ਨਸ਼ੇ ਵਾਲੇ ਪਦਾਰਥਾਂ ਸਮੇਤ 5 ਗ੍ਰਿਫਤਾਰ
Friday, Feb 09, 2018 - 08:03 AM (IST)
ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇਮਾਰੀ ਕਰਕੇ ਨਸ਼ੇ ਵਾਲੇ ਪਦਾਰਥਾਂ ਸਮੇਤ 4 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸਦਰ ਪੱਟੀ ਦੇ ਐੱਸ. ਆਈ. ਸੁਖਚੈਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਦੇ ਸਬੰਧ 'ਚ ਅੱਡਾ ਮੌੜ ਜੋਤੀ ਸ਼ਾਹ ਸਭਰਾਂ ਤੋਂ ਮੁਲਜ਼ਮ ਕਿਸ਼ਨ ਕੁਮਾਰ ਪੁੱਤਰ ਬਲਦੇਵ ਸਿੰਘ ਵਾਸੀ ਹਰੀਕੇ ਨੂੰ ਸ਼ੱਕ ਦੀ ਬਿਨਾ 'ਤੇ ਕਾਬੂ ਕਰਕੇ ਉਸ ਕੋਲੋਂ 100 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਕ ਹੋਰ ਮਾਮਲੇ 'ਚ ਥਾਣਾ ਸਦਰ ਪੱਟੀ ਦੇ ਏ. ਐੱਸ. ਆਈ. ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਸਾਥੀ ਪੁਲਸ ਪਾਰਟੀ ਦੌਰਾਨੇ ਗਸ਼ਤ ਦੇ ਸਬੰਧ 'ਚ ਪੁਲ ਸੂਆ ਪਿੰਡ ਭੱਗੂਪੁਰ ਤੋਂ ਦੋਸ਼ੀ ਲਖਬੀਰ ਸਿੰਘ ਪੁੱਤਰ ਅਮਰਜੀਤ ਸਿੰਘ ਵਾਸੀ ਪੱਤੀ ਗੁਦਾਈ ਕੇ ਸਭਰਾਂ ਨੂੰ ਸ਼ੱਕ ਦੀ ਬਿਨਾ 'ਤੇ ਕਾਬੂ ਕਰਕੇ ਉਸ ਕੋਲੋਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕੀਤੀਆਂ।
ਇਸੇ ਤਰ੍ਹਾਂ ਥਾਣਾ ਚੋਹਲਾ ਸਾਹਿਬ ਦੇ ਐੱਸ. ਆਈ. ਤਰਲੋਚਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਮੁੰਡਾ ਪਿੰਡ ਤੋਂ ਮੁਲਜ਼ਮ ਗੁਰਮੇਜ ਸਿੰਘ ਪੁੱਤਰ ਲਾਲ ਸਿੰਘ ਵਾਸੀ ਮੁੰਡਾ ਪਿੰਡ ਦੇ ਘਰ ਰੇਡ ਕਰਕੇ ਉਸ ਦੇ ਘਰੋਂ 50 ਕਿਲੋ ਲਾਹਣ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਥਾਣਾ ਗੋਇੰਦਵਾਲ ਸਾਹਿਬ ਦੇ ਐੱਚ. ਸੀ. ਬਲਬੀਰ ਚੰਦ ਨੇ ਦੱਸਿਆ ਕਿ ਉਨ੍ਹਾਂ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਚੌਕ ਬਾਬਾ ਜੀਵਨ ਸਿੰਘ ਗੋਇੰਦਵਾਲ ਸਾਹਿਬ ਪੁੱਜੇ ਤਾਂ ਮੁਖਬਰ ਖਾਸ ਦੀ ਇਤਲਾਹ 'ਤੇ ਬਲਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਗੋਇੰਦਵਾਲ ਸਾਹਿਬ ਦੇ ਘਰ ਰੇਡ ਕਰਨ 13500 ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੈਰੋਵਾਲ, (ਗਿੱਲ)-ਥਾਣਾ ਵੈਰੋਵਾਲ ਦੀ ਪੁਲਸ ਨੇ ਗਸ਼ਤ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ।ਮੁਲਜ਼ਮ ਦੀ ਪਛਾਣ ਅਮਨਦੀਪ ਸਿੰਘ ਉਰਫ ਵਿੱਕੀ ਪੁੱਤਰ ਦਰਬਾਰਾ ਸਿੰਘ ਕੌਮ ਮਜ਼੍ਹਬੀ ਸਿੱਖ ਵਾਸੀ ਪਿੰਡ ਏਕਲਗੱਡਾ ਵਜੋਂ ਹੋਈ। ਪੁਲਸ ਨੇ ਮੁਲਜ਼ਮ ਖਿਲਾਫ ਮੁਕੱਦਮਾ ਦਰਜ ਕਰਕੇ ਉਸਨੂੰ ਅਦਾਲਤ 'ਚ ਪੇਸ਼ ਕਰ ਦਿੱਤਾ ਗਿਆ ਹੈ।
