਰਗੋ ਕੈਂਪ ਤੋਂ ਦਸਮੇਸ਼ ਨਗਰ ਵੱਲ ਜਾ ਰਹੀ ਸੀ। ਇਸ ਦੌਰਾਨ ਪੁਲਸ ਟੀਮ ਨੇ ਇਕ ਸ਼ੱਕੀ ਵਿਅਕਤੀ ਨੂੰ ਕਾਬੂ ਕੀਤਾ, ਜਿਸ ਦੀ ਪਛਾਣ ਹਰਪਾਲ ਸਿੰਘ ਉਰਫ਼ ਪਾਲਾ ਪੁੱਤਰ ਬਲਬੀਰ ਸਿੰਘ, ਵਾਸੀ ਭੱਲਾ ਕਲੋਨੀ, ਛੇਹਰਟਾ, ਅੰਮ੍ਰਿਤਸਰ ਵਜੋਂ ਹੋਈ। ਪੁਲਸ ਟੀਮ ਨੇ ਉਸ ਕੋਲੋਂ 5 ਕਿਲੋ 56 ਗ੍ਰਾਮ ਹੈਰੋਇਨ ਬਰਾਮਦ ਕੀਤੀ। ਨਤੀਜੇ ਵਜੋਂ ਮੁਕੱਦਮਾ ਨੰਬਰ 100 ਮਿਤੀ 2 ਜੁਲਾਈ, ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21ਸੀ, 61 ਅਤੇ 85 ਦੇ ਤਹਿਤ ਜਲੰਧਰ ਵਿਖੇ ਦਰਜ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੋਸ਼ੀ ਵਿਰੁੱਧ ਪਹਿਲਾਂ ਹੀ ਅੰਮ੍ਰਿਤਸਰ ਸ਼ਹਿਰ 'ਚ ਇਕ ਮੁਕੱਦਮਾ ਦਰਜ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਗੈਸ ਸਿਲੰਡਰਾਂ ਨਾਲ ਭਰਿਆ ਟਰੱਕ ਨਹਿਰ 'ਚ ਡਿੱਗਿਆ

ਉਸੇ ਦਿਨ ਇਕ ਸਮਾਨਾਂਤਰ ਕਾਰਵਾਈ ਵਿੱਚ ਸੀ. ਆਈ. ਏ. ਸਟਾਫ਼ ਦੀ ਇਕ ਟੀਮ ਨੇ ਟਰਾਂਸਪੋਰਟ ਨਗਰ ਖੇਤਰ ਵਿੱਚ ਰੁਟੀਨ ਗਸ਼ਤ ਦੌਰਾਨ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। 
* ਸੁਸ਼ੀਲ ਕੁਮਾਰ ਉਰਫ਼ ਸੁਜਲ, ਪੁੱਤਰ ਰਮੇਸ਼ ਕੁਮਾਰ, ਵਾਸੀ ਉੜਮੁੜ ਟਾਂਡਾ, ਹੁਸ਼ਿਆਰਪੁਰ
* ਮਨਦੀਪ ਸਿੰਘ, ਪੁੱਤਰ ਜੋਗਿੰਦਰਪਾਲ, ਵਾਸੀ ਗ੍ਰੀਨ ਐਵੇਨਿਊ, ਦੀਪ ਨਗਰ, ਜਲੰਧਰ
* ਗਗਨਦੀਪ ਸਿੰਘ, ਪੁੱਤਰ ਕੁਲਦੀਪ ਸਿੰਘ, ਵਾਸੀ ਪਿੰਡ ਤਲਵੰਡੀ ਮੰਗੇ ਖਾਨ, ਫਿਰੋਜ਼ਪੁਰ

PunjabKesari

ਇਹ ਵੀ ਪੜ੍ਹੋ: ਭਾਰੀ ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰੋਂ ਨਜ਼ਰ ਆਉਣ ਲੱਗੇ ਬਰਫੀਲੇ ਪਹਾੜ

