ਨਸ਼ੀਲੇ ਪਦਾਰਥਾਂ ਸਣੇ 5 ਗ੍ਰਿਫਤਾਰ

Thursday, Nov 23, 2017 - 02:30 AM (IST)

ਨਸ਼ੀਲੇ ਪਦਾਰਥਾਂ ਸਣੇ 5 ਗ੍ਰਿਫਤਾਰ

ਰੂਪਨਗਰ,   (ਵਿਜੇ)-  ਪੁਲਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਕੋਲੋਂ ਹੈਰੋਇਨ, ਨਸ਼ੀਲਾ ਪਾਊਡਰ ਤੇ ਭੁੱਕੀ ਬਰਾਮਦ ਕੀਤੀ ਹੈ।
ਰਾਜਬਚਨ ਸਿੰਘ ਸੰਧੂ ਸੀਨੀਅਰ ਕਪਤਾਨ ਪੁਲਸ ਰੂਪਨਗਰ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਭੂਰੜੇ ਰੋਡ ਸ੍ਰੀ ਚਮਕੌਰ ਸਾਹਿਬ ਨਸ਼ਾ ਵੇਚਦੀ ਹੈ। ਇਸ ਦੇ ਪਤੀ ਸੁਖਵਿੰਦਰ ਸਿੰਘ ਖਿਲਾਫ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ 3 ਮਾਮਲੇ ਦਰਜ ਹਨ। ਇਹ ਤੇ ਇਸ ਦਾ ਪਤੀ ਮੁਕੱਦਮਾ ਨੰਬਰ 137 ਥਾਣਾ ਸ੍ਰੀ ਚਮਕੌਰ ਸਾਹਿਬ 'ਚ ਵੀ ਲੋੜੀਂਦੇ ਸਨ, ਜਿਨ੍ਹਾਂ ਨੂੰ ਥਾਣਾ ਸ੍ਰੀ ਚਮਕੌਰ ਸਾਹਿਬ ਦੀ ਪੁਲਸ ਪਾਰਟੀ ਵੱਲੋਂ ਕਾਰ ਸਣੇ ਗ੍ਰਿਫਤਾਰ ਕੀਤਾ ਗਿਆ। ਕਾਰ ਦੇ ਡੈਸ਼ਬੋਰਡ 'ਚੋਂ 8 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ।
ਇਸੇ ਤਰ੍ਹਾਂ ਥਾਣਾ ਸ੍ਰੀ ਚਮਕੌਰ ਸਾਹਿਬ ਦੀ ਪੁਲਸ ਵੱਲੋਂ ਨਾਕਾਬੰਦੀ ਦੌਰਾਨ ਸੁਖਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਰਾਈਵਾੜਾ ਮੁਹੱਲਾ ਸ੍ਰੀ ਚਮਕੌਰ ਸਾਹਿਬ ਨੂੰ 7 ਗ੍ਰਾਮ ਹੈਰੋਇਨ ਸਣੇ ਗ੍ਰਿਫਤਾਰ ਕੀਤਾ ਗਿਆ। ਇਸ ਤੋਂ ਇਲਾਵਾ ਇੰਸ. ਕੁਲਭੂਸ਼ਣ ਸ਼ਰਮਾ ਮੁੱਖ ਅਫਸਰ ਥਾਣਾ ਸ੍ਰੀ ਚਮਕੌਰ ਸਾਹਿਬ ਨੂੰ ਗੁਪਤ ਸੂਚਨਾ ਮਿਲੀ ਕਿ ਮੇਜਰ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਭੂਰੜੇ ਥਾਣਾ ਸ੍ਰੀ ਚਮਕੌਰ ਸਾਹਿਬ ਆਪਣੇ ਘਰ 'ਚ ਨਸ਼ਾ ਵੇਚਦਾ ਹੈ, ਜਿਸ ਦੇ ਘਰ ਛਾਪਾ ਮਾਰਨ 'ਤੇ ਉਸ ਕੋਲੋਂ 125 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਹੋਇਆ, ਜਿਸ ਖਿਲਾਫ ਥਾਣਾ ਸ੍ਰੀ ਚਮਕੌਰ ਸਾਹਿਬ ਵਿਖੇ ਮਾਮਲਾ ਦਰਜ ਕੀਤਾ ਗਿਆ।
ਇਕ ਹੋਰ ਮਾਮਲੇ 'ਚ ਸੁਖਵਿੰਦਰ ਸਿੰਘ ਐੱਸ. ਟੀ. ਐੱਫ. ਯੂਨਿਟ ਰੂਪਨਗਰ ਦੀ ਪਾਰਟੀ ਵੱਲੋਂ ਕਾਰ ਚਾਲਕ ਸੁਖਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਡੂਮਛੇੜੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 15 ਕਿਲੋ ਭੁੱਕੀ ਬਰਾਮਦ ਕੀਤੀ ਗਈ ਤੇ ਥਾਣਾ ਮੋਰਿੰਡਾ 'ਚ ਮਾਮਲਾ ਦਰਜ ਕੀਤਾ ਗਿਆ।


Related News