Punjab: ਜਲਦੀ ਅਮੀਰ ਬਣਨ ਦੇ ਚੱਕਰ ''ਚ 5 ਦੋਸਤਾਂ ਦਾ ਹੈਰਾਨ ਕਰਦਾ ਕਾਰਾ, ਤਲਾਸ਼ੀ ਲੈਣ ਗਈ ਪੁਲਸ ਵੀ...

Saturday, Aug 16, 2025 - 02:01 PM (IST)

Punjab: ਜਲਦੀ ਅਮੀਰ ਬਣਨ ਦੇ ਚੱਕਰ ''ਚ 5 ਦੋਸਤਾਂ ਦਾ ਹੈਰਾਨ ਕਰਦਾ ਕਾਰਾ, ਤਲਾਸ਼ੀ ਲੈਣ ਗਈ ਪੁਲਸ ਵੀ...

ਸਮਰਾਲਾ (ਗਰਗ, ਬੰਗੜ)-ਪੰਜਾਬ ਵਿਚ ਨਸ਼ਿਆਂ ਦਾ ਨੈੱਟਵਰਕ ਇਸ ਹੱਦ ਤੱਕ ਫੈਲਿਆ ਹੋਇਆ ਹੈ ਕਿ ਛੇਤੀ ਅਮੀਰ ਬਣਨ ਦੇ ਲਾਲਚ ਵਿਚ ਇਕੋਂ ਸ਼ਹਿਰ ਦੇ ਰਹਿਣ ਵਾਲੇ 5 ਦੋਸਤਾਂ ਨੇ ਮਿਲ ਕੇ ਨਸ਼ੇ ਸਪਲਾਈ ਕਰਨੇ ਸ਼ੁਰੂ ਕਰ ਦਿੱਤੇ। ਸਮਰਾਲਾ ਪੁਲਸ ਨੇ ਆਜ਼ਾਦੀ ਦਿਹਾੜੇ ਨੂੰ ਲੈ ਕੇ ਜਿਸ ਵੇਲੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ ਤਾਂ ਇਹ ਸਾਰੇ ਦੋਸ਼ੀ ਚੈਕਿੰਗ ਦੌਰਾਨ ਪੁਲਸ ਦੇ ਹੱਥ ਚੜ੍ਹ ਗਏ। ਇਨ੍ਹਾਂ ਦੀ ਲਗਜ਼ਰੀ ਗੱਡੀ ਫਾਰਚੂਨਰ ਦੀ ਤਲਾਸੀ ਲਈ ਗਈ ਤਾਂ ਪੁਲਸ ਵੀ ਉਸ ਵੇਲੇ ਹੈਰਾਨ ਰਹਿ ਗਈ ਜਦੋਂ ਇਨ੍ਹਾਂ ਕੋਲੋਂ 50 ਗ੍ਰਾਮ ਖ਼ਤਰਨਾਕ ਨਸ਼ਾ ਮੌਰਫਿਨ, ਤਿੰਨ ਗ੍ਰਾਮ ਹੈਰੋਇਨ ਅਤੇ 4 ਲੱਖ 80 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਜਿਸ ਵੇਲੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਉਸ ਵੇਲੇ ਇਹ ਸਾਰੇ ਦੋਸਤ ਅ੍ਰੰਮਿਤਸਰ ਤੋਂ ਆਪਣੀ ਗੱਡੀ ਵਿਚ ਸਵਾਰ ਹੋਕੇ ਚੰਡੀਗੜ੍ਹ ਵਿਖੇ ਨਸ਼ਾ ਸਪਲਾਈ ਕਰਨ ਲਈ ਜਾ ਰਹੇ ਸਨ।

ਇਹ ਵੀ ਪੜ੍ਹੋ: ਪੰਜਾਬ 'ਚ ਕਾਂਗਰਸ ਹਾਈਕਮਾਂਡ ਨੇ 29 ਆਬਜ਼ਰਵਰ ਕੀਤੇ ਨਿਯੁਕਤ, ਲਿਸਟ 'ਚ ਵੇਖੋ ਪੂਰੇ ਨਾਂ

