5 ਪੇਟੀਆਂ ਨਾਜਾਇਜ਼ ਸ਼ਰਾਬ ਸਣੇ ਕਾਬੂ

09/22/2017 7:24:26 AM

ਤਰਨਤਾਰਨ,   (ਰਮਨ)-  ਐਕਸਾਈਜ਼ ਵਿਭਾਗ ਵੱਲੋਂ ਇਕ ਵਿਅਕਤੀ ਪਾਸੋਂ 5 ਪੇਟੀਆਂ ਅੰਗਰੇਜ਼ੀ ਸ਼ਰਾਬ ਸਮੇਤ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਕਸਾਈਜ਼ ਵਿਭਾਗ ਦੇ ਇੰਸਪੈਕਟਰ ਮੈਡਮ ਬਲਜਿੰਦਰ ਕੌਰ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਸੁਖਚੈਣ ਸਿੰਘ ਦੇ ਹੁਕਮਾਂ 'ਤੇ ਉਨ੍ਹਾਂ ਵੱਲੋਂ ਇਕ ਟੀਮ ਦਾ ਗਠਨ ਕਰਕੇ ਝਬਾਲ ਅੰਮ੍ਰਿਤਸਰ ਰੋਡ 'ਤੇ ਨਾਕਾਬੰਦੀ ਕੀਤੀ ਗਈ। ਇਸ ਦੌਰਾਨ ਅੰਮ੍ਰਿਤਸਰ ਤੋਂ ਆ ਰਹੀ ਇਕ ਕਾਰ ਨੂੰ ਰੋਕਿਆ ਗਿਆ ਤਾਂ ਉਸ ਵਿਚੋਂ 5 ਪੇਟੀਆਂ ਨਾਜਾਇਜ਼ ਸ਼ਰਾਬ ਦੀਆਂ ਬਰਾਮਦ ਕੀਤੀਆਂ ਗਈਆਂ। ਕਾਰ ਚਾਲਕ ਨੇ ਆਪਣਾ ਨਾਮ ਕੁਲਜੀਤ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀ ਪਿੰਡ ਝਾਮਕਾ ਦੱਸਿਆ ਹੈ, ਜਿਸ ਖਿਲ਼ਾਫ ਥਾਣਾ ਝਬਾਲ ਵਿਖੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਦੋਸ਼ੀ ਵੱਲੋਂ ਇਸ ਨਾਜਾਇਜ਼ ਵਿਸਕੀ ਸਬੰਧੀ ਕੋਈ ਵੀ ਲਾਇਸੈਂਸ ਜਾ ਫਿਰ ਦਸਤਾਵੇਜ ਮੌਕੇ 'ਤੇ ਪੇਸ਼ ਨਹੀਂ ਕੀਤਾ ਗਿਆ। ਉਨ੍ਹਾਂ ਨੂੰ ਛੱਕ ਹੈ ਕਿ ਇਹ ਵਿਅਕਤੀ ਸ਼ਰਾਬ ਵੇਚਣ ਦਾ ਕਾਰੋਬਾਰ ਕਰਦਾ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਕਿਸੇ ਨੂੰ ਵੀ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਨਹੀਂ ਕਰਨ ਦਿੱਤਾ ਜਾਵੇਗਾ।