ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤੇ ਡੇਰਾ ਪ੍ਰੇਮੀ ਕਤਲ ਕਾਂਡ ਦੇ ਦੋ ਸ਼ਾਰਪ ਸ਼ੂਟਰ ਪੰਜ ਦਿਨਾਂ ਦੇ ਰਿਮਾਂਡ ’ਤੇ
Friday, Nov 18, 2022 - 04:54 PM (IST)
ਫਰੀਦਕੋਟ (ਜਗਤਾਰ) : ਡੇਰਾ ਪ੍ਰੇਮੀ ਕਤਲਕਾਂਡ 'ਚ ਬੀਤੇ ਦਿਨ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤੇ ਗਏ 2 ਸ਼ੂਟਰਾਂ ਮਨਪ੍ਰੀਤ ਸਿੰਘ ਮਨੀ ਅਤੇ ਭੁਪਿੰਦਰ ਸਿੰਘ ਗੋਲਡੀ ਨੂੰ ਅੱਜ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਸ ਤੋਂ ਬਾਅਦ ਮਾਣਯੋਗ ਅਦਾਲਤ ਨੇ ਦੋਹਾਂ ਨੂੰ 5 ਦਿਨ ਦੇ ਪੁਲਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਰਿਮਾਂਡ ਦੌਰਾਨ ਪੁਲਸ ਵੱਲੋ ਹੁਣ ਡੇਰਾ ਪ੍ਰੇਮੀ ਕਤਲਕਾਂਡ ਦੇ ਸਬੰਧ 'ਚ ਦੋਵਾਂ ਸ਼ੂਟਰਾਂ ਕੋਲੋਂ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਪੁਲਸ ਨੇ ਇਸ ਤੋਂ ਪਹਿਲਾਂ 2 ਹੋਰ ਸ਼ੂਟਰਾਂ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਪੁੱਛਗਿੱਛ ਦੌਰਾਨ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ। ਹੁਣ ਤੱਕ ਇਸ ਮਾਮਲੇ 'ਚ ਜ਼ਿਲ੍ਹਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕੁੱਲ 6 ਮੁਲਜ਼ਮ ਰਿਮਾਂਡ 'ਤੇ ਹਨ, ਜਦਕਿ ਫਰੀਦਕੋਟ ਪੁਲਸ, ਦਿੱਲੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਹਰਿਆਣਾ ਦੇ ਸ਼ੂਟਰ ਜਤਿੰਦਰ ਜੀਤੂ ਨੂੰ ਪੰਜਾਬ ਲਿਆਉਣ ਲਈ ਦਿੱਲੀ ਪਹੁੰਚੀ ਹੋਈ ਹੈ।
ਇਹ ਵੀ ਪੜ੍ਹੋ- ਗੁਰਦੁਆਰਾ ਸ੍ਰੀ ਮੁਕਤਸਰ ਸਾਹਿਬ ਦੇ ਸਰੋਵਰ 'ਚੋਂ ਮਿਲੀ ਨਵ-ਵਿਆਹੁਤਾ ਦੀ ਲਾਸ਼
ਜ਼ਿਕਰਯੋਗ ਹੈ ਕਿ ਬੀਤੇ ਦਿਨ ਜਲੰਧਰ, ਹੁਸ਼ਿਆਰਪੁਰ ਅਤੇ ਫਰੀਦਕੋਟ ਦੀ ਪੁਲਸ ਵੱਲੋਂ ਸਾਂਝੇ ਆਪਰੇਸ਼ਨ ਤਹਿਤ ਦੋਵੇਂ ਸ਼ੂਟਰ ਹੁਸ਼ਿਆਰਪੁਰ ਤੋਂ ਗ੍ਰਿਫ਼ਤਾਰ ਕੀਤੇ ਗਏ ਸਨ। ਦੋਵੇਂ ਹੀ ਸ਼ੂਟਰ ਫਰੀਦਕੋਟ ਦੇ ਰਹਿਣ ਵਾਲੇ ਹਨ। ਇਸ ਤੋਂ ਇਲਾਵਾ ਫਰੀਦਕੋਟ ਪੁਲਸ ਨੇ ਹਰਿਆਣਾ ਦੇ 3 ਸ਼ੂਟਰਾਂ ਦੀ ਮਦਦ ਕਰਨ ਦੇ ਦੋਸ਼ ’ਚ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਸੀ, ਜਿਸ ਦੀ ਪਛਾਣ ਬਲਜੀਤ ਮੰਨਾ ਦੇ ਰੂਪ ’ਚ ਕੀਤੀ ਗਈ ਹੈ। ਦੱਸ ਦੇਈਏ ਕਿ ਕਤਲ ਦੀ ਸਾਜਿਸ਼ ਦਾ ਮਾਸਟਰਮਾਈਂਡ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਦੱਸਿਆ ਜਾ ਰਿਹਾ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।