ਪੰਜਾਬ 'ਚ ਖ਼ਤਰਨਾਕ ਗੈਂਗ ਦੇ 5 ਗੁਰਗੇ ਗ੍ਰਿਫ਼ਤਾਰ, ਕਤਲ ਵਰਗੀਆਂ ਵਾਰਦਾਤਾਂ 'ਚ ਸੀ ਸ਼ਾਮਲ

Sunday, Jul 14, 2024 - 01:45 PM (IST)

ਪੰਜਾਬ 'ਚ ਖ਼ਤਰਨਾਕ ਗੈਂਗ ਦੇ 5 ਗੁਰਗੇ ਗ੍ਰਿਫ਼ਤਾਰ, ਕਤਲ ਵਰਗੀਆਂ ਵਾਰਦਾਤਾਂ 'ਚ ਸੀ ਸ਼ਾਮਲ

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਸ ਵਲੋਂ ਕੈਨੇਡਾ ਸਥਿਤ ਇਕ ਖ਼ਤਰਨਾਕ ਗੈਂਗ ਦੇ 5 ਗੁਰਗਿਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤਰ੍ਹਾਂ ਮੌਜੂਦਾ ਮਾਡਿਊਲ 'ਚ ਉਕਤ ਗੈਂਗ ਦੀਆਂ ਕੁੱਲ 13 ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਦੇ ਮੁਕਾਬਲੇ ਜ਼ਿਮਨੀ ਚੋਣਾਂ ’ਚ ਬੁਰੀ ਤਰ੍ਹਾਂ ਪੱਛੜੀ BJP, ਰਹੀ ਦੂਜੇ ਸਥਾਨ 'ਤੇ

ਇਹ ਗਿਰੋਹ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਘਿਨਾਉਣੇ ਅਪਰਾਧਾਂ ਜਿਵੇਂ ਕਿ ਕਤਲ, ਫ਼ਿਰੌਤੀ ਅਤੇ ਹੋਰ ਅਪਰਾਧਿਕ ਗਤੀਵਿਧੀਆਂ 'ਚ ਸ਼ਾਮਲ ਸੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਕੋਲੋਂ 3 ਪਿਸਤੌਲਾਂ ਬਰਾਮਦ ਕੀਤੀ ਗਈਆਂ ਹਨ।

ਇਹ ਵੀ ਪੜ੍ਹੋ : ਸਹੇਲੀ ਨਾਲ ਵਿਆਹ ਕਰਾਉਣ ਦੀ ਜ਼ਿੱਦ 'ਤੇ ਅੜੀ 13 ਸਾਲਾ ਕੁੜੀ, ਫਿਰ ਜੋ ਹੋਇਆ, ਸਭ ਦੇ ਉੱਡੇ ਹੋਸ਼
ਇਸ ਬਾਰੇ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਵਲੋਂ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਸ ਸੰਗਠਿਤ ਅਪਰਾਧ ਦੇ ਖ਼ਾਤਮੇ ਅਤੇ ਸੂਬੇ 'ਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

PunjabKesari

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News