ਜਲੰਧਰ ਪੁਲਸ ਨੂੰ ਮਿਲੀ ਵੱਡੀ ਸਫਲਤਾ, ਹਥਿਆਰਾਂ ਸਮੇਤ 5 ਨੌਜਵਾਨ ਦਬੋਚੇ

09/21/2019 7:06:56 PM

ਜਲੰਧਰ (ਸੋਨੂੰ)— ਇਕ ਪਾਸੇ ਜਿੱਥੇ ਆਏ ਦਿਨ ਚੋਰ ਅਤੇ ਲੁਟੇਰੇ ਆਪਣੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹੋਏ ਨਜ਼ਰ ਆ ਰਹੇ ਹਨ, ਉਥੇ ਹੀ ਦੂਜੇ ਪਾਸੇ ਹੁਣ ਪੁਲਸ ਵੀ ਇਨ੍ਹਾਂ 'ਤੇ ਕਾਫੀ ਸਖਤ ਦਿਖਾਈ ਦੇ ਰਹੀ ਹੈ। ਜਲੰਧਰ ਦਿਹਾਤ ਦੀ ਪੁਲਸ ਨੇ ਇਕ ਅਜਿਹੇ ਗਿਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਰਾਤ ਦੇ ਸਮੇਂ ਜਲੰਧਰ ਦੇ ਪੇਂਡੂ ਇਲਾਕਿਆਂ 'ਚ ਸ਼ਰਾਬ ਦੇ ਠੇਕਿਆਂ 'ਤੇ ਲੁੱਟਮਾਰ ਕਰਦੇ ਸਨ। ਇਹ ਗੈਂਗ ਰਾਤ ਦੇ ਸਮੇਂ ਸ਼ਰਾਬ ਦੇ ਠੇਕਿਆਂ 'ਤੇ ਜਾ ਕੇ ਉਨ੍ਹਾਂ ਦੇ ਕਰਿੰਦਿਆਂ ਕੋਲੋਂ ਕੈਸ਼ ਅਤੇ ਸ਼ਰਾਬ ਲੁੱਟਦੇ ਸਨ। ਇਸ ਕੰਮ ਲਈ ਇਹ ਤੇਜ਼ਧਾਰ ਹਥਿਆਰ ਅਤੇ ਪਿਸਤੌਲ ਦਾ ਵੀ ਇਸਤੇਮਾਲ ਕਰਦੇ ਸੀ ।

ਜਲੰਧਰ ਦਿਹਾਤ ਦੇ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਨੇ ਜਲੰਧਰ ਦੇ ਜੰਡਿਆਲਾ-ਨਕੋਦਰ ਰੋਡ ਉੱਤੇ ਪਿੰਡ ਸ਼ੰਕਰ ਨੇੜੇ ਇਕ ਸਕਾਰਪੀਓ ਗੱਡੀ ਨੂੰ ਰੋਕਿਆ। ਇਸ 'ਚ ਪੰਜ ਨੌਜਵਾਨ ਸਵਾਰ ਸਨ। ਪੁਲਸ ਨੇ ਜਦ ਇਨ੍ਹਾਂ ਦੀ ਤਲਾਸ਼ੀ ਲਈ ਤਾਂ ਇਨ੍ਹਾਂ ਕੋਲੋਂ ਇਕ ਦੇਸੀ ਪਿਸਤੌਲ 32 ਬੋਰ, ਇਕ ਦੇਸੀ ਪਿਸਤੌਲ 315 ਬੋਰ, ਦੋ ਤੇਜ਼ਧਾਰ ਦਾਤਰ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਸ ਨੇ ਜਦ ਇਨ੍ਹਾਂ ਨੂੰ ਗ੍ਰਿਫਤਾਰ ਕਰ ਪੁੱਛਗਿੱਛ ਕੀਤੀ ਤਾਂ ਪਤਾ ਚੱਲਿਆ ਕਿ ਇਹ ਲੋਕ ਰਾਤ ਦੇ ਸਮੇਂ ਸ਼ਰਾਬ ਦੇ ਠੇਕਿਆਂ ਉੱਤੇ ਮੌਜੂਦ ਕਰਿੰਦਿਆਂ ਨੂੰ ਪਿਸਤੌਲ ਦੀ ਨੋਕ 'ਤੇ ਡਰਾ ਕੇ ਉਨ੍ਹਾਂ ਕੋਲੋਂ ਕੈਸ਼ ਅਤੇ ਸ਼ਰਾਬ ਲੁੱਟਣ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਸਨ। ਇਨ੍ਹਾਂ ਦੀ ਪਛਾਣ ਸੰਦੀਪ ਸਿੰਘ ਵਾਸੀ ਜਲੰਧਰ, ਜਸਪ੍ਰੀਤ ਸਿੰਘ ਵਾਸੀ ਜਲੰਧਰ, ਪਵਨਦੀਪ ਸਿੰਘ ਵਾਸੀ ਜਲੰਧਰ, ਸੁਖਬੀਰ ਸਿੰਘ ਵਾਸੀ ਕਪੂਰਥਲਾ ਅਤੇ ਪਰਮਵੀਰ ਸਿੰਘ ਵਾਸੀ ਕਪੂਰਥਲਾ ਦੇ ਤੌਰ 'ਤੇ ਹੋਈ ਹੈ। ਇਨ੍ਹਾਂ ਸਾਰਿਆਂ ਨੇ ਮਿਲ ਕੇ ਇਕ ਗੈਂਗ ਬਣਾਇਆ ਹੋਇਆ ਸੀ। ਫਿਲਹਾਲ ਪੁਲਸ ਇਨ੍ਹਾਂ ਤੋਂ ਹੋਰ ਪੁੱਛਗਿੱਛ ਕਰ ਰਹੀ ਹੈ ਤਾਂ ਕਿ ਇਨ੍ਹਾਂ ਵੱਲੋਂ ਕੀਤੀਆਂ ਗਈਆਂ ਵਾਰਦਾਤਾਂ ਨੂੰ ਟਰੇਸ ਕੀਤਾ ਜਾ ਸਕ। ਐੱਸ. ਐੱਸ. ਪੀ. ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ 'ਤੇ ਪਹਿਲੇ ਵੀ ਲੁੱਟ ਦੇ ਕਈ ਮਾਮਲੇ ਦਰਜ ਹਨ।

ਇਸ ਤੋਂ ਇਲਾਵਾ ਦੌਰਾਨੇ ਗਸ਼ਤ ਏ. ਐੱਸ. ਆਈ. ਗੁਰਵਿੰਦਰ ਸਿੰਘ ਨੇ ਪੁਲਸ ਪਾਰਟੀ ਦੇ ਨਾਲ ਪਿੰਡ ਤਾਜਪੁਰ ਤੋਂ ਵੰਟਰਲੈਂਡ ਨੇੜਿਓਂ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ। ਉਸ ਦੇ ਕੋਲੋਂ ਵੀ ਪੁਲਸ ਨੇ ਦੋ ਜ਼ਿੰਦਾ ਰੌਂਦ ਅਤੇ ਇਕ ਦੇਸੀ ਪਿਸਤੌਲ 32 ਬੋਰ ਬਰਾਮਦ ਕੀਤੀ। ਫੜੇ ਗਏ ਮੁਲਜ਼ਮ ਦੀ ਪਛਾਣ ਨਿਤਿਨ ਅਰੋੜਾ ਵਾਸੀ ਅਸ਼ੋਕ ਨਗਰ ਵਜੋ ਹੋਈ ਹੈ।

shivani attri

This news is Content Editor shivani attri