ਵਿਧਾਇਕ ਜਸਵੀਰ ਰਾਜਾ ਨੇ ਪਿੰਡ ਕੰਧਾਲੀ ਨੌਰੰਗਪੁਰ ਦੇ  ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ

Tuesday, Sep 10, 2024 - 04:12 PM (IST)

ਵਿਧਾਇਕ ਜਸਵੀਰ ਰਾਜਾ ਨੇ ਪਿੰਡ ਕੰਧਾਲੀ ਨੌਰੰਗਪੁਰ ਦੇ  ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕੀਤਾ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ): ਸੂਬਾ ਸਰਕਾਰ ਵੱਲੋਂ ਹਲਕਾ ਟਾਂਡਾ ਦੇ ਵਿਕਾਸ ਕਾਰਜਾਂ ਲਈ ਗਰਾਟਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਸੂਬਾ ਮੀਤ ਪ੍ਰਧਾਨ ਤੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਪਿੰਡ ਕੰਧਾਲੀ ਨੌਰੰਗਪੁਰ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਭੇਟ ਕਰਨ ਸਮੇਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਸਰਪੰਚ ਸੁਖਵਿੰਦਰ ਸਿੰਘ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ  ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ - ਰਾਜਾ ਵੜਿੰਗ ਨੇ ਸੁਖਬੀਰ ਬਾਦਲ ਨੂੰ ਦਿੱਤੀ ਸਲਾਹ (ਵੀਡੀਓ)

ਇਸ ਮੌਕੇ ਵਿਧਾਇਕ ਜਸਬੀਰ ਰਾਜਾ ਨੇ ਕਿਹਾ ਪੰਜਾਬ ਸਰਕਾਰ ਨੇ ਜੋ ਵਿਕਾਸ ਕਾਰਜ ਪਿਛਲੇ ਢਾਈ ਸਾਲ ਦੇ ਕਾਰਜਕਾਲ ਦੌਰਾਨ ਕੀਤੇ ਹਨ ਉਹ ਸੂਬੇ ਅੰਦਰ ਲੰਬਾ ਸਮਾਂ ਰਾਜ ਕਰਕੇ ਗਈਆਂ ਪਾਰਟੀਆਂ ਨੇ ਨਹੀਂ ਕਰਵਾਏ। ਇਸੇ ਕਾਰਨ ਹੀ ਅੱਜ ਪੰਜਾਬ ਦਾ ਹਰੇਕ ਵਰਗ ਮੌਜੂਦਾ ਪੰਜਾਬ ਦੀ ਕਾਰਗੁਜ਼ਾਰੀ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹੈ। ਉਨ੍ਹਾਂ ਹੋਰ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਵਿਚ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਕਰਕੇ ਅੱਜ ਲੋਕਾਂ ਨੂੰ ਭਾਰੀ ਰਾਹਤ ਮਿਲੀ ਹੈ। ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਪਿੰਡ ਵਾਸੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਵੀ ਸੁਣੀਆਂ ਤੇ ਉਨ੍ਹਾਂ ਨੂੰ ਹੱਲ ਕਰਨ ਵਾਸਤੇ ਭਰੋਸਾ ਵੀ ਦਿੱਤਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਹੋਰਨਾਂ ਸ਼ਖਸ਼ੀਅਤਾਂ ਦਾ ਧੰਨਵਾਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਵੀ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News