ਸੜਕ ਹਾਦਸਿਆਂ ''ਚ ਔਰਤ ਸਮੇਤ 5 ਜ਼ਖਮੀ

02/09/2018 7:42:06 AM

ਕਪੂਰਥਲਾ, (ਮਲਹੋਤਰਾ)- ਕਪੂਰਥਲਾ ਤੇ ਆਸ-ਪਾਸ ਦੇ ਚਾਰ ਸੜਕ ਹਾਦਸਿਆਂ 'ਚ 5 ਲੋਕਾਂ ਦੇ ਜ਼ਖਮੀ ਹੋਣ ਦਾ ਸਮਾਚਾਰ ਮਿਲਿਆ ਹੈ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਕਪੂਰਥਲਾ 'ਚ ਭਰਤੀ ਕਰਵਾਇਆ ਗਿਆ।
ਜਾਣਕਾਰੀ ਅਨੁਸਾਰ ਜ਼ੇਰੇ ਇਲਾਜ ਜਸਵੰਤ ਸਿੰਘ ਪੁੱਤਰ ਨਿਰੰਜਨ ਸਿੰਘ ਨਿਵਾਸੀ ਪਿੰਡ ਵਾਟਾਂਵਾਲੀ ਆਪਣੀ ਐਕਟਿਵਾ ਰਾਹੀਂ ਆਪਣੇ ਰਿਸ਼ਤੇਦਾਰ ਨਾਲ ਮਿਲਣ ਲਈ ਪਿੰਡ ਗਿੱਦੜਪਿੰਡੀ ਜਾ ਰਿਹਾ ਸੀ ਕਿ ਰਸਤੇ 'ਚ ਅਚਾਨਕ ਚੱਕਰ ਆਉਣ ਕਾਰਨ ਉਸਦੀ ਐਕਟਿਵਾ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਈ, ਜਿਸ ਕਾਰਨ ਉਹ ਜ਼ਖਮੀ ਹੋ ਗਿਆ।
PunjabKesari
ਇਸੇ ਤਰ੍ਹਾਂ ਜ਼ੇਰੇ ਇਲਾਜ ਮੰਗਤ ਰਾਮ ਨਿਵਾਸੀ ਪਿੰਡ ਜੁਕਰਪੁਰ ਖੁਰਦ ਕਪੂਰਥਲਾ ਨੇ ਦੱਸਿਆ ਕਿ ਮੋਟਰਸਾਈਕਲ 'ਤੇ ਆਪਣੀ ਪਤਨੀ ਰਾਣੀ ਦੇ ਨਾਲ ਪਿੰਡ ਖਾਲੂ ਵੱਲ ਜਾ ਰਿਹਾ ਸੀ ਕਿ ਮੇਵਾ ਸਿੰਘ ਵਾਲਾ ਦੇ ਨਜ਼ਦੀਕ ਇਕ ਤੇਜ਼ ਰਫਤਾਰ ਮੋਟਰਸਾਈਕਲ ਸਵਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਨਾਲ ਉਹ ਜ਼ਖਮੀ ਹੋ ਗਏ। ਇਸ ਤੋਂ ਇਲਾਵਾ ਜ਼ੇਰੇ ਇਲਾਜ ਬਬਲੂ ਪੁੱਤਰ ਜੀਵਨ ਨਿਵਾਸੀ ਕਰਨਾਲ ਨੇ ਦੱਸਿਆ ਕਿ ਉਹ ਆਪਣੇ ਰਿਸ਼ਤੇਦਾਰ ਨੂੰ ਮਿਲਣ ਲਈ ਰੇਲਵੇ ਸਟੇਸ਼ਨ ਕਪੂਰਥਲਾ ਤੋਂ ਪਿੰਡ ਡਡਵਿੰਡੀ ਜਾ ਰਿਹਾ ਸੀ ਕਿ ਡਡਵਿੰਡੀ ਅੱਡੇ ਦੇ ਨਜ਼ਦੀਕ ਤੇਜ਼ ਰਫਤਾਰ ਮੋਟਰਸਾਈਕਲ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਇਸੇ ਤਰ੍ਹਾਂ ਜ਼ੇਰੇ ਇਲਾਜ ਪਰਮਜੀਤ ਸਿੰਘ ਪੁੱਤਰ ਸੋਹਨ ਸਿੰਘ ਨਿਵਾਸੀ ਪਿੰਡ ਮਾਂਗੋਕੋ ਕਰਤਾਰਪੁਰ ਨੇ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਨਡਾਲਾ ਵੱਲ ਜਾ ਰਿਹਾ ਸੀ ਕਿ ਕਰਤਾਰਪੁਰ-ਸੁਭਾਨਪੁਰ ਮਾਰਗ 'ਤੇ ਉਸਨੂੰ ਤੇਜ਼ ਰਫਤਾਰ ਵਾਹਨ ਚਾਲਕ ਨੇ ਟੱਕਰ ਮਾਰ ਦਿੱਤੀ, ਜਿਸ ਨਾਲ ਉਸਦਾ ਮੋਟਰਸਾਈਕਲ ਬੇਕਾਬੂ ਹੋ ਕੇ ਹਾਦਸਾਗ੍ਰਸਤ ਹੋ ਗਿਆ, ਜਿਸ ਨਾਲ ਉਹ ਜ਼ਖਮੀ  ਹੋ ਗਿਆ।


Related News