ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਮੈਂਬਰ ਕਾਬੂ

02/19/2019 6:06:40 PM

ਰੋਪੜ (ਸੱਜਣ ਸੈਣੀ)— ਰੋਪੜ ਪੁਲਸ ਨੇ 60 ਤੋਂ ਵੱਧ ਸਨੈਚਿੰਗ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਨਾਲੇ ਗੈਂਗ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਨੌਜਵਾਨ ਪਟਿਆਲਾ, ਖੰਨਾ, ਫਤਿਹਗੜ੍ਹ ਸਾਹਿਬ, ਮੋਹਾਲੀ, ਰੋਪੜ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) 'ਚ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਇਸ ਗਿਰੋਹ ਦੇ ਸਾਰੇ ਮੈਂਬਰ ਪਟਿਆਲਾ ਸ਼ਹਿਰ ਤੋਂ ਹਨ। ਪੁਲਿਸ ਨੇ ਇਨ੍ਹਾਂ ਤੋਂ 50 ਤੋਂ ਵੱਧ ਮੋਬਾਇਲ ਫੋਨ ਅਤੇ 6 ਮੋਟਰ ਸਾਈਕਲ ਬਰਾਮਦ ਕੀਤਾ ਹਨ। 

PunjabKesari

ਰੋਪੜ ਦੇ ਐੱਸ. ਐੱਸ. ਪੀ. ਸਵਪਨ ਸ਼ਰਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਥਾਵਾਂ 'ਤੇ 60 ਤੋਂ ਵੱਧ ਸਨੈਚਿੰਗ ਅਤੇ ਚੋਰੀ ਦੀਆਂ ਵਾਰਦਾਤਾ 'ਚ ਸ਼ਾਮਲ ਪੰਜ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਨੇ ਦੱਸਿਆ ਕਿ ਇਹ ਪਿਛਲੇ ਤਿੰਨ ਸਾਲਾਂ ਤੋਂ ਨੇੜਲੇ ਜ਼ਿਲਿਆਂ 'ਚ ਸਰਗਰਮ ਸਨ। ਇਨ੍ਹਾਂ 'ਚ ਗੁਰਪ੍ਰੀਤ ਅਤੇ ਅਨਿਕੇਤ ਖਿਲਾਫ ਪਟਿਆਲਾ ਵਿਖੇ ਲੁਟਖੋਹ, ਕਤਲ ਦੀ ਕੋਸ਼ਿਸ਼ ਅਤੇ ਕਤਲ ਦੇ ਕਈ ਕੇਸ ਦਰਜ ਹਨ। ਉਨ੍ਹਾਂ ਨੇ ਦੱਸਿਆ ਕਿ ਪੁਲਸ ਨੂੰ ਇਹ ਲੌੜੀਂਦੇ ਸਨ। ਪੰਜੇ ਨੌਜਵਾਨ ਨਸ਼ੇ ਦੇ ਆਦੀ ਦੱਸੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਉਮਰ 25 ਸਾਲ ਤੋਂ ਘੱਟ ਹੈ। 

ਉਨ੍ਹਾਂ ਨੇ ਦੱਸਿਆ ਕਿ ਫੜੇ ਗਏ ਨੌਜਵਾਨਾਂ ਨੇ ਪੁੱਛਗਿੱਛ 'ਚ ਦੱਸਿਆ ਕਿ ਇਹ ਦੇਰ ਰਾਤ ਪੀੜਤਾਂ ਨੂੰ ਨਿਸ਼ਾਨਾ ਬਣਾਉਂਦੇ ਸਨ। ਉਨ੍ਹਾਂ ਨੇ ਕਿਹਾ ਕਿ ਇਹ ਪੁਲਸ ਨੂੰ ਧੋਖਾ ਦੇਣ ਵਿੱਚ ਮਾਹਿਰ ਸਨ ਅਤੇ ਇਹ ਵਾਰਦਾਤ ਕਰਨ ਸਮੇਂ ਮੋਬਾਇਲ ਫੋਨ ਨਾਲ ਲੈ ਕੇ ਨਹੀਂ ਜਾਂਦੇ ਸਨ। ਪੀੜਤਾਂ ਨੂੰ ਪ੍ਰਭਾਵਿਤ ਕਰਨ ਲਈ ਵਰਤੇ ਗਏ ਬੇਸਬਾਲ ਬਲੇ ਵੀ ਬਰਾਮਦ ਕੀਤੇ ਗਏ ਹਨ। ਫਿਲਹਾਰ ਪੁਲਸ ਵੱਲੋਂ ਉਕਤ ਲੁਟੇਰਿਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਦਾਲਤ 'ਚ ਪੇਸ਼ ਕਰਕੇ ਪੁਲਸ ਰਿਮਾਂÎਡ ਲੈਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।  


shivani attri

Content Editor

Related News