ਪੰਜਾਬ ਤੋਂ ਰਾਜ ਸਭਾ ਲਈ 5 ਉਮੀਦਵਾਰ ਬਿਨਾਂ ਮੁਕਾਬਲਾ ਜੇਤੂ ਕਰਾਰ

03/25/2022 9:40:15 AM

ਚੰਡੀਗੜ੍ਹ/ਜਲੰਧਰ (ਸ਼ਰਮਾ, ਧਵਨ) : ਰਾਜ ਸਭਾ ਚੋਣ ਪੰਜਾਬ 2022 ਲਈ ਅੱਜ ਕਾਗਜ਼ ਵਾਪਸ ਲੈਣ ਦਾ ਆਖਰੀ ਦਿਨ ਸੀ ਅਤੇ ਕਿਸੇ ਵੀ ਉਮੀਦਵਾਰ ਵਲੋਂ ਕਾਗਜ਼ ਵਾਪਸ ਨਹੀਂ ਲਏ ਗਏ। ਇਸ ਤਰ੍ਹਾਂ ਦੋ ਸਾਈਕਲਾਂ (2+3) ਵਿਚ ਜਿਹੜੇ 5 ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ ਸਨ, ਉਹ ਬਿਨਾਂ ਮੁਕਾਬਲਾ ਜੇਤੂ ਕਰਾਰ ਦੇ ਦਿੱਤੇ ਗਏ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਅਫਸਰ ਰਾਜ ਸਭਾ ਚੋਣ ਪੰਜਾਬ 2022-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰਪਾਲ ਨੇ ਦੱਸਿਆ ਕਿ ਦੋ ਸਾਈਕਲਾਂ ਵਿਚ ਹੋ ਰਹੀ ਰਾਜ ਸਭਾ ਚੋਣ ਪੰਜਾਬ-2022 ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐੱਸ. ਕਰੁਣਾ ਰਾਜੂ, ਜਿਨ੍ਹਾਂ ਨੂੰ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਇਨ੍ਹਾਂ ਚੋਣਾਂ ਲਈ ਆਬਜ਼ਰਬਰ ਨਿਯੁਕਤ ਕੀਤਾ ਗਿਆ ਹੈ, ਦੀ ਨਿਗਰਾਨੀ ਹੇਠ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲੋਕ ਸਭਾ 'ਚ ਗੂੰਜਿਆ ਬੀ.ਬੀ.ਐੱਮ.ਬੀ. ਦਾ ਮੁੱਦਾ, ਡਾ. ਅਮਰ ਸਿੰਘ ਨੇ ਖੋਲ੍ਹੀਆਂ ਪੁਰਾਣੀਆਂ ਪਰਤਾਂ

ਉਨ੍ਹਾਂ ਦੱਸਿਆ ਕਿ 24 ਮਾਰਚ ਸ਼ਾਮ 3 ਵਜੇ ਤੱਕ ਕਾਗਜ਼ ਵਾਪਸ ਲੈਣ ਦੇ ਆਖਰੀ ਦਿਨ ਕਿਸੇ ਵੀ ਉਮੀਦਵਾਰ ਵਲੋਂ ਕਾਗਜ਼ ਵਾਪਸ ਨਾ ਲੈਣ ਕਾਰਨ ਸੰਦੀਪ ਕੁਮਾਰ ਪਾਠਕ ਅਤੇ ਰਾਘਵ ਚੱਢਾ (ਪਹਿਲਾ ਸਾਈਕਲ), ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਸੰਜੀਵ ਅਰੋੜਾ (ਦੂਜਾ ਸਾਈਕਲ) ਬਿਨਾਂ ਮੁਕਾਬਲਾ ਜੇਤੂ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਬਾਰੇ ਰਿਪੋਰਟ ਭਾਰਤ ਦੇ ਚੋਣ ਕਮਿਸ਼ਨ ਨੂੰ ਭੇਜ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Anuradha

Content Editor

Related News