ਵਿਦੇਸ਼ ਭੇਜਣ ਦੇ ਨਾਂ ''ਤੇ 5 ਲੱਖ ਦੀ ਠੱਗੀ, ਮਾਮਲਾ ਦਰਜ

Thursday, Mar 15, 2018 - 07:18 AM (IST)

ਵਿਦੇਸ਼ ਭੇਜਣ ਦੇ ਨਾਂ ''ਤੇ 5 ਲੱਖ ਦੀ ਠੱਗੀ, ਮਾਮਲਾ ਦਰਜ

ਤਰਨਤਾਰਨ,   (ਰਾਜੂ)-  ਥਾਣਾ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਵਿਦੇਸ਼ ਭੇਜਣ ਦੇ ਨਾਂ 'ਤੇ 5 ਲੱਖ ਠੱਗੀ ਮਾਰਨ ਦੇ ਦੋਸ਼ ਹੇਠ ਦੋ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
 ਪ੍ਰਾਪਤ ਜਾਣਕਾਰੀ ਅਨੁਸਾਰ ਅਜਮੇਰ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਭਰੋਵਾਲ ਨੇ ਐੱਸ. ਐੱਸ. ਪੀ. ਨੂੰ ਦਰਖਾਸਤ ਦਿੱਤੀ ਕਿ ਬੀ. ਐੱਸ. ਗਰੇਵਾਲ ਤੇ ਸੰਦੀਪ ਸਿੰਘ ਮਾਨ ਵਾਸੀ ਐੱਚ. ਸੀ. ਐੱਫ. 46 ਸੈਕਟਰ-60 ਮੋਹਾਲੀ ਨੇ ਉਸ ਦੇ ਲੜਕੇ ਹਰਪ੍ਰੀਤ ਸਿੰਘ ਨੂੰ ਵਿਦੇਸ਼ ਭੇਜਣ ਦੇ ਨਾਂ 'ਤੇ ਪੰਜ ਲੱਖ ਦੀ ਠੱਗੀ ਮਾਰੀ ਹੈ, ਜਿਸ ਦੀ ਪੜਤਾਲ ਕਪਤਾਨ ਇਨਵੈਸਟੀਗੇਸ਼ਨ ਵੱਲੋਂ ਕੀਤੀ ਗਈ। ਪੜਤਾਲ ਕਰਨ ਤੋਂ ਬਾਅਦ ਉਪਰੋਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।


Related News