ਹਾਦਸਿਆਂ ''ਚ 2 ਔਰਤਾਂ ਸਮੇਤ 5 ਜ਼ਖਮੀ

09/25/2017 12:30:55 AM

ਬਟਾਲਾ,   (ਬੇਰੀ, ਸੈਂਡੀ, ਵਿਪਨ, ਅਸ਼ਵਨੀ, ਯੋਗੀ, ਰਾਘਵ)- ਅੱਜ ਸਵੇਰੇ ਹੋਏ ਵੱਖ-ਵੱਖ ਸੜਕ ਹਾਦਸਿਆਂ 'ਚ 2 ਔਰਤਾਂ ਸਮੇਤ 5 ਲੋਕ ਗੰਭੀਰ ਜ਼ਖਮੀ ਹੋ ਗਏ ਅਤੇ ਮਾਸੂਮ ਬੱਚੀ ਦੇ ਵਾਲ-ਵਾਲ ਬਚਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਪਤਨੀ ਗੁਰਪ੍ਰੀਤ ਸਿੰਘ ਵਾਸੀ ਡੇਰਾ ਬਾਬਾ ਨਾਨਕ ਰੋਡ ਬਟਾਲਾ ਆਪਣੀ ਮਾਤਾ ਹਰਜੀਤ ਕੌਰ ਵਾਸੀ ਅਜਨਾਲਾ ਅਤੇ ਮਾਸੂਮ ਬੱਚੀ ਸਿਦਕ ਕੌਰ ਨਾਲ ਐਕਟਿਵਾ ਨੰ. ਪੀ. ਬੀ-06 ਏ. ਏ.-5060 'ਤੇ ਸਵਾਰ ਹੋ ਕੇ ਬਟਾਲਾ ਤੋਂ ਕਾਦੀਆਂ ਵੱਲ ਜਾ ਰਹੇ ਸੀ।
ਜਦੋਂ ਉਹ ਪਿੰਡ ਸ਼ਾਹਬਾਦ ਦੇ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸਦੇ ਕਾਰਨ ਰਾਜਵਿੰਦਰ ਕੌਰ ਅਤੇ ਹਰਜੀਤ ਕੌਰ ਗੰਭੀਰ ਜ਼ਖਮੀ ਹੋ ਗਈਆਂ, ਜਦਕਿ ਬੱਚੀ ਸਿਦਕ ਕੌਰ ਵਾਲ-ਵਾਲ ਬਚ ਗਈ। ਉਕਤ ਜ਼ਖਮੀਆਂ ਨੂੰ ਐਂਬੂਲੈਂਸ 108 ਦੇ ਰਾਹੀਂ ਸਿਵਲ ਹਸਪਤਾਲ ਬਟਾਲਾ ਵਿਚ ਇਲਾਜ ਲਈ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਕਤ ਦੋਵਾਂ ਮਾਂ-ਬੇਟੀ ਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਸਬੰਧਤ ਥਾਣੇ ਦੇ ਪੁਲਸ ਕਰਮਚਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਕਬਜ਼ੇ 'ਚ ਲੈ ਲਿਆ ਹੈ।
ਇਸੇ ਤਰ੍ਹਾਂ, ਗੁਰਦੁਆਰਾ ਸ੍ਰੀ ਫਲਾਹੀ ਸਾਹਿਬ ਦੇ ਨੇੜੇ 2 ਮੋਟਰਸਾਈਕਲਾਂ ਦੀ ਆਹਮੋ-ਸਾਹਮਣੀ ਟੱਕਰ ਹੋਣ ਨਾਲ 3 ਨੌਜਵਾਨ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ 'ਚ ਐਂਬੂਲੈਂਸ 108 ਦੇ ਰਾਹੀਂ ਦਾਖਲ ਕਰਵਾਇਆ ਗਿਆ। ਜ਼ਖਮੀ ਹੋਏ ਨੌਜਵਾਨਾਂ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਕਰਮ ਸਿੰਘ ਵਾਸੀ ਚੀਮਾ, ਜਸਪ੍ਰੀਤ ਸਿੰਘ ਪੁੱਤਰ ਹਰਪਾਲ ਸਿੰਘ ਵਾਸੀ ਨਵਾਬਪੁਰ ਅਤੇ ਜਤਿੰਦਰ ਸਿੰਘ ਪੁੱਤਰ ਬਿਕਰਮਜੀਤ ਸਿੰਘ ਵਾਸੀ ਪਿੰਡ ਮਹਿਤਾ ਦੇ ਰੂਪ ਵਜੋਂ ਹੋਈ ਹੈ। ਇਹ ਵੀ ਪਤਾ ਲੱਗਾ ਹੈ ਕਿ ਉਕਤ ਜ਼ਖਮੀਆਂ 'ਚੋਂ ਜਤਿੰਦਰ ਸਿੰਘ ਦੀ ਹਾਲਤ ਨਾਜ਼ੁਕ ਦੇਖਦੇ ਹੋਏ ਉਸਨੂੰ ਅੰਮ੍ਰਿਤਸਰ ਲਈ ਰੈਫਰ ਕਰ ਦਿੱਤਾ ਹੈ।


Related News