ਨਸ਼ੀਲੇ ਪਦਾਰਥਾਂ ਸਮੇਤ 5 ਗ੍ਰਿਫਤਾਰ

01/02/2018 6:56:18 AM

ਸੁਲਤਾਨਪੁਰ ਲੋਧੀ, (ਧੀਰ, ਸੋਢੀ)- ਪੁਲਸ ਨੇ ਨਸ਼ੀਲੇ ਪਦਾਰਥਾਂ ਸਮੇਤ 5 ਵਿਅਕਤੀਆਂ 'ਚ ਗ੍ਰਿਫਤਾਰ ਕਰਨ 'ਚ ਸਫਲਤਾ ਹਾਲ ਕੀਤੀ ਹੈ। 
ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਹਰਜੀਤ ਸਿੰਘ ਚੌਕੀ ਇੰਚਾਰਜ ਮੋਠਾਂਵਾਲ ਐੱਚ. ਸੀ. ਬਲਵੰਤ ਸਿੰਘ, ਐੱਚ. ਸੀ. ਲੈਂਬਰ ਸਿੰਘ ਤੇ ਕਾਂਸਟੇਬਲ ਅਮਨਦੀਪ ਸਿੰਘ ਸਮੇਤ ਨਵੇਂ ਸਾਲ ਦੀ ਆਮਦ ਦੇ ਸਬੰਧ 'ਚ ਪਿੰਡ ਮੋਠਾਂਵਾਲ, ਸੈਚਾਂ, ਨਸੀਰੇਵਾਲ, ਅਹਿਮਦਪੁਰ ਛੰਨਾ ਤੋਂ ਹੁੰਦੇ ਹੋਏ ਪਿੰਡ ਲਾਟੀਆਂਵਾਲ ਨੂੰ ਜਾ ਰਹੇ ਸਨ। ਪੁਲਸ ਪਾਰਟੀ ਨੇ ਟੀ-ਪੁਆਇੰਟ ਅਹਿਮਦਪੁਰ ਛੰਨਾ ਤੋਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ। ਉਸ ਨੇ ਆਪਣਾ ਨਾਂ ਪਰਮੇਸ਼ਵਰ ਸਿੰਘ ਪੁੱਤਰ ਸਵ. ਸੁਰਜੀਤ ਸਿੰਘ ਵਾਸੀ ਲਾਟੀਆਂਵਾਲ ਦੱਸਿਆ, ਜਿਸ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਕ ਹੋਰ ਮਾਮਲੇ 'ਚ ਏ. ਐੱਸ. ਆਈ. ਲਖਬੀਰ ਸਿੰਘ, ਐੱਚ. ਸੀ. ਸੁਬੇਗ ਸਿੰਘ, ਐੱਚ. ਸੀ. ਹਰਵਿੰਦਰਪਾਲ ਸਿੰਘ ਦੇ ਨਾਲ ਗਸ਼ਤ ਕਰਦੇ ਹੋਏ ਟੀ-ਪੁਆਇੰਟ ਡੱਲਾ ਸੁਲਤਾਨਪੁਰ ਲੋਧੀ ਪੁੱਜੇ ਤਾਂ ਪਿੰਡ ਡੱਲਾ ਵਾਲੀ ਸਾਈਡ ਤੋਂ ਇਕ ਮੋਟਰਸਾਈਕਲ ਡਿਸਕਵਰ 'ਤੇ 2 ਨੌਜਵਾਨਾਂ ਨੂੰ ਰੋਕਿਆ, ਜਿਨ੍ਹਾਂ ਆਪਣਾ ਨਾਂ ਦਲਜਿੰਦਰ ਸਿੰਘ ਉਰਫ ਨਿੰਦੂ ਪੁੱਤਰ ਸ਼ਿੰਗਾਰਾ ਸਿੰਘ ਤੇ ਦੂਸਰੇ ਨੇ ਜਗਦੀਪ ਸਿੰਘ ਉਰਫ ਜੱਗਾ ਚੰਨਣ ਸਿੰਘ ਦੋਵੇਂ ਵਾਸੀ ਤਾਸ਼ਪੁਰ ਥਾਣਾ ਸੁਲਤਾਨਪੁਰ ਲੋਧੀ ਦੱਸਿਆ ਤੇ ਉਨ੍ਹਾਂ ਕੋਲ ਬੋਰੇ ਦੀ ਜਦੋਂ ਤਲਾਸ਼ੀ ਲਈ ਗਈ ਤਾਂ ਉਸ 'ਚੋਂ ਠੇਕਾ ਸ਼ਰਾਬ ਪੰਜਾਬ ਕਿੰਗਜ਼ ਸੁਪਰ ਵ੍ਹਿਸਕੀ ਦੀਆਂ 12 ਬੋਤਲਾਂ ਬਰਾਮਦ ਹੋਈਆਂ। ਥਾਣਾ ਸੁਲਤਾਨਪੁਰ ਲੋਧੀ ਪੁਲਸ ਨੇ ਦੋਵੇਂ ਮੁਲਜ਼ਮਾਂ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕਰ ਲਿਆ ਹੈ।
ਇਸੇ ਤਰ੍ਹਾਂ ਥਾਣਾ ਕਬੀਰਪੁਰ ਦੇ ਐੱਸ. ਐੱਚ. ਓ. ਜੋਗਿੰਦਰ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਰਣਜੀਤ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਸੇਵਾ ਸਿੰਘ ਪੁੱਤਰ ਕਾਬਲ ਸਿੰਘ ਵਾਸੀ ਆਹਲੀ ਕਲਾਂ ਨੂੰ 4680 ਐੱਮ. ਐੱਲ. ਨਾਜਾਇਜ਼ ਸ਼ਰਾਬ ਸਮੇਤ ਕਾਬੂ ਕੀਤਾ। ਇਸ ਤੋਂ ਇਲਾਵਾ ਪੁਲਸ ਨੇ ਗੁਰਮੇਜ ਸਿੰਘ ਪੁੱਤਰ ਕਰਮ ਸਿੰਘ ਵਾਸੀ ਆਹਲੀ ਕਲਾਂ ਤੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।