ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ 5 ਮੈਂਬਰ ਕਾਬੂ, 7 ਮੋਬਾਈਲ ਵੀ ਬਰਾਮਦ

Thursday, Feb 06, 2025 - 08:21 AM (IST)

ਹਥਿਆਰਾਂ ਦੀ ਨੋਕ ’ਤੇ ਲੋਕਾਂ ਨੂੰ ਲੁੱਟਣ ਵਾਲੇ ਗਿਰੋਹ ਦੇ 5 ਮੈਂਬਰ ਕਾਬੂ, 7 ਮੋਬਾਈਲ ਵੀ ਬਰਾਮਦ

ਲੁਧਿਆਣਾ (ਸ਼ਿਵਮ) : ਥਾਣਾ ਜੋਧੇਵਾਲ ਦੀ ਪੁਲਸ ਨੇ ਲੋਕਾਂ ਨੂੰ ਹਥਿਆਰਾਂ ਦੀ ਨੋਕ ’ਤੇ ਡਰਾ-ਧਮਕਾ ਕੇ ਲੁੱਟਣ ਵਾਲੇ ਗਿਰੋਹ ਦੇ 5 ਮੈਂਬਰਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣੇਦਾਰ ਜਸਪਾਲ ਸਿੰਘ ਨੇ ਦੱਸਿਆ ਕਿ ਕੁਝ ਲੋਕ ਲੋਕਾਂ ਨੂੰ ਹਥਿਆਰਾਂ ਦੀ ਨੋਕ ’ਤੇ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਇਸ ਇਲਾਕੇ ’ਚ ਆ ਰਹੇ ਹਨ, ਜਿਸ ਤੋਂ ਬਾਅਦ ਪੁਲਸ ਟੀਮ ਨੇ ਤੁਰੰਤ ਕਾਰਵਾਈ ਕਰਦੇ ਹੋਏ ਸਪੈਸ਼ਲ ਨਾਕਾਬੰਦੀ ਦੌਰਾਨ 5 ਵਿਅਕਤੀਆਂ ਨੂੰ ਕਾਬੂ ਕੀਤਾ, ਜਿਨ੍ਹਾਂ ਕੋਲੋਂ ਪੁਲਸ ਨੇ ਵੱਖ-ਵੱਖ ਕੰਪਨੀਆਂ ਦੇ 7 ਮੋਬਾਈਲ ਅਤੇ 2 ਲੋਹੇ ਦੇ ਦਾਤ ਬਰਾਮਦ ਕੀਤੇ।

ਇਹ ਵੀ ਪੜ੍ਹੋ : ਕੋਲਕਾਤਾ ਕਾਂਡ: 9 ਫਰਵਰੀ ਨੂੰ ਸੜਕ 'ਤੇ ਉਤਰਨਗੇ ਪੀੜਤਾ ਦੇ ਮਾਪੇ, ਲੋਕਾਂ ਨੂੰ ਕੀਤੀ ਇਹ ਭਾਵੁਕ ਅਪੀਲ

ਇਸ ਤੋਂ ਬਾਅਦ ਪੁਲਸ ਟੀਮ ਨੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੀ ਪਛਾਣ ਵਿਵੇਕ ਕੁਮਾਰ ਪੁੱਤਰ ਸ਼ਿਵ ਕੁਮਾਰ ਵਾਸੀ ਆਜ਼ਾਦ ਨਗਰ, ਸਾਗਰ ਮਹਿਰਾ ਪੁੱਤਰ ਸਤਨਾਮ ਮਸੀਹ ਵਾਸੀ ਨਿਊ ਦੀਪ ਨਗਰ, ਵਿਸ਼ਾਲ ਕੁਮਾਰ ਪੁੱਤਰ ਅਖਿਲ ਪ੍ਰਸਾਦ ਵਾਸੀ ਕਾਲੀ ਸੜਕ, ਅਰਜੁਨ ਪੁੱਤਰ ਜੋਗਿੰਦਰ ਕੁਮਾਰ ਵਾਸੀ ਕਾਲੀ ਸੜਕ ਅਤੇ ਸਾਗਰ ਪੁੱਤਰ ਮੁਕੇਸ਼ ਕੁਮਾਰ ਵਾਸੀ ਨੂਰਵਾਲਾ ਰੋਡ ਵਜੋਂ ਕੀਤੀ ਗਈ ਹੈ।

ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਅੱਜ ਸਾਰੇ ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਤਾਂ ਕਿ ਮੁਲਜ਼ਮਾਂ ਕੋਲੋਂ ਹੋਰਨਾਂ ਵਾਰਦਾਤਾਂ ਬਾਰੇ ਵੀ ਪੁੱਛਗਿੱਛ ਕੀਤੀ ਜਾ ਸਕੇ, ਜਿਸ ਦਾ ਖੁਲਾਸਾ ਪੁਲਸ ਆਉਣ ਵਾਲੇ ਦਿਨਾਂ ’ਚ ਕਰ ਸਕਦੀ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਕੋਲੋਂ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News