ਫ਼ਰਜ਼ੀ ਦਸਤਾਵੇਜ਼ਾਂ ’ਤੇ ਫਾਈਨਾਂਸ ਕੰਪਨੀ ਤੋਂ 5 ਕਰੋੜ ਦਾ ਲੋਨ ਲੈ ਕੇ ਮੁਕਰੇ, ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

Monday, Mar 09, 2026 - 10:41 AM (IST)

ਫ਼ਰਜ਼ੀ ਦਸਤਾਵੇਜ਼ਾਂ ’ਤੇ ਫਾਈਨਾਂਸ ਕੰਪਨੀ ਤੋਂ 5 ਕਰੋੜ ਦਾ ਲੋਨ ਲੈ ਕੇ ਮੁਕਰੇ, ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ

ਲੁਧਿਆਣਾ (ਗੌਤਮ) : ਸਾਜ਼ਿਸ਼ ਤਹਿਤ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਇਕ ਫਾਈਨਾਂਸ ਕੰਪਨੀ ਤੋਂ 5 ਕਰੋੜ ਰੁਪਏ ਦਾ ਲੋਨ ਲੈ ਕੇ ਰਕਮ ਵਾਪਸ ਨਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕਾਨੂੰਨੀ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਫਾਈਨਾਂਸ ਕੰਪਨੀ ਦੀ ਸ਼ਿਕਾਇਤ ’ਤੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੇ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਨੇ ਦਿੱਲੀ ਦੇ ਰਹਿਣ ਵਾਲੇ ਰਾਜੇਸ਼ ਗੁਪਤਾ (ਡਾਇਰੈਕਟਰ ਆਫ ਊਸ਼ਾ ਫਾਈਨਾਂਸ਼ੀਅਲ ਸਰਵਿਸਿਜ਼ ਲਿਮਟਿਡ) ਦੀ ਸ਼ਿਕਾਇਤ ’ਤੇ ਗੁਰਦੇਵ ਨਗਰ, ਭਾਰਤ ਨਗਰ ਚੌਕ ਦੇ ਨੇੜੇ ਸਥਿਤ ‘ਅੱਪ ਮਨੀ ਲਿਮਟਿਡ’ ਦੇ ਡਾਇਰੈਕਟਰ ਅਤੇ ਗਾਰੰਟਰ ਅਜੀਤ ਸਿੰਘ ਚਾਵਲਾ ਅਤੇ ਸੁਮੇਲ ਸਿੰਘ ਚਾਵਲਾ ਵਿਰੁੱਧ ਕਾਰਵਾਈ ਕੀਤੀ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ICICI Bank ਦੇ ATM ਤੋਂ ਲੁੱਟ, ਗੈਸ ਕਟਰ ਨਾਲ ਮਸ਼ੀਨ ਵੱਢ ਕੇ ਕੱਢ ਲਏ ਪੈਸੇ

ਰਾਜੇਸ਼ ਗੁਪਤਾ ਨੇ ਪੁਲਸ ਨੂੰ ਦੱਸਿਆ ਕਿ ਉਕਤ ਵਿਅਕਤੀਆਂ ਨੇ ਉਨ੍ਹਾਂ ਦੀ ਕੰਪਨੀ ਤੋਂ 5 ਕਰੋੜ ਰੁਪਏ ਦਾ ਲੋਨ ਲਿਆ ਸੀ ਪਰ ਕੁਝ ਸਮੇਂ ਬਾਅਦ ਕਿਸ਼ਤਾਂ ਦੇਣੀਆਂ ਬੰਦ ਕਰ ਦਿੱਤੀਆਂ। ਵਾਰ-ਵਾਰ ਕਹਿਣ ਦੇ ਬਾਵਜੂਦ ਮੁਲਜ਼ਮਾਂ ਨੇ ਕੋਈ ਧਿਆਨ ਨਹੀਂ ਦਿੱਤਾ। ਇਸ ਦੌਰਾਨ ਜਦੋਂ ਕੰਪਨੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਉਕਤ ਵਿਅਕਤੀਆਂ ਨੇ ਸਾਜ਼ਿਸ਼ ਤਹਿਤ ਫਰਜ਼ੀ ਦਸਤਾਵੇਜ਼ਾਂ ਦੇ ਆਧਾਰ ’ਤੇ ਇਹ ਲੋਨ ਲਿਆ ਸੀ। ਇਸ ਸਬੰਧੀ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ ਦਿੱਤੀ ਗਈ ਸੀ। ਜਾਂਚ ਅਧਿਕਾਰੀ ਸਬ-ਇੰਸਪੈਕਟਰ ਕੁਲਦੀਪ ਕੁਮਾਰ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News