ਵੱਖ-ਵੱਖ ਸਡ਼ਕ ਹਾਦਸਿਆਂ ਵਿਚ 5 ਜ਼ਖਮੀ

09/23/2018 1:15:01 AM

 ਬਟਾਲਾ (ਬੇਰੀ)- ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਹੋਈਆਂ ਵੱਖ-ਵੱਖ ਸਡ਼ਕ ਦੁਰਘਟਨਾਵਾਂ ਵਿਚ 5 ਲੋਕ ਜ਼ਖਮੀ ਹੋ ਗਏ। ®ਸਿਵਲ ਹਸਪਤਾਲ ਵਿਚ ਇਲਾਜ ਅਧੀਨ ਜਤਿੰਦਰ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਵੈਰੋਨੰਗਲ ਨੇ ਦੱਸਿਆ ਕਿ ਉਹ ਆਪਣੇ ਸਾਥੀ ਪਲਵਿੰਦਰ ਸਿੰਘ ਪੁੱਤਰ ਬੂਟਾ ਸਿੰਘ ਅਤੇ ਮਨਿੰਦਰ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਸਾਗਰਪੁਰਾ ਨਾਲ ਮੋਟਰਸਾਈਕਲ ’ਤੇ ਘੁਮਾਣ ਜਾ ਰਿਹਾ ਸੀ ਕਿ ਜਦੋਂ ਅਸੀਂ ਘੁਮਾਣ ਨੇਡ਼ੇ ਪਹੁੰਚੇ ਤਾਂ ਇਕ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਸਾਰੇ ਜ਼ਖਮੀ ਹੋ ਗਏ ਉਪਰੰਤ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ। ®ਇਸੇ ਤਰ੍ਹਾਂ ਸੁਖਵਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਵਾਸੀ ਫੁਲਕੇ ਛੇਹਰਟਾ ਨੇ ਦੱਸਿਆ ਕਿ ਉਹ ਜੈਂਤੀਪੁਰ ਤੋਂ ਅੱਗੇ ਪੰਪ ਤੋਂ ਪੈਟਰੋਲ ਪਵਾ ਕੇ ਵਾਪਸ ਪਿੰਡ ਫੁਲਕੇ ਨੂੰ ਜਾ ਰਿਹਾ ਸੀ ਕਿ ਅਚਾਨਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ  ਉਪਰੰਤ ਪਰਿਵਾਰਕ ਮੈਂਬਰਾਨ ਨੇ ਉਸ ਨੂੰ ਸਿਵਲ ਹਸਪਤਾਲ ਬਟਾਲਾ ਵਿਖੇ ਇਲਾਜ ਲਈ ਭਰਤੀ ਕਰਵਾਇਆ।

®ਉਧਰ, ਬਲਵਿੰਦਰ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਪਿੰਡ ਜਾਂਗਲਾ ਨੇ ਦੱਸਿਆ ਕਿ ਉਹ ਮਹਿਤਾ ਚੌਕ ਤੋਂ ਆਪਣੇ ਦੋਸਤ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਤੋਂ ਬਾਅਦ ਵਾਪਸ ਮੋਟਰਸਾਈਕਲ ’ਤੇ ਘਰ ਪਰਤ ਰਿਹਾ ਸੀ ਕਿ ਜਦੋਂ ਬਟਾਲਾ-ਜਲੰਧਰ-ਅੰਮ੍ਰਿਤਸਰ ਬਾਈਪਾਸ  ’ਤੇ ਸਥਿਤ ਬੀ. ਐੱਚ. ਰਿਜ਼ੋਰਟ ਨੇਡ਼ੇ ਪਹੁੰਚਿਆ ਤਾਂ ਅਚਾਨਕ ਮੋਟਰਸਾਈਕਲ ਦਾ ਸੰਤੁਲਨ ਵਿਗਡ਼ ਗਿਆ ਅਤੇ  ਜ਼ਖਮੀ ਹੋ ਗਿਆ। ਐਂਬੂਲੈਂਸ ਨੰ. 108 ਦੇ ਮੁਲਾਜ਼ਮਾਂ ਨੇ ਉਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ।