ਜ਼ਮੀਨੀ ਵਿਵਾਦ ਕਾਰਨ ਹੋਈ ਦੋ ਧਿਰਾਂ ''ਚ ਕੁੱਟਮਾਰ, 5 ਜ਼ਖਮੀ

07/03/2017 6:05:28 PM

ਕਪੂਰਥਲਾ(ਮਲਹੋਤਰਾ)— ਕਪੂਰਥਲਾ ਦੇ ਨਜ਼ਦੀਕੀ ਪਿੰਡ ਸੈਫਲਾਬਾਦ 'ਚ ਜ਼ਮੀਨੀ ਵਿਵਾਦ ਦੇ ਚਲਦੇ ਹੋਈ ਕੁੱਟਮਾਰ 'ਚ ਦੋ ਪੱਖਾਂ ਦੇ 5 ਵਿਅਕਤੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ। ਸਿਵਲ ਹਸਪਤਾਲ ਦੇ ਐਮਰਜੈਂਸੀ ਵਾਰਡ 'ਚ ਇਲਾਜ ਅਧੀਨ ਬਲਵਿੰਦਰ ਸਿੰਘ ਪੁੱਤਰ ਹਰਿ ਸਿੰਘ ਨੇ ਦੱਸਿਆ ਕਿ ਉਹ ਗ੍ਰਾਮੀਣ ਮਜ਼ਦੂਰ ਯੂਨੀਅਨ ਪੰਜਾਬ ਦਾ ਕਾਰਜਕਰਤਾ ਹੈ। ਉਹ ਆਪਣੇ ਯੂਨੀਅਨ ਦੇ ਸਾਥੀ ਪਿਆਰਾ ਸਿੰਘ ਪੁੱਤਰ ਬੂਟਾ ਸਿੰਘ ਨਿਵਾਸੀ ਭੰਡਾਲ ਦੋਨਾ, ਹੰਸਾ ਸਿੰਘ ਪੁੱਤਰ ਸਾਧੂ ਸਿੰਘ ਤੇ ਹੋਰਨਾਂ ਦੇ ਨਾਲ ਪਿੰਡ ਸੈਫਲਾਬਾਦ 'ਚ ਆਪਣੇ ਸਾਥੀਆਂ ਨਾਲ ਮਿਲਣ ਲਈ ਜਾ ਰਿਹਾ ਸੀ ਕਿ ਰਸਤੇ 'ਚ ਉਨ੍ਹਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਲੈਸ ਭੁਪਿੰਦਰ ਸਿੰਘ ਪੁੱਤਰ ਕਪੂਰ ਸਿੰਘ,  ਸੁਰਜੀਤ ਸਿੰਘ ਪੁੱਤਰ ਕਰਮ ਸਿੰਘ ਦੋਵੇਂ ਨਿਵਾਸੀ ਪਿੰਡ ਸੈਫਲਾਬਾਦ ਅਤੇ ਹੋਰਨਾਂ ਨੇ ਬੁਰੀ ਤਰ੍ਹਾਂ ਕੁੱਟਮਾਰ ਕਰ ਕੇ ਜ਼ਖਮੀ ਕਰ ਦਿੱਤਾ। ਜਿਸ ਨਾਲ ਅਸੀਂ ਤਿੰਨੇ ਜ਼ਖਮੀ ਹੋ ਗਏ। ਇਸ ਮਾਮਲੇ 'ਚ ਸਿਵਲ ਹਸਪਤਾਲ 'ਚ ਆਪਣਾ ਇਲਾਜ ਕਰਵਾ ਰਹੇ ਸੁਰਜੀਤ ਸਿੰਘ ਪੁੱਤਰ ਕਰਮ ਸਿੰਘ ਤੇ ਭੁਪਿੰਦਰ ਸਿੰਘ ਪੁੱਤਰ ਕਪੂਰ ਸਿੰਘ ਦੋਵੇਂ ਨਿਵਾਸੀ ਪਿੰਡ ਸੈਫਲਾਬਾਦ ਨੇ ਦਸਿਆ ਕਿ ਉਹ ਆਪਣੀ ਪਿੰਡ ਦੀ ਜ਼ਮੀਨ 'ਤੇ ਖੇਤੀ ਕਰ ਰਹੇ ਸਨ। ਕਬਜ਼ਾ ਕਰਨ ਦੀ ਨੀਅਤ ਨਾਲ ਪਿੰਡ ਦੀ ਕੰਵਲਜੀਤ ਕੌਰ ਨੇ ਕਪੂਰਥਲਾ ਤੇ ਹੋਰਨਾਂ ਖੇਤਰਾਂ ਦੇ ਕਈ ਲੋਕਾਂ ਨੂੰ ਬੁਲਾਇਆ ਸੀ। ਜਿਸਦੇ ਕੋਲ ਤੇਜ਼ਧਾਰ ਹਥਿਆਰ ਸਨ। ਉਨ੍ਹਾਂ 'ਚ ਜ਼ਿਆਦਾਤਰ ਪੇਂਡੂ ਮਜ਼ਦੂਰ ਯੂਨੀਅਨ ਦੇ ਮੈਂਬਰ ਸਨ, ਜਿਨ੍ਹਾਂ ਨੇ ਗਾਲੀ-ਗਲੋਚ ਤੇ ਕੁੱਟਮਾਰ ਸ਼ੁਰੂ ਕਰ ਦਿੱਤੀ, ਜਿਸ ਨਾਲ ਅਸੀਂ ਦੋਵੇਂ ਜ਼ਖਮੀ ਹੋ ਗਏ।


Related News