ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 5 ਲੋਕਾਂ ਦੀ ਮੌਤ, 60 ਦੀ ਰਿਪੋਰਟ ਪਾਜ਼ੇਟਿਵ

Tuesday, Aug 25, 2020 - 02:59 PM (IST)

ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 5 ਲੋਕਾਂ ਦੀ ਮੌਤ, 60 ਦੀ ਰਿਪੋਰਟ ਪਾਜ਼ੇਟਿਵ

ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਦਿਨੋਂ-ਦਿਨ ਵੱਧਦੀ ਜਾ ਰਹੀ ਹੈ, ਉੱਥੇ ਹੀ 'ਕੋਰੋਨਾ' ਕਾਰਨ ਮਰਨ ਵਾਲਿਆਂ ਦਾ ਅੰਕੜਾ ਵੀ ਵੱਧਦਾ ਜਾ ਰਿਹਾ ਹੈ। ਜਲੰਧਰ ਜ਼ਿਲ੍ਹੇ 'ਚ ਕੋਰੋਨਾ ਵਾਇਰਸ ਇੰਨ੍ਹੀਂ ਜ਼ਿਆਦਾ ਭਿਆਨਕ ਸਥਿਤੀ 'ਚ ਪਹੁੰਚ ਗਿਆ ਹੈ ਕਿ ਅੱਜ ਮੰਗਲਵਾਰ ਨੂੰ ਜ਼ਿਲ੍ਹੇ 'ਚ 'ਕੋਰੋਨਾ' ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ ਅਤੇ 60 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਜਲੰਧਰ 'ਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 5516 ਹੋ ਗਿਆ ਹੈ, ਜਦੋਂ ਕਿ 1930 ਕੇਸ ਅਜੇ ਵੀ ਜ਼ਿਲ੍ਹੇ 'ਚ ਐਕਟਿਵ ਹਨ। ਇੱਥੇ ਰਾਹਤ ਦੀ ਗੱਲ ਇਹ ਹੈ ਕਿ ਜ਼ਿਲ੍ਹੇ 'ਚ 3384 ਮਰੀਜ਼ ਕੋਰੋਨਾ ਨੂੰ ਮਾਤ ਦੇ ਕੇ ਘਰਾਂ ਨੂੰ ਜਾ ਚੁੱਕੇ ਹਨ ਅਤੇ ਜ਼ਿਲ੍ਹੇ 'ਚ ਮਰੀਜ਼ਾਂ ਦਾ ਅੰਕੜਾ 147 ਤੱਕ ਪੁੱਜ ਗਿਆ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ 'ਕੋਰੋਨਾ' ਦਾ ਭੜਥੂ, ਇਕ ਹੋਰ ਮੰਤਰੀ ਦੀ ਰਿਪੋਰਟ ਆਈ ਪਾਜ਼ੇਟਿਵ

ਸੋਮਵਾਰ ਨੂੰ 19 ਪੁਲਸ ਮੁਲਾਜ਼ਮਾਂ ਸਮੇਤ 204 ਦੀ ਰਿਪੋਰਟ ਕੋਰੋਨਾ ਪਾਜ਼ੇਟਿਵ, 7 ਦੀ ਮੌਤ
ਜਿਉਂ-ਜਿਉਂ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਧਦੀ ਜਾ ਰਹੀ ਹੈ, ਤਿਉਂ-ਤਿਉਂ ਮਰਨ ਵਾਲਿਆਂ ਦਾ ਅੰਕੜਾ ਵੀ ਦਿਨੋ-ਦਿਨ ਵਧਦਾ ਜਾ ਰਿਹਾ ਹੈ। ਸੋਮਵਾਰ ਨੂੰ ਜ਼ਿਲ੍ਹੇ 'ਚ ਜਿਥੇ 204 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ, ਉਥੇ ਹੀ 7 ਹੋਰ ਲੋਕ ਕੋਰੋਨਾ ਨਾਲ ਜੰਗ ਹਾਰ ਗਏ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਮਹਿਕਮੇ ਨੂੰ ਫਰੀਦਕੋਟ ਮੈਡੀਕਲ ਕਾਲਜ, ਨਿੱਜੀ ਲੈਬਾਰਟਰੀਆਂ, ਜਲੰਧਰ ਦੀ ਲੈਬਾਰਟਰੀ ਅਤੇ ਸਿਵਲ ਹਸਪਤਾਲ ਤੋਂ ਕੁਲ 218 ਲੋਕਾਂ ਦੀ ਕੋਰੋਨਾ ਰਿਪੋਰਟ ਪ੍ਰਾਪਤ ਹੋਈ, ਜਿਨ੍ਹਾਂ 'ਚੋਂ 14 ਲੋਕ ਦੂਜੇ ਜ਼ਿਲ੍ਹਿਆਂ ਜਾਂ ਰਾਜਾਂ ਨਾਲ ਸਬੰਧਤ ਪਾਏ ਗਏ। ਸੋਮਵਾਰ ਨੂੰ 7 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋ ਗਈ। ਇਹ ਵੀ ਪਤਾ ਲੱਗਾ ਹੈ ਕਿ ਪਾਜ਼ੇਟਿਵ ਆਏ ਮਰੀਜ਼ਾਂ ਵਿਚ 19 ਪੁਲਸ ਮੁਲਾਜ਼ਮ, 2 ਗਰਭਵਤੀ ਔਰਤਾਂ, ਵਿਦੇਸ਼ੋਂ ਆਏ 4 ਵਿਅਕਤੀ, 3 ਸਰਕਾਰੀ ਮੁਲਾਜ਼ਮ ਅਤੇ 2 ਹੈਲਥ ਵਰਕਰ ਸ਼ਾਮਲ ਹਨ।

