ਨਸ਼ੇ ਵਾਲੇ ਪਦਾਰਥਾਂ ਸਮੇਤ 5 ਗ੍ਰਿਫਤਾਰ

07/17/2018 3:27:57 AM

ਤਰਨਤਾਰਨ, (ਰਾਜੂ, ਲਵਲੀ, ਸੋਢੀ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਅਾਂ ਅਧੀਨ ਆਉਂਦੇ ਖੇਤਰਾਂ ’ਚ ਛਾਪੇਮਾਰੀ ਕਰਕੇ ਨਸ਼ੇ ਵਾਲੇ ਪਦਾਰਥਾਂ ਸਮੇਤ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। 
ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਏ.ਐੱਸ.ਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ  ਸਾਥੀ ਕਰਮਚਾਰੀਅਾਂ  ਨਾਲ ਗਸ਼ਤ ਦੇ ਸਬੰਧ ਵਿਚ ਸਤਲੁਜ ਭੋਜਨ ਭੰਡਾਰ ਹਰੀਕੇ ਮੌਜੂਦ ਸੀ ਕਿ ਦੀਪਕ ਖੁਰਾਣਾ ਪੁੱਤਰ ਦਵਿੰਦਰ ਖੁਰਾਣਾ ਵਾਸੀ ਮੱਖੂ ਹਾਲ ਗਲੀ ਨੰਬਰ. 3 ਜੁਝਾਰ ਨਗਰ ਮੋਗਾ ਨੂੰ ਸ਼ੱਕ ਦੀ ਬਿਨਾਂ ’ਤੇ ਕਾਬੂ ਕਰਕੇ ਉਸ  ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। 
®ਥਾਣਾ ਹਰੀਕੇ ਦੇ ਏ.ਐੱਸ.ਆਈ ਅਨੋਖ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਅਾਂ ਗਸ਼ਤ ਦੇ ਸਬੰਧ ਵਿਚ ਪਿੰਡ ਰੱਤੋਕੇ ਮੌਜੂਦ ਸੀ ਕਿ ਮਹਿੰਦਰ ਕੌਰ ਪਤਨੀ ਸਵ. ਮਹੇਸ਼ ਸਿੰਘ ਵਾਸੀ ਰੱਤੋਕੇ ਨੂੰ ਸ਼ੱਕ ਦੀ ਬਿਨਾਂ ’ਤੇ ਕਾਬੂ ਕਰਕੇ ਉਸ ਪਾਸੋਂ 30 ਗ੍ਰਾਮ ਹੈਰੋਇਨ ਅਤੇ 700 ਨਸ਼ੇ ਵਾਲੀਆਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ।
®ਥਾਣਾ ਖਾਲਡ਼ਾ ਦੇ ਐੱਸ.ਆਈ ਗੁਰਚਰਨ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਪਿੰਡ ਡਲੀਰੀ ਮੌਜੂਦ ਸੀ ਕਿ ਅਰਜਨਜੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਮਾਡ਼ੀ ਕੰਬੋਕੇ ਨੂੰ ਸ਼ੱਕ ਦੀ ਬਿਨਾਂ ’ਤੇ ਕਾਬੂ ਕਰਕੇ ਉਸ ਪਾਸੋਂ 100 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ।
®ਥਾਣਾ ਖਾਲਡ਼ਾ ਦੇ ਏ.ਐੱਸ.ਆਈ ਭਗਵੰਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਪਿੰਡ ਮੁਗਲਚੱਕ ਮੌਜੂਦ ਸੀ ਕਿ ਜੁਗਰਾਜ ਸਿੰਘ ਪੁੱਤਰ ਸਤਨਾਮ ਸਿੰਘ ਵਾਸੀ ਬਾਸਰਕੇ ਨੂੰ ਸ਼ੱਕ ਦੇ  ਅਾਧਾਰ ’ਤੇ  ਕਾਬੂ ਕਰਕੇ ਉਸ  ਕੋਲੋਂ 90 ਨਸ਼ੇ ਵਾਲੀਅਾਂ ਗੋਲੀਅਾਂ ਬਰਾਮਦ ਕੀਤੀਅਾਂ ਗਈਅਾਂ।
®ਥਾਣਾ ਹਰੀਕੇ ਦੇ ਐੱਚ.ਸੀ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਹ  ਸਾਥੀ ਕਰਮਚਾਰੀਆ  ਨਾਲ ਗਸ਼ਤ ਦੇ ਸਬੰਧ ਵਿਚ ਮੋਡ਼ ਪਿੰਡ ਤੁੰਗ ਪੁੱਜੇ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਕਾਲਾ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਤੁੰਗ ਨੂੰ ਸ਼ੱਕ ਦੀ ਬਿਨਾਂ ’ਤੇ ਕਾਬੂ ਕਰਕੇ ਉਸ ਪਾਸੋਂ 6750 ਐੱਮ.ਐੱਲ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ।
 


Related News