ਫਿਰੋਜ਼ਪੁਰ : 5 ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫਤਾਰ, ਇਕ ਫਰਾਰ

Wednesday, Jun 12, 2019 - 08:44 AM (IST)

ਫਿਰੋਜ਼ਪੁਰ : 5 ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਗ੍ਰਿਫਤਾਰ, ਇਕ ਫਰਾਰ

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਕਾਊਂਟਰ ਇੰਟੈਲੀਜੈਂਸ ਵਲੋਂ 2 ਕਥਿਤ ਤਸਕਰਾਂ ਨੂੰ ਇਕ ਕਿੱਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ, ਜਦੋਂ ਕਿ ਉਨ੍ਹਾਂ ਦਾ ਤੀਜਾ ਸਾਥੀ ਇਕ ਪੁਲਸ ਮੁਲਾਜ਼ਮ ਨੂੰ ਜ਼ਖਮੀਂ ਕਰਕੇ ਭੱਜਣ 'ਚ ਸਫਲ ਹੋ ਗਿਆ। ਜਾਣਕਾਰੀ ਮੁਤਾਬਕ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਦੀ ਪੁਲਸ ਨੇ ਇਕ ਕਾਰ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਤਾਂ ਉਸ 'ਚ ਸਵਾਰ 3 ਤਸਕਰਾਂ ਕੋਲੋਂ 250 ਗ੍ਰਾਮ ਹੈਰੋਇਨ ਦੇ 4 ਪੈਕਟ (ਕੁੱਲ 1 ਕਿੱਲੋ) ਬਰਾਮਦ ਹੋਏ।

PunjabKesari

ਫੜ੍ਹੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਦੱਸੀ ਜਾ ਰਹੀ ਹੈ। ਫਿਲਹਾਲ ਪੁਲਸ ਵਲੋਂ 2 ਤਸਕਰਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਇਕ ਪੁਲਸ ਮੁਲਾਜ਼ਮ ਨੂੰ ਜ਼ਖਮੀਂ ਕਰਕੇ ਭੱਜਣ ਵਾਲੇ ਤੀਜੇ ਤਸਕਰ ਦੀ ਭਾਲ 'ਚ ਛਾਪੇਮਾਰੀ ਸ਼ੁਰੂ ਕਰ ਦਿੱਤੀ ਗਈ ਹੈ। ਜ਼ਖਮੀਂ ਪੁਲਸ ਮੁਲਾਜ਼ਮ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਹਸਪਤਾਲ 'ਚ ਭਰਤੀ ਕਰਾਇਆ ਗਿਆ ਹੈ।


author

Babita

Content Editor

Related News