20 ਲੋਕਾਂ ਦੇ ਲਏ ਸੈਂਪਲਾਂ ਦੀ ਰਿਪੋਰਟ ਅਜੇ ਤੱਕ ਨਹੀਂ ਆਈ
ਇਕ ਪਾਸੇ ਤਾਂ ਸਰਕਾਰ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈਣ ਦੀ ਗਿਣਤੀ ਵਧਾਉਣ ਦੀਆਂ ਗੱਲਾਂ ਕਰ ਰਹੀ ਹੈ ਤੇ ਦੂਜੇ ਪਾਸੇ ਜਿਨ੍ਹਾਂ ਲੋਕਾਂ ਦੇ ਸੈਂਪਲ ਲਏ ਜਾਂਦੇ ਹਨ, ਉਨ੍ਹਾਂ ਦੀ ਕਈ-ਕਈ ਦਿਨ ਰਿਪੋਰਟ ਹੀ ਨਹੀਂ ਆਉਂਦੀ। ਸਿਹਤ ਵਿਭਾਗ ਨੇ 20 ਅਗਸਤ ਨੂੰ ਜਿਨ੍ਹਾਂ ਲੋਕਾਂ ਦੇ ਸੈਂਪਲ ਲਏ ਸਨ, ਉਨ੍ਹਾਂ ਵਿਚੋਂ ਕਈਆਂ ਦੀ ਰਿਪੋਰਟ ਅਜੇ ਵੀ ਪੈਂਡਿੰਗ ਹੈ ਅਤੇ ਉਹ ਆਪਣੀ ਰਿਪੋਰਟ ਲੈਣ ਲਈ ਸਿਹਤ ਹਸਪਤਾਲ ਦੇ ਚੱਕਰ ਲਾ ਰਹੇ ਹਨ।

ਇਹ ਵੀ ਪੜ੍ਹੋ : ਸੁਖਬੀਰ-ਹਰਸਿਮਰਤ ਸਣੇ ਪੁੱਤ ਤੇ ਧੀ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

126 ਨੂੰ ਮਿਲੀ ਛੁੱਟੀ ਅਤੇ 192 ਦੀ ਰਿਪੋਰਟ ਆਈ ਨੈਗੇਟਿਵ
ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਸੋਮਵਾਰ ਨੂੰ ਕੋਰੋਨਾ ਪਾਜ਼ੇਟਿਵ ਇਲਾਜ ਅਧੀਨ ਮਰੀਜ਼ਾਂ ਵਿਚੋਂ 126 ਨੂੰ ਛੁੱਟੀ ਦੇ ਦਿੱਤੀ ਗਈ ਅਤੇ 192 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ। ਵਿਭਾਗ ਨੇ 395 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ।

ਕੁੱਲ ਸੈਂਪਲ-62775
ਨੈਗੇਟਿਵ ਆਏ-56038
ਪਾਜ਼ੇਟਿਵ ਆਏ-5456
ਡਿਸਚਾਰਜ ਹੋਏ-3384
ਮੌਤਾਂ ਹੋਈਆਂ-142
ਐਕਟਿਵ ਕੇਸ-1930


author

Anuradha

Content Editor

Related News