ਸਾਕਾ ਪੰਜਾ ਸਾਹਿਬ ਦੀ ਸ਼ਤਾਬਦੀ ਨੂੰ ਲੈ ਕੇ SGPC ਪ੍ਰਧਾਨ ਧਾਮੀ ਸਮੇਤ 5 ਮੈਂਬਰੀ ਵਫ਼ਦ ਪਾਕਿ ਲਈ ਰਵਾਨਾ
Wednesday, Oct 05, 2022 - 04:18 PM (IST)
ਅੰਮ੍ਰਿਤਸਰ (ਸਰਬਜੀਤ) - ਸਾਕਾ ਪੰਜਾ ਸਾਹਿਬ ਦੇ ਸ਼ਤਾਬਦੀ ਸਮਾਗਮ ਨੂੰ ਲੈ ਕੇ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਣੇ ਪੰਜ ਮੈਬਰਾਂ ਦਾ ਵਫਦ ਪਾਕਿਸਤਾਨ ਲਈ ਰਵਾਨਾ ਹੋਇਆ। ਦੱਸਣਯੋਗ ਹੈ ਕਿ ਪ੍ਰਧਾਨ ਹਰਜਿੰਦਰ ਧਾਮੀ ਪਾਕਿਸਤਾਨ ਵਿਖੇ 30 ਅਕਤੂਬਰ ਨੂੰ ਸਾਕਾ ਪੰਜਾ ਸਾਹਿਬ ਵਿਖੇ ਕਰਵਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੀ ਰੂਪ ਰੇਖਾ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪਹੁੰਚੇ ਹਨ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਚ ਕਰਵਾਏ ਜਾਣ ਵਾਲੇ ਪ੍ਰੋਗਰਾਮਾਂ ਦੀਆ ਤਾਰੀਖ਼ਾਂ ਵਿਚ ਨਿਸ਼ਚਿਤ ਕਰਨ ਦੀ ਗਲ ਵੀ ਕੀਤੀ।
ਪੜ੍ਹੋ ਇਹ ਵੀ ਖ਼ਬਰ : ਲਿਵ-ਇਨ ਰਿਲੇਸ਼ਨ ’ਚ ਵਾਪਰੀ ਵੱਡੀ ਘਟਨਾ, ਹੋਟਲ ਦੇ ਕਮਰੇ ’ਚ ਪ੍ਰੇਮੀ ਦੀ ਸ਼ੱਕੀ ਹਾਲਤ ’ਚ ਮੌਤ, ਪ੍ਰੇਮਿਕਾ ਗ੍ਰਿਫ਼ਤਾਰ
ਵਾਹਗਾ ਬਾਰਡਰ ਪਾਰ ਕਰਨ ’ਤੇ ਪਾਕਿਸਤਾਨ ਦੇ ਵਕਫ ਬੋਰਡ ਦੇ ਆਗੂਆਂ ਵੱਲੋਂ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਤੇ ਹੋਰ ਮੈਬਰਾਂ ਦਾ ਫੁੱਲਾਂ ਦੇ ਗੁਲਦਸਤੇ ਦੇ ਕੇ ਨਿੱਘਾ ਸਵਾਗਤ ਵੀ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਧਾਮੀ ਨੇ ਦੱਸਿਆ ਕਿ ਉਹ ਸਾਕਾ ਨਨਕਾਣਾ ਸਾਹਿਬ ਵਿਖੇ ਕਰਵਾਏ ਜਾ ਰਹੇ ਸ਼ਤਾਬਦੀ ਸਮਾਰੋਹ ਸੰਬਧੀ ਹੋਣ ਵਾਲੀ ਵਿਸ਼ੇਸ਼ ਮੀਟਿੰਗ ਨੂੰ ਲੈ ਕੇ ਪੰਜ ਮੈਂਬਰੀ ਵਫਦ ਨਾਲ ਪਾਕਿਸਤਾਨ ਜਾ ਰਹੇ ਹਨ। ਉਥੇ ਸਾਕਾ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਦੇ ਸਮਾਗਮਾਂ ਸਬੰਧੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਤਲਵਾਰਾਂ, ਸਹੁਰੇ ਨੇ ਨੂੰਹ ’ਤੇ ਕੀਤਾ ਜਾਨਲੇਵਾ ਹਮਲਾ
ਉਨ੍ਹਾਂ ਦੱਸਿਆ ਕਿ ਸਾਨੂੰ 30 ਅਕਤੂਬਰ ਦੇ ਸਮਾਗਮਾਂ ਨੂੰ ਲੈ ਕੇ 200 ਦੇ ਕਰੀਬ ਸਿੱਖ ਸੰਗਤਾਂ ਨੂੰ ਭੇਜਣ ਦੀ ਆਗਿਆ ਮਿਲੀ ਹੈ। ਸਮਾਗਮਾਂ ਦੀ ਸਾਰੀ ਗੱਲਬਾਤ ਕਰਨ ਤੋਂ ਬਾਅਦ ਪ੍ਰਧਾਨ ਹਰਜਿੰਦਰ ਧਾਮੀ ਅੱਜ ਸ਼ਾਮ ਵਤਨ ਵਾਪਸ ਆ ਜਾਣਗੇ, ਜਦਕਿ ਬਾਕੀ ਦੇ ਵਫਦ ਦੇ ਮੈਂਬਰਾਂ ਦੀ ਵਾਪਸੀ ਭਲਕੇ ਹੋਵੇਗੀ।