5 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਬੰਬੀਹਾ ਭਾਈ ਦੇ ਕਿਸਾਨ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਫੈਲੀ ਸਨਸਨੀ

Monday, Jun 20, 2022 - 09:54 AM (IST)

5 ਲੱਖ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਬੰਬੀਹਾ ਭਾਈ ਦੇ ਕਿਸਾਨ ’ਤੇ ਚਲਾਈਆਂ ਅੰਨ੍ਹੇਵਾਹ ਗੋਲੀਆਂ, ਫੈਲੀ ਸਨਸਨੀ

ਮੋਗਾ (ਗੋਪੀ, ਸੁਰਿੰਦਰ) - ਮੋਗਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਬੰਬੀਹਾ ਭਾਈ ਦੇ ਕਿਸਾਨ ਦੇ ਘਰ ਅੱਜ ਚੜ੍ਹਦੀ ਸਵੇਰ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਹਮਲਾ ਕਰ ਦਿੱਤਾ। ਹਮਲਾਵਰਾਂ ਨੇ ਕਿਸਾਨ ’ਤੇ 10 ਤੋਂ 12 ਰਾਊਂਡ ਫਾਇਰ ਕੀਤੇ, ਜਿਸ ਦੌਰਾਨ ਕਿਸਾਨ ਨੇ ਭੱਜ ਕੇ ਆਪਣੀ ਜਾਨ ਬਚਾਈ।

ਪੜ੍ਹੋ ਇਹ ਵੀ ਖ਼ਬਰ: ਮਨਮੋਹਨ ਨੇ ਪੁੱਛਗਿੱਛ ’ਚ ਕੀਤਾ ਵੱਡਾ ਖੁਲਾਸਾ: ਵਿਧਾਨ ਸਭਾ ਚੋਣਾਂ ਸਮੇਂ ਮੂਸੇਵਾਲਾ ਦੇ ਕਤਲ ਦਾ ਸੀ ਪਲਾਨ

ਮਿਲੀ ਜਾਣਕਾਰੀ ਅਨੁਸਾਰ ਬੰਬੀਹਾ ਭਾਈ ਦੇ ਕਿਸਾਨ ਦੀ ਪਛਾਣ ਤਰਲੋਚਨ ਸਿੰਘ ਵਜੋਂ ਹੋਈ ਹੈ, ਜਿਸ ਨੂੰ2-3 ਦਿਨ ਪਹਿਲਾਂ ਕਿਸੇ ਅਣਪਛਾਤੇ ਵਿਅਕਤੀਆਂ ਦੀ ਕਾਲ ਆਈ ਸੀ। ਉਕਤ ਵਿਅਕਤੀਆਂ ਨੇ ਤਰਲੋਚਨ ਤੋਂ 5 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਇਸ ਸਬੰਧ ’ਚ ਉਸ ਨੇ ਪੁਲਸ ਨੂੰ ਦਰਖ਼ਾਸਤ ਵੀ ਦਿੱਤੀ ਸੀ।

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਕਿਸਾਨ ਨੇ ਦੱਸਿਆ ਕਿ ਰੋਜ਼ਾਨਾ ਦੀ ਤਰ੍ਹਾਂ ਅੱਜ ਚੜ੍ਹਦੀ ਸਵੇਰ ਜਦੋਂ ਉਸ ਨੇ ਦਰਵਾਜ਼ਾ ਖੋਲ੍ਹਿਆ ਤਾਂ ਬਾਹਰ ਹਮਲਾਵਰ ਖੜ੍ਹੇ ਸਨ, ਜਿਨ੍ਹਾਂ ਨੇ ਉਸ ਨੂੰ ਵੇਖਦੇ ਸਾਰ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇਸ ਨੇ ਭੱਜ ਕੇ ਆਪਣੀ ਜਾਨ ਬਚਾਈ ਅਤੇ ਇਸ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ। ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਕਾਮਯਾਬੀ: 6 ਮਹੀਨੇ ਪਹਿਲਾਂ ਕਰਤਾਰਪੁਰ ਤੋਂ ਅਗਵਾ ਹੋਇਆ 13 ਸਾਲਾ ਬੱਚਾ ਜਲੰਧਰ ਦੇ ਢਾਬੇ ਤੋਂ ਬਰਾਮਦ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

rajwinder kaur

Content Editor

Related News