ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਦੋਸ਼ੀ ਕਾਬੂ
Wednesday, Jan 03, 2018 - 05:00 PM (IST)
ਫਰੀਦਕੋਟ (ਨਰਿੰਦਰ) - ਮਾੜੇ ਅਨਸਰਾਂ ਖਿਲਾਫ ਵਿੱਢੀ ਮੁਹਿੰਦ ਦੇ ਤਹਿਤ ਪੁਲਸ ਵੱਲੋਂ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 5 ਦੋਸ਼ੀਆਂ ਨੂੰ ਕਾਬੂ ਕਰ ਲਿਆ।
ਜਾਣਕਾਰੀ ਮਿਲੀ ਹੈ ਕਿ ਗੁਰਜੀਤ ਸਿੰਘ ਥਾਣਾ ਸਿਟੀ ਕੋਟਕਪੁਰਾ ਪੁਲਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ। ਗਸ਼ਤ ਦੌਰਾਨ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਸੁਖਵਿੰਦਰ ਸ਼ਰਮਾ ਪੁੱਤਰ ਰਾਜਦਿਆਲ, ਮੋਨੂ ਕੁਮਾਰ ਪੁੱਤਰ ਭੋਲਾ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਜਗਸੀਰ ਸਿੰਘ, ਅਮਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ, ਅਮਰਜੀਤ ਸਿੰਘ ਪੁੱਤਰ ਗੁਰਚਰਨ ਸਿੰਘ, ਗੁਰਤੇਜ ਸਿੰਘ ਪੁੱਤਰ ਦਰਬਾਰਾ ਸਿੰਘ ਜੋ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ। ਅੱਜ ਵੀ ਕਿਸੇ ਘਟਨਾ ਨੂੰ ਅੰਜਾਮ ਦੇਣ ਦੀ ਤਾਂਗ 'ਚ ਹਨ। ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਨਾਕਾਬੰਦੀ ਕਰਕੇ 5 ਦੋਸ਼ੀਆਂ ਨੂੰ ਮੌਕੇ 'ਤੇ ਗ੍ਰਿਫਤਾਰ ਕਰ ਲਿਆ। ਉਕਤ ਦੋਸ਼ੀਆਂ ਤੋਂ 3 ਮੋਟਰਸਾਈਕਲ, 1 ਕਾਰ, 1 ਕੰਪਿਊਟਰ ਸੈੱਟ, 5 ਮੋਬਾਇਲ ਫੋਨ, 2 ਸਿਲੰਡਰ, 1 ਜੂਸਰ, 2 ਗਰੈਡਰ, 1 ਬੈਟਰੀ ਅਤੇ 1 ਇਨਵਰਟਰ ਬਰਾਮਦ ਕੀਤਾ ਹੈ। ਦੋਸ਼ੀਆਂ ਖਿਲਾਫ ਥਾਣਾ ਸਿਟੀ ਕੋਟਕਪੂਰਾ ਵਿਖੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