ਪੁਲਸ ਟੀਮ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਅਫ਼ੀਮ ਬਰਾਮਦ ਕੀਤੀ। ਇਸ ਆਧਾਰ 'ਤੇ ਮੁਕੱਦਮਾ ਨੰਬਰ 157 ਮਿਤੀ 1 ਜੁਲਾਈ, ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 18, 61, ਅਤੇ 85 ਅਧੀਨ, ਥਾਣਾ ਡਿਵੀਜ਼ਨ ਨੰਬਰ 8 ਜਲੰਧਰ ਵਿਖੇ ਦਰਜ ਕੀਤੀ ਗਈ। ਇਹ ਵੀ ਖ਼ੁਲਾਸਾ ਹੋਇਆ ਹੈ ਕਿ ਦੋਸ਼ੀ ਸੁਸ਼ੀਲ ਕੁਮਾਰ 'ਤੇ ਐੱਨ. ਡੀ. ਪੀ. ਐੱਸ. ਐਕਟ ਅਧੀਨ ਪਹਿਲਾਂ ਤੋਂ ਦੋ ਮੁਕੱਦਮੇ ਚੱਲ ਰਹੇ ਹਨ।  30 ਜੂਨ 2025 ਨੂੰ ਇਕ ਹੋਰ ਸਫ਼ਲਤਾ ਵਿੱਚ ਇਕ ਸਪੈਸ਼ਲ ਸੈੱਲ ਟੀਮ ਨੇ ਮਕਸੂਦਾਂ-ਨੰਦਨਪੁਰ ਰੋਡ ਇਲਾਕੇ ਵਿੱਚ ਗਸ਼ਤ ਕਰਦੇ ਸਮੇਂ ਅਸ਼ੋਕ ਨਗਰ ਨੇੜੇ ਇਕ ਸ਼ੱਕੀ ਵਿਅਕਤੀ ਨੂੰ ਵੇਖਿਆ। ਜਾਂਚ ਕਰਨ 'ਤੇ ਪੁਲਸ ਨੇ ਉਸ ਦੇ ਕਬਜ਼ੇ ਵਿੱਚੋਂ 258 ਗ੍ਰਾਮ ਹੈਰੋਇਨ, ਇਕ ਦੇਸੀ ਪਿਸਤੌਲ .32 ਬੋਰ ਅਤੇ 6 ਜ਼ਿੰਦਾ ਰੌਂਦ ਬਰਾਮਦ ਕੀਤੇ। 

PunjabKesari

ਇਹ ਵੀ ਪੜ੍ਹੋ: ਦੋਆਬਾ ਵਾਸੀਆਂ ਲਈ ਦਿੱਲੀ ਦਾ ਸਫ਼ਰ ਹੋਵੇਗਾ ਸੌਖਾਲਾ, ਆਦਮਪੁਰ ਤੋਂ ਸਿੱਧੀ ਫਲਾਈਟ ਜਲਦੀ ਹੋਵੇਗੀ ਸ਼ੁਰੂ

ਦੋਸ਼ੀ ਦੀ ਪਛਾਣ ਹਰਜਿੰਦਰ ਸਿੰਘ ਉਰਫ਼ ਗੋਰਾ, ਪੁੱਤਰ ਕਸ਼ਮੀਰ ਸਿੰਘ, ਵਾਸੀ ਮਕਾਨ ਨੰਬਰ 24, ਨਵਯੁਗ ਕਲੋਨੀ, ਮਕਸੂਦਾਂ, ਜਲੰਧਰ ਵਜੋਂ ਹੋਈ। ਮੁਕੱਦਮਾ ਨੰਬਰ 115 ਮਿਤੀ 30 ਜੂਨ ਨੂੰ ਅਸਲਾ ਐਕਟ ਦੀ ਧਾਰਾ 25, 54, ਅਤੇ 59 ਅਤੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 21 ਦੇ ਤਹਿਤ ਥਾਣਾ ਡਿਵੀਜ਼ਨ ਨੰਬਰ 1 ਜਲੰਧਰ ਵਿਖੇ ਦਰਜ ਕੀਤਾ ਗਿਆ। ਹਰਜਿੰਦਰ ਸਿੰਘ ਵਿਰੁੱਧ ਪਹਿਲਾਂ ਹੀ ਵੱਖ-ਵੱਖ ਧਾਰਾਵਾਂ ਤਹਿਤ ਚਾਰ ਅਪਰਾਧਿਕ ਮੁਕੱਦਮੇ ਦਰਜ਼ ਹਨ। ਕਮਿਸ਼ਨਰੇਟ ਪੁਲਸ ਜਲੰਧਰ ਨੇ ਸੁਰੱਖਿਅਤ ਅਤੇ ਨਸ਼ਾ ਮੁਕਤ ਜਲੰਧਰ ਨੂੰ ਯਕੀਨੀ ਬਣਾਉਣ ਲਈ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਖ਼ਤਮ ਕਰਨ ਅਤੇ ਆਦਤਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਆਪਣੇ ਦ੍ਰਿੜ ਇਰਾਦੇ ਨੂੰ ਦੁਹਰਾਇਆ।

ਇਹ ਵੀ ਪੜ੍ਹੋ: ਵੱਡੀ ਰਾਹਤ! ਪੰਜਾਬ 'ਚ ਪ੍ਰਾਪਰਟੀ ਰਜਿਸਟ੍ਰੇਸ਼ਨ ਨੂੰ ਲੈ ਕੇ ਹੁਣ ਨਹੀਂ ਲਗਾਉਣੇ ਪੈਣਗੇ ਦਫ਼ਤਰਾਂ ਦੇ ਚੱਕਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News