ਨਸ਼ੀਲੀਆਂ ਗੋਲੀਆਂ ਤੇ ਹੈਰੋਇਨ ਸਮੇਤ 5 ਕਾਬੂ

Monday, Sep 04, 2017 - 07:09 AM (IST)

ਵਲਟੋਹਾ,  (ਗੁਰਮੀਤ ਸਿੰਘ, ਸੁਖਚੈਨ/ਅਮਨ, ਅਮਰਗੋਰ ਸਿੰਘ)-  ਥਾਣਾ ਵਲਟੋਹਾ ਪੁਲਸ ਨੇ ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸ. ਆਈ. ਜੋਗਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਮਨਜਿੰਦਰ ਸਿੰਘ ਪੁੱਤਰ ਦਲੀਪ ਸਿੰਘ ਨਿਵਾਸੀ ਲਾਖਣਾ, ਗੁਰਪ੍ਰਤਾਪ ਸਿੰਘ ਪੁੱਤਰ ਸਵਰਨ ਸਿੰਘ ਨਿਵਾਸੀ ਅਮਰਕੋਟ, ਸੁਖਦੇਵ ਸਿੰਘ ਪੁੱਤਰ ਕਸ਼ਮੀਰ ਸਿੰਘ ਨਿਵਾਸੀ ਵਲਟੋਹਾ, ਗੁਰਪ੍ਰੀਤ ਸਿੰਘ ਪੁੱਤਰ ਕੁਲਵੰਤ ਸਿੰਘ ਨਿਵਾਸੀ ਅਮਰਕੋਟ ਅਤੇ ਅਵਤਾਰ ਸਿੰਘ ਪੁੱਤਰ ਜਰਨੈਲ ਸਿੰਘ ਨਿਵਾਸੀ ਭੂਰਾ ਕੋਹਨਾ ਨਸ਼ੀਲੇ ਪਦਾਰਥ ਵੇਚਣ ਦਾ ਧੰਦਾ ਕਰਦੇ ਹਨ। 
 ਉਕਤ ਵਿਅਕਤੀ ਅੱਜ ਆਪਣੀ ਕਾਰ 'ਚ ਸਵਾਰ ਹੋ ਕੇ ਪਿੰਡ ਬਹਾਦਰ ਨਗਰ ਨੂੰ ਜਾ ਰਹੇ ਸਨ, ਜਿਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਪਾਰਟੀ ਸਮੇਤ ਉਨ੍ਹਾਂ ਨਾਕਾਬੰਦੀ ਦੌਰਾਨ ਕਾਰ ਸਵਾਰ 3 ਵਿਅਕਤੀਆਂ ਮਨਜਿੰਦਰ ਸਿੰਘ, ਗੁਰਪ੍ਰਤਾਪ ਸਿੰਘ ਅਤੇ ਸੁਖਦੇਵ ਸਿੰਘ ਨੂੰ ਕਾਬੂ ਕਰ ਲਿਆ, ਜਦਕਿ ਗੁਰਪ੍ਰੀਤ ਸਿੰਘ ਤੇ ਅਵਤਾਰ ਸਿੰਘ ਭਜਨ 'ਚ ਸਫਲ ਹੋ ਗਏ। ਇਨ੍ਹਾਂ ਦੀ ਤਲਾਸ਼ੀ ਲੈਣ 'ਤੇ 3 ਗ੍ਰਾਮ ਹੈਰੋਇਨ ਅਤੇ 1077 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਸਬ-ਇੰਸਪੈਕਟਰ ਜੋਗਿੰਦਰ ਸਿੰਘ ਨੇ ਦੱਸਿਆ ਕਿ ਫਰਾਰ ਦੋਸ਼ੀਆਂ ਖਿਲਾਫ ਕੇਸ ਦਰਜ ਕਰ ਕੇ ਗ੍ਰਿਫ਼ਤਾਰੀ ਲਈ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 
ਤਰਨਤਾਰਨ/ਖਾਲੜਾ/ਭਿੱਖੀਵਿੰਡ,  (ਰਾਜੂ, ਰਜੀਵ ਬੱਬੂ)-ਸਬ-ਡਵੀਜ਼ਨ ਭਿੱਖੀਵਿੰਡ ਅਧੀਨ ਆਉਂਦੇ ਥਾਣਾ ਖਾਲੜਾ ਨੇ ਨਸ਼ੀਲੀਆਂ ਗੋਲੀਆਂ ਸਮੇਤ 2 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦਿੰਦਿਆਂ ਥਾਣਾ ਖਾਲੜਾ ਦੇ ਐੱਸ. ਐੱਚ. ਓ. ਗੁਰਚਰਨ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਹਰਦੀਪ ਸਿੰਘ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਪਿੰਡ ਵਾਂ ਤਰਾ ਸਿੰਘ ਨਜ਼ਦੀਕ ਪੁੱਜੇ ਤਾਂ ਸਾਹਮਣਿਓਂ 2 ਸ਼ੱਕੀ ਵਿਅਕਤੀ ਪੈਦਲ ਆÀੁਂਦੇ ਦਿਖਾਈ ਦਿੱਤੇ, ਜਿਨ੍ਹਾਂ ਦੇ ਹੱਥ 'ਚ ਮੋਮੀ ਲਿਫਾਫੇ ਸਨ। ਪੁਲਸ ਨੂੰ ਦੇਖ ਕੇ ਉਨ੍ਹਾਂ ਲਿਫਾਫੇ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਦੋਸ਼ੀਆਂ ਕੋਲੋਂ 302 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀਆਂ ਦੀ ਪਛਾਣ ਪਰਮਜੀਤ ਸਿੰਘ (ਪੰਮਾ) ਪੁੱਤਰ ਗੁਰਚਰਨ ਸਿੰਘ ਤੇ ਸੁਖਵਿੰਦਰ ਸਿੰਘ ਪੁੱਤਰ ਜੈਮਲ ਵਾਸੀ ਪਿੰਡ ਰਾਜੋਕੇ ਵਜੋਂ ਹੋਈ ਹੈ। ਪੁਲਸ ਵੱਲੋਂ ਦੋਸ਼ੀਆਂ ਖਿਲਾਫ ਪਰਚਾ ਦਰਜ ਕਰ ਕੇ ਅਦਾਲਤ 'ਚ ਪੇਸ਼ ਕੀਤਾ ਗਿਆ।


Related News