ਪੰਜਾਬ ''ਚ 5 ਦਿਨ ਅਹਿਮ, ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ
Tuesday, Aug 19, 2025 - 06:12 PM (IST)

ਜਲੰਧਰ- ਪੰਜਾਬ 'ਚ ਅਗਲੇ ਕੁਝ ਦਿਨ ਮੌਸਮ ਲੈ ਕੇ ਭਾਰਤੀ ਮੌਸਮ ਵਿਭਾਗ (IMD) ਵੱਲੋਂ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ 23 ਅਗਸਤ ਤੱਕ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਨਾਲ ਹੇਠਲੇ ਇਲਾਕਿਆਂ 'ਚ ਪਾਣੀ ਭਰਨ ਤੇ ਨੀਵੇਂ ਖੇਤਰਾਂ 'ਚ ਵੱਡੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਦਾ ਅਸਰ ਉੱਤਰੀ ਤੇ ਮੱਧ ਪੰਜਾਬ ਦੇ ਇਲਾਕਿਆਂ 'ਚ ਸਭ ਤੋਂ ਵੱਧ ਪੈ ਸਕਦਾ ਹੈ।
ਇਹ ਵੀ ਪੜ੍ਹੋ- ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖ਼ਬਰੀ! 20, 21 ਤੇ 22 ਅਗਸਤ ਨੂੰ...
ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਰਿਪੋਰਟ 'ਚ ਅੱਜ ਪੰਜਾਬ ਦੇ ਗੁਰਦਾਸਪੁਰ, ਹੋਸ਼ਿਆਰਪੁਰ, ਪਠਾਨਕੋਟ, ਨਵਾਂਸ਼ਹਿਰ 'ਚ ਮੀਂਹ ਦੇ ਆਸਾਰ ਨਜ਼ਰ ਆ ਰਹੇ ਹਨ। ਉੱਥੇ ਹੀ 20 ਅਗਸਤ ਨੂੰ ਮੌਸਮ ਕੁਝ ਹੱਦ ਤੱਕ ਹੌਲਾ ਰਹੇਗਾ ਅਤੇ ਮੀਂਹ ਸਿਰਫ਼ ਉੱਤਰੀ ਤੇ ਮੱਧ ਪੰਜਾਬ ਦੇ ਜ਼ਿਲ੍ਹਿਆਂ (ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ, ਹੋਸ਼ਿਆਰਪੁਰ, ਰੂਪਨਗਰ, ਐਸ.ਏ.ਐਸ. ਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਆਦਿ) 'ਚ ਹੀ ਪਵੇਗਾ।
ਇਹ ਵੀ ਪੜ੍ਹੋ- ਕਹਿਰ ਓ ਰੱਬਾ: ਧੀ ਨੂੰ ਮਿਲ ਕੇ ਘਰ ਆ ਰਹੇ ਸੇਵਾਮੁਕਤ ਸੂਬੇਦਾਰ ਦੀ ਦਰਦਨਾਕ ਮੌਤ
ਇਸ ਦੇ ਨਾਲ ਹੀ ਵਿਭਾਗ ਨੇ 21 ਤੇ 22 ਅਗਸਤ ਨੂੰ ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਲੁਧਿਆਣਾ, ਬਰਨਾਲਾ, ਮਾਨਸਾ, ਬਠਿੰਡਾ ਸਮੇਤ ਜ਼ਿਆਦਾਤਰ ਜ਼ਿਲ੍ਹੇ ਸੁੱਕੇ ਰਹਿਣਗੇ। 23 ਅਗਸਤ ਨੂੰ ਵੱਡਾ ਮੌਸਮੀ ਬਦਲਾਅ ਆ ਸਕਦਾ ਹੈ। ਵਿਭਾਗ ਅਨੁਸਾਰ ਪੰਜਾਬ ਦੇ ਵੱਡੇ ਹਿੱਸੇ 'ਚ ਭਾਰੀ ਤੋਂ ਦਰਮਿਆਨਾ ਮੀਂਹ ਹੋਣ ਦੀ ਸੰਭਾਵਨਾ ਹੈ। ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੋਸ਼ਿਆਰਪੁਰ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ, ਪਟਿਆਲਾ, ਸੰਗਰੂਰ, ਬਰਨਾਲਾ, ਮਾਲਵਾ ਜ਼ਿਲ੍ਹੇ ਮੀਂਹ ਦੇ ਆਸਾਰ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- ਪੰਜਾਬ ਨੂੰ ਦਹਿਲਾਉਣ ਦੀ ਸਾਜ਼ਿਸ਼ ਨਾਕਾਮ! ਇਸ ਇਲਾਕੇ 'ਚੋਂ ਮਿਲੇ ਗ੍ਰਨੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8