ਜਾਣਕਾਰੀ ਦਿੰਦੇ ਹੋਏ ਥਾਣਾ ਦੇ ਐੱਸ. ਐੱਚ. ਓ. ਪਵਿੱਤਰ ਸਿੰਘ ਨੇ ਦੱਸਿਆ ਕਿ ਬੀਤੇ ਦਿਨੀ ਪੁਲਸ ਵੱਲੋਂ ਆਜ਼ਾਦੀ ਦਿਹਾੜੇ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕਰਦੇ ਹੋਏ ਆਉਣ-ਜਾਣ ਵਾਲੀਆ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਪੁਲਸ ਚੌਂਕੀ ਹੇਡੋਂ ਦੇ ਬਾਹਰ ਲੱਗਾਏ ਗਏ ਹਾਈਟੈੱਕ ਨਾਕੇ ’ਤੇ ਇਨ੍ਹਾਂ ਨੌਜਵਾਨਾਂ ਦੀ ਫਾਰਚੂਨਰ ਗੱਡੀ ਨੂੰ ਰੋਕਿਆ ਗਿਆ ਤਾਂ ਤਲਾਸ਼ੀ ਦੌਰਾਨ ਉਸ ਵਿਚ ਉਕਤ ਨਸ਼ੀਲੇ ਪਦਾਰਥ ਅਤੇ 4 ਲੱਖ 80 ਹਜ਼ਾਰ ਦੀ ਵੱਡੀ ਡਰੱਗ ਮਨੀ ਪੁਲਸ ਪਾਰਟੀ ਨੂੰ ਬਰਾਮਦ ਹੋਈ। ਇਸ ਤੋਂ ਬਾਅਦ ਇਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ਼ ਕੀਤਾ ਗਿਆ ਅਤੇ ਜਦੋਂ ਪੁੱਛਗਿਛ ਕੀਤੀ ਗਈ ਤਾ ਪਤਾ ਲੱਗਿਆ ਕਿ ਇਹ ਸਾਰੇ ਨੌਜਵਾਨ ਜਿਨ੍ਹਾਂ ਦੀ ਉਮਰ 20 ਤੋਂ 24 ਸਾਲ ਦੇ ਦਰਮਿਆਨ ਹੀ ਹੈ ਥਾਣਾ ਛੇਹਰਟਾ (ਅ੍ਰੰਮਿਤਸਰ) ਦੇ ਰਹਿਣ ਵਾਲੇ ਹਨ। ਇਨ੍ਹਾਂ ਵਿਚੋਂ ਤਿੰਨ ਦੋਸ਼ੀ ਤਾਂ ਇੱਕੋਂ ਮੁਹੱਲੇ ਦੇ ਰਹਿਣ ਵਾਲੇ ਹਨ ਅਤੇ ਇਹ ਸਾਰੇ ਆਪਸ ਵਿਚ ਦੋਸਤ ਹਨ।

ਇਹ ਵੀ ਪੜ੍ਹੋ: ਪੰਜਾਬ ਦੇ 5 ਜ਼ਿਲ੍ਹਿਆਂ ਲਈ ਹੋ ਗਿਆ ਵੱਡਾ ਐਲਾਨ, ਜਲਦ ਸ਼ੁਰੂ ਹੋਵੇਗਾ ਪਾਇਲ਼ਟ ਪ੍ਰਾਜੈਕਟ

ਇਨ੍ਹਾਂ ਦੀ ਪਛਾਣ ਕਰਨ ਦੇਵਗਨ ਪੁੱਤਰ ਰਾਕੇਸ਼ ਕੁਮਾਰ, ਦੀਪਕ ਕੁਮਾਰ ਪੁੱਤਰ ਕੁਲਦੀਪ ਸਿੰਘ ਅਤੇ ਪਰਮਦੀਪ ਸਿੰਘ ਪੁੱਤਰ ਨਿਰਮਲ ਸਿੰਘ ਤਿੰਨੇ ਵਾਸੀ ਹਰਕਿਸ਼ਨ ਨਗਰ ਛੇਹਰਟਾ ਤੋਂ ਇਲਾਵਾ ਲਵਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਇਨਕਲੇਵ ਛੇਹਰਟਾ ਅਤੇ ਪ੍ਰਣਵ ਸ਼ਰਮਾ ਪੁੱਤਰ ਰਵੀ ਸ਼ਰਮਾ ਉਰਚਡ ਵੈਲੀ ਕਲੋਨੀ ਛੇਹਰਟਾ, ਜ਼ਿਲ੍ਹਾ ਅ੍ਰੰਮਿਤਸਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰੀ ਸਮੇਂ ਇਹ ਆਪਣੀ ਚਿੱਟੇ ਰੰਗ ਦੀ ਇਸ ਫਾਰਚੂਨਰ ਗੱਡੀ ਵਿਚ ਅ੍ਰੰਮਿਤਸਰ ਤੋਂ ਇਹ ਨਸ਼ਾ ਸਪਲਾਈ ਕਰਨ ਲਈ ਚੰਡੀਗੜ੍ਹ ਲਈ ਜਾ ਰਹੇ ਸਨ ਪਰ ਪੁਲਸ ਦੀ ਮੁਸਤੈਦੀ ਕਾਰਨ ਇਹ ਕਾਬੂ ਆ ਗਏ। ਪੁਲਸ ਵੱਲੋਂ ਇਨ੍ਹਾਂ ਦਾ ਰਿਮਾਂਡ ਲੈ ਕੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂਕਿ ਪਤਾ ਲਗਾਇਆ ਜਾ ਸਕੇ ਕਿ ਉਹ ਨਸ਼ਾ ਕਿਸ ਵਿਅਕਤੀ ਤੋਂ ਖ਼ਰੀਦ ਕੇ ਅੱਗੇ ਕਿੱਥੇ ਸਪਲਾਈ ਕਰਦੇ ਆ ਰਹੇ ਸਨ।

ਇਕ ਦੋਸ਼ੀ ਤਾਂ ਦੋ ਦਿਨ ਪਹਿਲਾਂ ਹੀ ਜੇਲ੍ਹ ’ਚੋ ਆਇਆ ਸੀ ਬਾਹਰ
ਐੱਸ. ਐੱਚ. ਓ. ਪਵਿੱਤਰ ਸਿੰਘ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਨੌਜਵਾਨਾਂ ਦਾ ਸਰਗਰਨਾ ਕਰਨ ਦੇਵਗਨ ਹੈ, ਜਿਸ ’ਤੇ ਪਹਿਲਾ ਵੀ ਨਸ਼ਾ ਤਸਕਰੀ ਦੇ ਦੋ ਮਾਮਲੇ ਦਰਜ਼ ਹਨ। ਉਨ੍ਹਾਂ ਦੱਸਿਆ ਕਿ ਬੜੀ ਹੈਰਾਨੀ ਵਾਲੀ ਗੱਲ ਹੈ ਕਿ ਕਰਨ ਦੇਵਗਨ ਹਾਲੇ ਦੋ ਦਿਨ ਪਹਿਲਾਂ ਹੀ 1 ਕਿੱਲੋ ਹੈਰੋਇਨ ਤਸਕਰੀ ਮਾਮਲੇ ਵਿਚ ਜੇਲ੍ਹ ਤੋਂ ਜ਼ਮਾਨਤ ’ਤੇ ਬਾਹਰ ਆਇਆ ਸੀ ਅਤੇ ਆਉਂਦੇ ਹੀ ਮੁੜ ਇਸ ਧੰਦੇ ਵਿਚ ਲੱਗ ਗਿਆ। ਉਨ੍ਹਾਂ ਆਖਿਆ ਕਿ ਪੁਲਸ ਬੜੀ ਸਖ਼ਤੀ ਨਾਲ ਸਾਰੇ ਨੌਜਵਾਨਾਂ ਕੋਲੋਂ ਪੁੱਛਗਿੱਛ ਕਰ ਰਹੀ ਹੈ ਤਾਂਕਿ ਇਸ ਪੂਰੇ ਨੈੱਟਵਰਕ ਨੂੰ ਖ਼ਤਮ ਕੀਤਾ ਜਾ ਸਕੇ।

ਇਹ ਵੀ ਪੜ੍ਹੋ: ਆਜ਼ਾਦੀ ਦਿਹਾੜੇ ਮੌਕੇ ਹੁਸ਼ਿਆਰਪੁਰ 'ਚ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ, ਕੀਤੇ ਵੱਡੇ ਐਲਾਨ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News